11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ’ਤੇ ਕੜਾਹੇ ਵਾਲਾ ਟੋਲ ਪਲਾਜ਼ਾ ਤਿੰਨ ਘੰਟੇ ਰਾਹਗੀਰਾਂ ਲਈ ਕੀਤਾ ਮੁਫ਼ਤ

ਅਜੀਤ ਡੈਸਕ 23-07-2026
ਮੱਖੂ, 22 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਮੋਦੀ ਸਰਕਾਰ ਜੋ ਅਮਰੀਕਾ ਨਾਲ ਕਰ ਮੁਕਤ ਵਪਾਰ ਸਮਝੌਤਾ ਅਤੇ ਪਾਣੀ ਦੇ ਮਾਮਲੇ ਅਤੇ ਹੋਰ ਮੰਗਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਤਿੰਨ ਘੰਟੇ ਰਾਹਗੀਰਾਂ ਲਈ ਮੁਫ਼ਤ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ ਸਨ। ਜਿਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ, ਪਰਗਟ ਸਿੰਘ ਤਲਵੰਡੀ, ਸੁਖਦੇਵ ਸਿੰਘ ਅਰਾਈਆਂਵਾਲਾ ਦੀ ਅਗਵਾਈ ਵਿਚ ਕੜਾਹੇ ਵਾਲਾ ਦਾ ਟੋਲ ਪਲਾਜ਼ਾ ਤਿੰਨ ਘੰਟੇ ਰਾਹਗੀਰਾਂ ਲਈ ਮੁਫ਼ਤ ਕੀਤਾ ਗਿਆ। ਇਸ ਵਿਚ ਵੱਖ-ਵੱਖ ਬੁਲਾਰਿਆਂ ਭੁਪਿੰਦਰ ਸਿੰਘ ਬਲਾਕ ਪ੍ਰਧਾਨ ਫ਼ਤਿਹਗੜ੍ਹ ਪੰਜਤੂਰ, ਗੁਰਦੇਵ ਸਿੰਘ ਤਲਵੰਡੀ, ਗੁਰਭੇਜ ਸਿੰਘ ਚਾਂਬ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਾ ਨਾਲ ਜੇਕਰ ਮੋਦੀ ਸਰਕਾਰ ਸਮਝੌਤਾ ਕਰ ਲੈਂਦੀ ਹੈ ਤਾਂ ਕਿਸਾਨਾਂ ਨੂੰ ਮਜ਼ਦੂਰਾਂ ਨੂੰ ਦੁਕਾਨਦਾਰਾਂ ਵਪਾਰੀਆਂ ਨੂੰ ਇਸ ਦੀਆਂ ਕੀ ਲਾਭ ਹਾਣੀਆਂ ਹੋਣਗੀਆਂ ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਆਉਣ ਵਾਲਾ ਸਮਾਂ ਹਰੇਕ ਇਨਸਾਨ ਵਾਸਤੇ ਬਹੁਤ ਚਿੰਤਾਜਨਕ ਹੈ ਇਸ ਲਈ ਆਪਾਂ ਨੂੰ ਕੋਈ ਵੱਡੀ ਲੜਾਈ ਲੜਨੀ ਪਵੇਗੀ। ਜਿਸ ਲਈ ਆਪਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ ਜੇਕਰ ਮੋਦੀ ਸਰਕਾਰ ਇਹ ਸਮਝੌਤਾ ਕਰਦੀ ਹੈ ਤਾਂ ਤੁਰੰਤ ਹੀ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ’ਤੇ ਪੂਰਾ ਪੰਜਾਬ ਨਹੀਂ ਪੂਰਾ ਦੇਸ਼ ਜਾਮ ਕਰ ਦਿੱਤਾ ਜਾਵੇਗਾ। ਇਸ ਮੌਕੇ ਗੁਰਦੇਵ ਸਿੰਘ, ਪਾਲਾ ਸਿੰਘ, ਬੁੱਧ ਸਿੰਘ, ਜਥੇਦਾਰ ਅੰਗਰੇਜ਼ ਸਿੰਘ, ਡਾ.ਮਨਮੋਹਨ ਸਿੰਘ, ਬੂੜ ਸਿੰਘ ਸ਼ਾਹ ਵਾਲਾ, ਜੋਗਾ ਸਿੰਘ ਲਹਿਰਾ, ਬਲਕਾਰ ਸਿੰਘ, ਕਾਬਲ ਸਿੰਘ ਲਖਨਪਾਲ, ਸ਼ਬੇਗ ਸਿੰਘ, ਕਾਰਜ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਿਹਾਇਸ਼ ਸਾਹਮਣੇ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਨੇ ਅਮਰੀਕਾ... ਅਗਲੀ ਖ਼ਬਰ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਦਾ ਗਰੋਹ ਬੇਨਕਾਬ ਕਰਦਿਆਂ 4 ਚੋਰ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।