11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕਿਰਤੀ ਕਿਸਾਨ ਯੂਨੀਅਨ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਿਹਾਇਸ਼ ਸਾਹਮਣੇ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਫ੍ਰੀ ਟਰੇਡ ਸਮਝੌਤਾ ਕਰਕੇ ਦੇਸ਼ ਦੇ ਕਿਸਾਨਾਂ ਨਾਲ ਕਮਾਏਗੀ ਦਗਾ

ਅਜੀਤ ਡੈਸਕ 23-07-2026
ਗੋਲੂ ਕਾ ਮੋੜ, 22 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ)-ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਪੱਧਰੀ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਭਾਪਜਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਸਾਹਮਣੇ ਮੋਹਨ ਕੇ ਉਤਾੜ ਵਿਖ਼ੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ। ਇਸ ਮੌਕੇ ਬੋਲਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਕਾਰਜਕਾਰੀ ਪ੍ਰਧਾਨ ਰਾਜਿੰਦਰ ਕਿੰਗਰਾ, ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਜ਼ਿਲ੍ਹਾ ਸਕੱਤਰ ਮਨਦੀਪ ਸਿੰਘ, ਔਰਤ ਵਿੰਗ ਦੇ ਕਨਵੀਨਰ ਰਾਜ ਕੌਰ ਚੱਕ ਸੈਦੋਕੇ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਇਹ ਮੁਕਤ ਵਪਾਰ ਸਮਝੌਤਾ ਕਰਕੇ ਕੇਦਰ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਦਮਗਜੇ ਮਾਰੇ ਸਨ। ਆਮਦਨ ਤਾਂ ਦੁਗਣੀ ਨਹੀਂ ਹੋਈ ਕਿਸਾਨੀ ਪਹਿਲਾਂ ਹੀ ਸੰਕਟ ਝੱਲ ਰਹੀ ਹੈ, ਕੇਂਦਰ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਮੁਨਾਫਿਆਂ ਦੇ ਢੇਰ ਵੱਡੇ ਕਰਨ ਲਈ ਇਸ ਤਰ੍ਹਾਂ ਦੇ ਇੱਕ ਪਾਸੜ ਫੈਸਲੇ ਕਰਕੇ ਅਮਰੀਕਾ ਵਰਗੇ ਸਾਮਰਾਜੀ ਮੁਲਕਾਂ ਅੱਗੇ ਸਰਕਾਰ ਵਿਸ਼ ਚੁੱਕੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਫ੍ਰੀ ਟਰੇਡ ਐਗਰੀਮੈਂਟ ਜੇਕਰ ਸਿਰੇ ਚੜ੍ਹਦਾ ਹੈ ਤਾਂ ਅਮਰੀਕਾ ਤੋਂ ਆਉਣ ਵਾਲੀ ਸਸਤੀ ਕਣਕ, ਸਸਤਾ ਦੁੱਧ ਅਤੇ ਹੋਰ ਸਸਤੀਆਂ ਖੇਤੀ ਵਸਤਾਂ ਸਾਡੀ ਕਿਸਾਨੀ ਅਤੇ ਪੇਂਡੂ ਅਰਥ ਚਾਰੇ ਨੂੰ ਬੁਰੀ ਤਰ੍ਹਾਂ ਤਬਾਹ ਕਰ ਦੇਣਗੀਆਂ। ਧਰਨੇ ਨੂੰ ਸੰਬੋਧਨ ਕਰਦਿਆਂ ਭਿੰਦਰ ਸਿੰਘ ਕਿੰਗਰਾ,ਗੁਰਜੀਤ ਸਿੰਘ ਦੀਪ ਸਿੰਘ ਵਾਲਾ, ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਨੌਨਿਹਾਲ ਸਿੰਘ ਨੇ ਵੀ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਇਹ ਸਾਬਤ ਹੋ ਗਿਆ ਹੈ। ਦੇਸ਼ ਦੇ ਲੋਕਾਂ ਨੂੰ ਉਜਾੜਨ ਦਾ ਮੁੱਢ ਬੰਨਿਆ ਜਾ ਰਿਹਾ ਜੋ ਕਿ ਦੇਸ਼ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਆਉਣ ਵਾਲੇ ਸਮੇਂ ਦੇ ਵਿਚ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਜੇਕਰ ਭਾਜਪਾ ਆਪਣੀ ਹਰਕਤਾਂ ਤੋਂ ਬਾਜ ਨਹੀਂ ਆਉਂਦੀ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ।
ਪਿਛਲੀ ਖ਼ਬਰ ਪ੍ਰਤਿਭਾ ਕੰਨਿਆ ਸਕਾਲਰਸ਼ਿਪ ਮੁਹਿੰਮ ਨੇ ਬਦਲੀ ਸਰਹੱਦ ਨੇੜਲੇ ਇਲਾਕੇ ’ਚ ਵੱਸਦੀਆਂ ਧੀਆਂ ਦੀ ਤਕਦੀਰ ਮਯੰਕ ਫਾਊਂਡੇਸ਼ਨ ਵਲੋਂ... ਅਗਲੀ ਖ਼ਬਰ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ’ਤੇ ਕੜਾਹੇ ਵਾਲਾ ਟੋਲ ਪਲਾਜ਼ਾ ਤਿੰਨ ਘੰਟੇ ਰਾਹਗੀਰਾਂ ਲਈ ਕੀਤਾ ਮੁਫ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।