11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕਿਸਾਨਾਂ ਨੂੰ ਹਰਿਆਣਾ ਦੇ ਬਾਰਡਰਾਂ ’ਤੇ ਰੋਕਣ ਅਤੇ ਵਿਦਿਆਰਥੀਆਂ ’ਤੇ ਕੀਤੇ ਗਏ ਲਾਠੀਚਾਰਜ ਦੀ ਭਾਕਿਯੂ ਸਿੱਧੂਪੁਰ ਦੇ ਆਗੂਆਂ ਵਲੋਂ ਕਰੜੀ ਨਿੰਦਾ

ਅਜੀਤ ਡੈਸਕ 23-07-2026
ਫ਼ਿਰੋਜ਼ਪੁਰ, 22 ਜੁਲਾਈ (ਕੁਲਬੀਰ ਸਿੰਘ ਸੋਢੀ)–ਦਿੱਲੀ ਜਾ ਰਹੇ ਕਿਸਾਨਾਂ ਨੂੰ ਮੁੜ ਹਰਿਆਣਾ ਦੇ ਬਾਰਡਰ ’ਤੇ ਬਿਨਾਂ ਕਿਸੇ ਮੁੱਦੇ ਦੇ ਰੋਕਿਆ, ਜਿਸ ਦੀ ਨਿੰਦਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਕਮੇਟੀ ਮੈਂਬਰ ਗੁਰਮੀਤ ਸਿੰਘ ਘੋੜੇਚੱਕ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਵਿਰਕ ਨੇ ਕੀਤੀ ਹੈ। ਜਾਣਕਾਰੀ ਸਾਂਝੀ ਕਰਦਿਆਂ ਆਗੂਆਂ ਨੇ ਦੱਸਿਆ ਕਿ ਭਾਰਤ ਅਮਰੀਕਾ ਦੇ ਟੈਕਸ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਲਈ ਕੀਤੇ ਜਾਣ ਵਾਲੇ ਵਿਰੋਧ ਵਿਚ ਭਾਗ ਲੈਣ ਲਈ ਕਿਸਾਨ ਦਿੱਲੀ ਜਾ ਰਹੇ ਸਨ ਕਿ ਕਿਸਾਨਾਂ ਨੂੰ ਹਰਿਆਣਾ ਦੇ ਬਾਰਡਰਾਂ ’ਤੇ ਰੋਕ ਲਿਆ ਗਿਆ, ਜੋ ਧੱਕੇਸ਼ਾਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੇ ਜੰਤਰ ਮੰਤਰ ਵਿਖੇ ਕੇਂਦਰੀ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਪਰ ਲਾਠੀਚਾਰਜ ਕੀਤੇ ਜਾਣ ਦੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਸੂਬਾ ਪ੍ਰਧਾਨ ਦਲਵੀਰ ਸਿੰਘ ਸਿੱਧੂਪੁਰ ਅਤੇ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਜਾਰੀ ਨੋਟ ਵਿਚ ਕਿਹਾ ਹੈ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਇਹ ਹਰੇਕ ਨਾਗਰਿਕ ਦਾ ਅਧਿਕਾਰ ਹੈ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਦਬਾਓ ਸਮੂਹ ਬਣਾ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਸਕਦਾ ਹੈ, ਪਰ ਕੇਂਦਰ ਦੀ ਸਰਕਾਰ ਹਮੇਸ਼ਾ ਦੀ ਤਰ੍ਹਾਂ ਕਿਸਾਨਾਂ ਅਤੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਨਾਲ ਧੱਕਾ ਕਰ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਗੈਰ ਲੋਕਤੰਤਰੀ ਹੈ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਦਿੱਲੀ ’ਚ ਪ੍ਰਦਰਸ਼ਨ ਕਰ ਰਹੇ ਬੱਚਿਆਂ ਦੇ ਸੰਘਰਸ਼ ਦਾ ਕੀਤਾ ਸਮਰਥਨ ਅਗਲੀ ਖ਼ਬਰ ਫਿਰੋਜ਼ਪੁਰ ਦੀਆਂ ਪੰਜ ਅਕਾਲ ਅਕੈਡਮੀਆਂ ਦੇ ਅਹਿਮ ਯੋਗਦਾਨ ਨਾਲ ਨਸ਼ਾ ਮੁਕਤੀ ਸੰਦੇਸ਼ ਦਾ ਵਰਲਡ ਰਿਕਾਰਡ ਸਥਾਪਤ 121 ਅਕਾਲ ਅਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।