05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਇਸਤਰੀ, ਯੂਥ ਅਤੇ ਆਈ.ਟੀ ਵਿੰਗਾਂ ਦੇ ਹਲਕਾ ਪ੍ਰਧਾਨ ਐਲਾਨੇ

ਅਜੀਤ ਡੈਸਕ 24-07-2026
ਫ਼ਿਰੋਜ਼ਪੁਰ, 23 ਜੁਲਾਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ’ਚ ਵੱਖ-ਵੱਖ ਵਿੰਗਾਂ ਦੇ ਹਲਕਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਹਲਕਾ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਵਲੋਂ ਜਾਰੀ ਸੂਚੀ ਅਨੁਸਾਰ ਗਗਨਦੀਪ ਕੌਰ ਢਿੱਲੋਂ ਨੂੰ ਇਸਤਰੀ ਵਿੰਗ, ਬਲਕਾਰ ਸਿੰਘ ਢਿੱਲੋਂ ਨੂੰ ਯੂਥ ਵਿੰਗ ਅਤੇ ਸੰਜੀਵ ਕਪਾਹੀ (ਆਸ਼ੂ) ਨੂੰ ਆਈ.ਟੀ. ਸੈੱਲ ਫ਼ਿਰੋਜ਼ਪੁਰ ਸ਼ਹਿਰੀ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੌਜਵਾਨਾਂ, ਮਹਿਲਾਵਾਂ ਅਤੇ ਹਰ ਵਰਗ ਨੂੰ ਪਾਰਟੀ ਨਾਲ ਜੋੜ ਕੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਨਵ ਨਿਯੁਕਤ ਹਲਕਾ ਪ੍ਰਧਾਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਦਾ ਧੰਨਵਾਦ ਕੀਤਾ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨਵਨੀਤ ਕੁਮਾਰ ਗੋਰਾ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਕਲਸੀ, ਐੱਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਮਨੋਹਰ ਲਾਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਸਤੀ ਰਾਮ ਲਾਲ, ਸੀਨੀਅਰ ਅਕਾਲੀ ਆਗੂ ਬਲਿਹਾਰ ਸਿੰਘ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਪੱਪੂ, ਗੁਰਨੈਬ ਸਿੰਘ ਗਿੱਲ, ਸੁਖਵਿੰਦਰ ਸਿੰਘ ਚੌਹਾਨ, ਗੁਰਬਚਨ ਸਿੰਘ ਛਾਬੜਾ, ਅਸੀਮ ਅਰੋੜਾ ਐਡਵੋਕੇਟ, ਪ੍ਰਮੋਦ ਚੌਧਰੀ ਤੇ ਸੰਜੂ ਮਲਹੋਤਰਾ, ਜ਼ਿਲ੍ਹਾ ਜਨਰਲ ਸਕੱਤਰ ਉਪਕਾਰ ਸਿੰਘ ਸਿੱਧੂ, ਜੋਰਾਵਰ ਸਿੰਘ, ਬੰਟੀ ਅਰੋੜਾ, ਰਾਮਦਰਸਨ ਸ਼ਰਮਾ, ਜਗਤਾਰ ਸਿੰਘ ਸਰਕਲ ਪ੍ਰਧਾਨ ਐੱਸ.ਸੀ ਵਿੰਗ, ਅੰਗਰੇਜ ਸਿੰਘ ਕੋਟੀਆ, ਅਨਿਲ ਜੌਲੀ, ਕੁਲਦੀਪ ਸਿੰਘ ਗੋਲ ਬਾਗ, ਨਰਿੰਦਰ ਸਿੰਘ ਜੋਸਨ, ਸੋਨੂੰ ਭੱਟੀ, ਵਿੱਕੀ, ਲੱਖਾ ਸਿੰਘ, ਕੁਲਵੰਤ ਸਿੰਘ ਤੇ ਲਵਪ੍ਰੀਤ ਸਿੰਘ ਸਰਕਲ ਪ੍ਰਧਾਨ ਬੀਸੀ ਵਿੰਗ, ਰਾਜੇਸ਼ ਖੁਰਾਣਾ, ਕੁਲਵਿੰਦਰ ਸਿੰਘ ਪੀਏ, ਗੋਰਾ ਅਟਾਰੀ, ਦੇਸ ਰਾਜ, ਪੰਮਾ ਅਲੀਕੇ ਆਦਿ ਆਗੂਆਂ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਭਾਕਿਯੂ ਓਥਾਨ ਮਜ਼ਦੂਰ ਯੂਨੀਅਨ ਦੇ ਵਫ਼ਦ ਨੇ ਰੇਲਵੇ ਮੰਤਰੀ ਬਿੱਟੂ ਨੂੰ ਸੌਂਪਿਆ ਮੰਗ ਪੱਤਰ ਫ਼ਿਰੋਜ਼ਪੁਰ ਤੋਂ ਸ੍ਰੀ ਹਜ਼ੂਰ ਸ... ਅਗਲੀ ਖ਼ਬਰ -ਮਾਮਲਾ ਸੁੱਚੀ ਪਿੰਡ ਨਜ਼ਦੀਕ ਹੋਏ ਸੜਕ ਹਾਦਸੇ ਦਾ- ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕੀਤਾ ਵਾਰਿਸਾਂ ਦੇ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।