05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਭਾਰਤ-ਪਾਕਿ ਸਰਹੱਦ ’ਤੇ ਮਨਾਇਆ ਰਾਸ਼ਟਰੀ ਝੰਡਾ ਦਿਵਸ

ਅਜੀਤ ਡੈਸਕ 24-07-2026
ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਸਥਿਤ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਸ਼ਾਮ ਦੀ ਰੀਟਰੀਟ ਸੈਰੇਮਨੀ ਤੋਂ ਬਾਅਦ ‘ਰਾਸ਼ਟਰੀ ਝੰਡਾ ਦਿਵਸ’ ਮਨਾਇਆ ਗਿਆ। ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਅਤੇ ਏਕਲ ਅਭਿਆਨ ਪੂਰਵੀ ਪੰਜਾਬ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਏਕਲ ਅਭਿਆਨ ਦੇ ਨੌਜਵਾਨ ਕਰਮਚਾਰੀਆਂ ਅਤੇ ਅਹੁਦੇਦਾਰਾਂ ਨੇ ਹੱਥਾਂ ਵਿਚ ਤਿਰੰਗਾ ਲੈ ਕੇ ਸਰਹੱਦ ’ਤੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਬੀ.ਐੱਸ.ਐੱਫ. ਜਵਾਨਾਂ ਦੀ ਰੀਟਰੀਟ ਸੈਰੇਮਨੀ ਦੇਖੀ। ਉਨ੍ਹਾਂ ਦੱਸਿਆ ਕਿ 22 ਜੁਲਾਈ 1947 ਨੂੰ ਸੰਵਿਧਾਨ ਸਭਾ ਨੇ ਰਾਸ਼ਟਰੀ ਝੰਡੇ ਨੂੰ ਅਪਣਾਇਆ ਸੀ। ਇਸ ਤਿਰੰਗੇ ਦੀ ਆਨ-ਬਾਨ ਅਤੇ ਸ਼ਾਨ ਲਈ ਦੇਸ਼ ਭਗਤਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਅੱਜ ਵੀ ਸਰਹੱਦ ’ਤੇ ਜਵਾਨ ਇਸ ਦੀ ਸ਼ਾਨ ਬਰਕਰਾਰ ਰੱਖ ਰਹੇ ਹਨ।
ਪਿਛਲੀ ਖ਼ਬਰ ਸਮੂਹ ਨਗਰ ਕੌਂਸਲਾਂ ’ਚ ਤੁਰੰਤ ਸਫ਼ਾਈ ਯਕੀਨੀ ਬਣਾਉਣ ਦੇ ਆਦੇਸ਼-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਭਾਕਿਯੂ ਓਥਾਨ ਮਜ਼ਦੂਰ ਯੂਨੀਅਨ ਦੇ ਵਫ਼ਦ ਨੇ ਰੇਲਵੇ ਮੰਤਰੀ ਬਿੱਟੂ ਨੂੰ ਸੌਂਪਿਆ ਮੰਗ ਪੱਤਰ ਫ਼ਿਰੋਜ਼ਪੁਰ ਤੋਂ ਸ੍ਰੀ ਹਜ਼ੂਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।