05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਸੇਵਕਾਂ ਨੇ ਬਰਨਾਲਾ ਲਾਠੀਚਾਰਜ ਦੇ ਵਿਰੋਧ ’ਚ ਫੂਕਿਆ ਪੰਜਾਬ ਸਰਕਾਰ ਅਤੇ ਭਗਵੰਤ ਮਾਨ ਦਾ ਪੁਤਲਾ

ਅਜੀਤ ਡੈਸਕ 24-07-2026
ਮੁੱਦਕੀ, 23 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਕੀਤੇ ਗਏ ਕਥਿਤ ਪੁਲਿਸ ਲਾਠੀਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰ ਲੋਕਲ ਪ੍ਰਧਾਨਾਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਪੰਜਾਬ ਭਰ ਦੇ ਸਫ਼ਾਈ ਕਾਮਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਸਫ਼ਾਈ ਸੇਵਕਾਂ ਵਲੋਂ 16ਵੇਂ ਦਿਨ ਕੰਮ ਛੋੜ ਹੜਤਾਲ ਜਾਰੀ ਰੱਖਦਿਆਂ ਵਿਰੋਧ ’ਚ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਅਤੇ ਆਪਣੀ ਯੂਨੀਅਨ ਦੇ ਹੱਕ ਵਿਚ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸਫ਼ਾਈ ਸੇਵਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਸੰਗਰੂਰ ਅਤੇ ਬਰਨਾਲਾ ਨਗਰ ਕੌਂਸਲਾਂ ਦੇ ਦਫ਼ਤਰਾਂ ਅੱਗੇ ਸ਼ਾਂਤਮਈ ਧਰਨੇ ’ਤੇ ਬੈਠੇ ਸਫ਼ਾਈ ਸੇਵਕਾਂ ’ਤੇ ਪੰਜਾਬ ਸਰਕਾਰ ਵਲੋਂ ਅਣਮਨੁੱਖੀ ਵਤੀਰਾ ਅਪਣਾਉਂਦੇ ਹੋਏ ਪੰਜਾਬ ਪੁਲਿਸ ਵਲੋਂ ਬਿਨਾਂ ਚਿਤਾਵਨੀ ਦਿੱਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ, ਜੋ ਕਿ ਅਤਿ ਨਿੰਦਣਯੋਗ ਹੈ। ਇਸ ਮੌਕੇ ਵਾਈਸ ਪ੍ਰਧਾਨ ਸਤਪਾਲ, ਜਨਰਲ ਸਕੱਤਰ ਰਮੇਸ਼ ਕੁਮਾਰ, ਖ਼ਜ਼ਾਨਚੀ ਗੁਰਪ੍ਰੀਤ ਸਿੰਘ, ਮੁੱਖ ਮੈਂਬਰ ਅਸ਼ੋਕ ਬਘੇਲਾ, ਅੰਗਰੇਜ਼ ਸਿੰਘ, ਜਸਕਰਨ ਸਿੰਘ, ਸਲਾਹਕਾਰ ਤਰਸੇਮ ਸਿੰਘ, ਲੀਲੂ ਰਾਮ, ਰਾਹੁਲ, ਰਾਜੇਸ਼, ਸਿਮਰਨ, ਮੀਰਾ, ਸਾਜਨਾ, ਪ੍ਰੀਤੀ, ਗੋਗੀ ਰਾਣੀ, ਬੀਨਾ ਰਾਣੀ, ਤਮੰਨਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੱਤਰਕਾਰ ਕੁਲਜਿੰਦਰ ਸਿੰਘ ਗਿੱਲ ਦੀ ਮਾਤਾ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਮੂਹ ਨਗਰ ਕੌਂਸਲਾਂ ’ਚ ਤੁਰੰਤ ਸਫ਼ਾਈ ਯਕੀਨੀ ਬਣਾਉਣ ਦੇ ਆਦੇਸ਼-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।