04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 24-07-2026
ਫ਼ਿਰੋਜ਼ਪੁਰ, 23 ਜੁਲਾਈ (ਗੁਰਿੰਦਰ ਸਿੰਘ)-ਨਸ਼ੇੜੀਆਂ ਅਤੇ ਨਸ਼ਾ ਸਪਲਾਇਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀਆਂ ਦੇ ਦੌਰਾਨੇ ਗਸ਼ਤ ਮੁਖ਼ਬਰੀ ਮਿਲਣ ’ਤੇ ਦੋਸ਼ੀ ਲੱਕੀ ਪੁੱਤਰ ਬੌਵੀ ਵਾਸੀ ਖਟੀਕ ਮੰਡੀ ਫ਼ਿਰੋਜਪੁਰ ਕੈਟ ਨੂੰ ਕੌਨਵੈਟ ਸਕੂਲ ਫ਼ਿਰੋਜਪੁਰ ਦੇ ਨਾਲ ਜਾਂਦੇ ਸੁੰਨਸਾਨ ਰਸਤੇ ਤੋਂ 5 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ, ਜਿਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਉਕਤ ਦੋਸ਼ੀ ਖ਼ਿਲਾਫ਼ ਧਾਰਾ 21/61/82 ਐਨ.ਡੀ.ਪੀ.ਐਸ ਐਕਟ (ਨਾਨ ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਫ਼ਰਜ਼ੀ ਏਅਰ ਟਿਕਟਾਂ ਜਾਰੀ ਕਰਵਾ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ ਅਗਲੀ ਖ਼ਬਰ ਅਕਾਲ ਅਕੈਡਮੀ ਨੇ ਗੁਰਮਤਿ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।