03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੀਰੀ-ਪੀਰੀ ਦਿਵਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੰਗਤਾਂ ਦਾ ਵਿਸ਼ਾਲ ਕਾਫ਼ਲਾ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ

ਅਜੀਤ ਡੈਸਕ 25-07-2026
ਫ਼ਿਰੋਜ਼ਪੁਰ, 24 ਜੁਲਾਈ (ਗੁਰਿੰਦਰ ਸਿੰਘ): ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ, ਗੁਰਮਤਿ ਸਮਾਗਮ ਅਤੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਆਰੰਭ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਅਕਾਲੀ ਆਗੂਆਂ ਅਤੇ ਵਰਕਰਾਂ ਸਮੇਤ ਸੰਗਤਾਂ ਦਾ ਵਿਸ਼ਾਲ ਕਾਫ਼ਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਸਮੂਹ ਸੀਨੀਅਰ ਆਗੂਆਂ, ਪਾਰਟੀ ਅਹੁਦੇਦਾਰਾਂ ਅਤੇ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਗੁਰੂ ਘਰ ਪ੍ਰਤੀ ਆਪਣੀ ਅਟੁੱਟ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੁਖਪਾਲ ਸਿੰਘ ਨੰਨੂ ਅਤੇ ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਬਖ਼ਸ਼ਿਆ ਮੀਰੀ-ਪੀਰੀ ਦਾ ਸਿਧਾਂਤ ਧਰਮ ਅਤੇ ਸਮਾਜ ਸੇਵਾ ਦਾ ਅਦੁੱਤੀ ਸੰਦੇਸ਼ ਦਿੰਦਾ ਹੈ, ਜੋ ਸਿੱਖ ਕੌਮ ਨੂੰ ਸੱਚ, ਨਿਆਂ ਅਤੇ ਮਨੁੱਖਤਾ ਦੀ ਰੱਖਿਆ ਲਈ ਹਮੇਸ਼ਾ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਮੌਕੇ ਸੰਗਤਾਂ ਨੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਦਵਿੰਦਰ ਸਿੰਘ ਕਲਸੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਬੀ.ਸੀ. ਵਿੰਗ, ਮਨੋਹਰ ਲਾਲ ਹਲਕਾ ਸ਼ਹਿਰੀ ਪ੍ਰਧਾਨ, ਐੱਸ.ਸੀ. ਵਿੰਗ, ਬਲਕਾਰ ਸਿੰਘ ਢਿੱਲੋਂ(ਹਲਕਾ ਪ੍ਰਧਾਨ, ਯੂਥ ਵਿੰਗ, ਆਸ਼ੂ ਕਪਾਹੀ ਹਲਕਾ ਪ੍ਰਧਾਨ, ਆਈ.ਟੀ. ਵਿੰਗ, ਲਖਵੀਰ ਸਿੰਘ ਉੱਪਲ ਸਰਕਲ ਪ੍ਰਧਾਨ, ਜ਼ੋਰਾਵਰ ਸਿੰਘ, ਨਰਿੰਦਰ ਸਿੰਘ ਜੋਸਨ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ, ਵਰਕਰ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਜਲਾਲਾਬਾਦ ’ਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕ ਕੇ ਕੀਤਾ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਰੋ... ਅਗਲੀ ਖ਼ਬਰ ਫ਼ਾਜ਼ਿਲਕਾ ਦੇ ਮਹਿਰੀਆਂ ਬਾਜ਼ਾਰ ’ਚ ਰੂਪ ਚੰਦ ਲਾਟਰੀ ਤੋਂ ਇਕੋ ਡਰਾਅ ’ਚ ਨਿਕਲੇ 50-50 ਹਜ਼ਾਰ ਦੇ 2 ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।