04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਹੈਰੋਇਨ ਬਰਾਮਦ, ਸ਼ੱਕ ਦੇ ਅਧਾਰ ’ਤੇ 3 ਕਾਬੂ

ਅਜੀਤ ਡੈਸਕ 25-07-2026
aਫਿਰੋਜ਼ਪੁਰ, 24 ਜੁਲਾਈ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਵਿਚ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕੀਤਾ। ਪੁਲਿਸ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਜਦ ਪੁਲਿਸ ਪਾਰਟੀ ਰੇਲਵੇ ਸਟੇਸ਼ਨ ਫਿਰੋਜ਼ਪੁਰ ਸ਼ਹਿਰ ਤੋਂ ਅਗਲੇ ਪਾਸੇ ਪੁੱਜੀ ਤਾਂ ਖਾਲੀ ਜਗ੍ਹਾ ’ਤੇ ਵਿਅਕਤੀ ਸ਼ੱਕੀ ਹਾਲਤ ਵਿਚ ਖੜੇ ਦਿਖਾਈ ਦਿੱਤੇ। ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਕੀਤਾ। ਕਾਬੂ ਕੀਤੇ ਸੋਨੂ ਪੁੱਤਰ ਗੁਰਭਜਨ ਸਿੰਘ ਵਾਸੀ ਬਹਿਕ ਗੁਜਰਾ ਥਾਣਾ ਸਦਰ ਜੀਰਾ ਕੋਲੋਂ 3. 45 ਗ੍ਰਾਮ ਅਤੇ ਆਕਾਸ਼ ਪੁੱਤਰ ਮਹਿੰਦਰ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਗਸ਼ਤ ਦੌਰਾਨ ਪੁਲਸ ਪਾਰਟੀ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਪੁੱਜੀ ਤਾਂ ਉੱਥੇ ਇੱਕ ਲੜਕਾ ਸੁਨੀਲ ਉਰਫ਼ ਮੱਦੀ ਪੁੱਤਰ ਕਾਲਾ ਪੁੱਤਰ ਨੀਰਜ ਵਾਸੀ ਵਾਰਡ ਨੰਬਰ 14 ਗਾਂਧੀ ਨਗਰ ਫਿਰੋਜ਼ਪੁਰ ਥਾਣਾ ਸਿਟੀ ਫਿਰੋਜ਼ਪੁਰ ਜਿਸ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕੀਤਾ ਗਿਆ। ਜਿਸ ਕੋਲੋਂ 135 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਤੋਂ 7.80 ਗ੍ਰਾਮ ਹੈਰੋਇਨ ਬਰਾਮਦ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿੱਚ 21/61/85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ।
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ਦਾ ਕਤਲ-ਗੁਰਤੇਜ ਸਿੰਘ, ਅਰਵਿੰਦਰ ਸਿੰਘ ਅਗਲੀ ਖ਼ਬਰ ਬਿਜਲੀ ਉਪਕਰਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।