07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਾਤਾਵਰਨ ਦੀ ਸੰਭਾਲ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ ’ਚ ਲਗਾਏ ਬੂਟੇ ਬੱਚਿਆਂ ਨੂੰ ਬੂਟੇ ਵੰਡ ਕੇ ਉਨ੍ਹਾਂ ਦੀ ਸਾਂਭ ਸੰਭਾਲ ਰੱਖਣ ਲਈ ਕੀਤਾ ਪ੍ਰੇਰਿਤ- ਮਨਪ੍ਰੀਤ ਸੰਧੂ

ਅਜੀਤ ਡੈਸਕ 28-07-2026
ਗੋਲੂ ਕਾ ਮੋੜ, 27 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ)—ਸਕੂਲ ਨੂੰ ਹਰਿਆ ਭਰਿਆ ਰੱਖਣ ਅਤੇ ਵਾਤਾਵਰਣ ਸ਼ੁੱਧਤਾ ਲਈ ਪਿੰਡ ਕੋਹਰ ਸਿੰਘ ਵਾਲਾ ਦੇ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਸੰਧੂ ਵਲੋਂ ਪਹਿਲ ਕਦਮੀ ਕਰਦਿਆਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਅੰਦਰ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ਅਤੇ ਬੱਚਿਆਂ ਨੂੰ ਬੂਟੇ ਵੰਡੇ ਗਏ। ਇਸ ਮੌਕੇ ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਧਰਤੀ ’ਤੇ ਜੀਵਨ ਨੂੰ ਕਾਇਮ ਰੱਖਣ ਵਿਚ ਰੁੱਖਾਂ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਉਨ੍ਹਾਂ ਦੀ ਸੰਭਾਲ ਕਰਨ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਮੂਹਿਕ ਤੌਰ ‘ਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਮੰਦਰ ਸਿੰਘ, ਕੋਮਲ ਸ਼ਰਮਾ, ਗੁਰਪ੍ਰੀਤ ਸਿੰਘ, ਬਾਬਾ ਹਰਦੀਪ ਸਿੰਘ (ਕੋਹਰ ਸਿੰਘ ਵਾਲਾ) ਸਮੇਤ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਧੰਨ-ਧੰਨ ਬਾਬਾ ਰਾਮ ਥੰਮ੍ਹਣ ਦਰਬਾਰ ਬਾਜੇ ਕੇ ਗੁਰੂ ਪੁੰਨਿਆ ਰੂਹਾਨੀ ਸਤਿਸੰਗ ਭਲਕੇ ਅਗਲੀ ਖ਼ਬਰ ਫਿਰੋਜ਼ਪੁਰ-ਕੱਚਾ ਜ਼ੀਰਾ ਰੋਡ ਦੀ ਖਸਤਾ ਹਾਲਤ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਵਲੋਂ ਰੋਸ ਪ੍ਰਗਟਾਵਾ, ਡਿਪਟੀ ਕਮਿਸ਼ਨਰ ਨੂੰ ਸੌਂਪਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।