02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

222 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ 3 ਵਿਅਕਤੀ ਕਾਬੂ

ਅਜੀਤ ਡੈਸਕ 30-07-2026
ਜ਼ੀਰਾ, 29 ਜੁਲਾਈ (ਰਜਨੀਸ਼ ਕਥੂਰੀਆ)-ਨਸ਼ਾ ਵਿਰੋਧੀ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਥਾਣਾ ਸਿਟੀ ਜ਼ੀਰਾ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਗਸ਼ਤ ਅਤੇ ਚੈਕਿੰਗ ਦੌਰਾਨ 3 ਵਿਅਕਤੀਆਂ ਨੂੰ 222 ਗ੍ਰਾਮ ਹੈਰੋਇਨ ਅਤੇ ਇਕ ਸਵਿਫ਼ਟ ਕਾਰ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ.ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਸਦਰ ਜ਼ੀਰਾ ਪੁਲਿਸ ਦੇ ਸਹਾਇਕ ਥਾਣੇਦਾਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਬਹਿਕ ਗੁੱਜਰਾਂ ਵੱਲ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਸਵਿਫ਼ਟ ਕਾਰ ਨੰਬਰ ਪੀ. ਬੀ.46/ਏ.ਐੱਚ.6225 ਵਿਚ ਬੈਠੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕਾਬੂ ਕੀਤਾ ਗਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 220 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰੁਸਤਮ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਨੂਰਦੀ ਨੇੜੇ ਝਬਾਲ, ਜ਼ਿਲ੍ਹਾ ਤਰਨਤਾਰਨ ਅਤੇ ਲਵਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਮੂੰਡਾ, ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਇਸੇ ਤਰ੍ਹਾਂ ਇਕ ਦੂਸਰੇ ਕੇਸ ਵਿੱਚ ਥਾਣਾ ਸਿਟੀ ਜ਼ੀਰਾ ਪੁਲਿਸ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਗਸ਼ਤ ਦੌਰਾਨ ਅਵਾਨ ਰੋਡ ਜ਼ੀਰਾ ਵਿਖੇ ਮੌਜ਼ੂਦ ਸੀ। ਪੁਲਿਸ ਨੇ ਸ਼ੱਕੀ ਹਾਲਤ ਵਿਚ ਘੁੰਮ ਰਹੇ ਬਿਕਰਮ ਉਰਫ਼ ਰੋਨੀ ਪੁੱਤਰ ਸੰਜੀਵ ਕੁਮਾਰ ਵਾਸੀ ਬਸਤੀ ਮਾਛੀਆਂ, ਗਊਸ਼ਾਲਾ ਰੋਡ ਜ਼ੀਰਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਨਸ਼ਾ ਐਕਟ ਦੇ ਤਹਿਤ ਮਾਮਲੇ ਦਰਜ ਕਰ ਲਏ ਹਨ।
ਪਿਛਲੀ ਖ਼ਬਰ 4.98 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਹੈਰੋਇਨ ਵੇਚਣ ਦੀ ਤਾਕ ’ਚ ਖੜ੍ਹੇ 2 ਮੁਲਜ਼ਮ ਕਾਬੂ, 6.80 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।