03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਖ਼ਿਲਾਫ਼ ਬਾਰ ਐਸੋਸੀਏਸ਼ਨ ਜ਼ੀਰਾ ਦੀ ਭੁੱਖ ਹੜਤਾਲ ਲਗਾਤਾਰ ਜਾਰੀ

ਅਜੀਤ ਡੈਸਕ 30-07-2026
ਜ਼ੀਰਾ, 29 ਜੁਲਾਈ (ਹਰਜੀਤ ਸਿੰਘ ਗਿੱਲ)-ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਖ਼ਿਲਾਫ਼ ਬਾਰ ਐਸੋਸੀਏਸ਼ਨ ਜ਼ੀਰਾ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ । ਇਸ ਤਰ੍ਹਾਂ ਇਸ ਸੰਘਰਸ਼ ਦੇ ਚੱਲਦਿਆਂ ਵਕੀਲਾਂ ਦਾ ਅਣਮਿਥੇ ਸਮੇਂ ਲਈ ਇਹ ਧਰਨਾ ਬਾਰ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਐਡਵੋਕੇਟ ਹਰਵਿੰਦਰ ਸਿੰਘ ਕਰਵਲ ਦੀ ਅਗਵਾਈ ਹੇਠ 22ਵੇਂ ਦਿਨ ਵਿਚ ਦਾਖਲ ਹੋ ਗਿਆ ਹੈ । ਪ੍ਰਧਾਨ ਹਰਵਿੰਦਰ ਸਿੰਘ ਕਰਵਲ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਜੁਆਇੰਟ ਐਕਸ਼ਨ ਕਮੇਟੀ ਦੀ ਰਹਿਨੁਮਾਈ ਹੇਠ ਸਮੁੱਚੀ ਪੰਜਾਬ ਹਰਿਆਣਾ ਦੀਆਂ ਬਾਰ ਵਲੋ ਇਹ ਫੈਸਲਾ ਲਿਆ ਗਿਆ ਹੈ। ਸੰਘਰਸ਼ ਨੂੰ ਤੇਜ਼ ਕਰਦਿਆਂ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲ ਸਾਹਿਬਾਨ ਵਲੋਂ ਹੜਤਾਲ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਬਾਰ ਦੇ ਵੱਖ- ਵੱਖ ਵਕੀਲ ਸਾਹਿਬਾਨ ਵਲੋਂ ਭੁੱਖ ਹੜਤਾਲ ’ਤੇ ਬੈਠਿਆ ਜਾ ਰਿਹਾ ਹੈ। ਬਾਰ ਪ੍ਰਧਾਨ ਹਰਵਿੰਦਰ ਸਿੰਘ ਕਰਵਲ ਨੇ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਦੀ ਰਹਿਨੁਮਾਈ ਹੇਠ ਆਉਣ ਵਾਲੇ ਦਿਨਾਂ ਵਿਚ ਜੰਤਰ ਮੰਤਰ ਦਿੱਲੀ ਵਿਖੇ ਵੀ ਜ਼ੀਰਾ ਬਾਰ ਵਲੋ ਸ਼ਿਰਕਤ ਕੀਤੀ ਜਾਵੇਗੀ। ਇਸ ਮੌਕੇ ਸਤਿਨ ਬਾਂਸਲ ਵਾਈਸ ਪ੍ਰਧਾਨ, ਨਿਰਮਲ ਹੰਜਰਾ ਸੈਕਟਰੀ, ਨਵਦੀਪ ਸਿੰਘ ਕਰੀਰ ਕੈਸ਼ੀਅਰ ਅਤੇ ਸਮੂਹ ਵਕੀਲ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਰਾਮ ਥੰਮ੍ਹਣ ਦਰਬਾਰ ਬਾਜੇ ਕੇ ’ਚ ਪੁੰਨਿਆ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਮਿਡ-ਡੇ-ਮੀਲ ਦੇ ਫੰਡ ਤਿੰਨ ਮਹੀਨਿਆਂ ਤੋਂ ਬਕਾਇਆ, ਸਕੂਲ ਮੁਖੀ ਆਪਣੀ ਜੇਬ ’ਚੋਂ ਖਰਚ ਕਰਨ ਲਈ ਮਜਬੂਰ ਡੀ.ਟੀ.ਐੱਫ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।