02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਗਰ ਕੌਂਸਲ ਤਲਵੰਡੀ ਭਾਈ ਦੇ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ ਰੋਹ ਭਰਪੂਰ ਪ੍ਰਦਰਸ਼ਨ

ਅਜੀਤ ਡੈਸਕ 30-07-2026
ਤਲਵੰਡੀ ਭਾਈ, 29 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਵਿਖੇ ਨਗਰ ਕੌਂਸਲ ਕਰਮਚਾਰੀਆਂ ਵਲੋਂ ਅੱਜ ਇੱਥੇ ਪੰਜਾਬ ਸਰਕਾਰ ਖਿਲਾਫ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਸੰਬੋਧਨ ਕਰਦਿਆਂ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਫਾਈ ਕਾਮਿਆਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਇ ਬਰਨਾਲਾ ਵਿਖੇ ਅਥਾਹ ਜ਼ਬਰ ਕੀਤਾ ਪ੍ਰੰਤੂ ਸਫਾਈ ਕਰਮਚਾਰੀ ਸਰਕਾਰ ਦੇ ਤਸ਼ੱਦਦ ਮੂਹਰੇ ਝੁਕਣ ਵਾਲੇ ਨਹੀਂ। ਉਨ੍ਹਾਂ ਕਿਹਾ ਕੱਲ 30 ਜੁਲਾਈ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਸਮੁੱਚੇ ਪੰਜਾਬ ਦੇ ਬਜ਼ਾਰ ਬੰਦ ਰਹਿਣਗੇ। ਉਨ੍ਹਾਂ ਤਲਵੰਡੀ ਭਾਈ ਦੇ ਲੋਕਾਂ ਨੂੰ ਵੀ ਬੰਦ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਸਮੇਂ ਵਿਚਾਰ ਸਾਂਝੇ ਕਰਦਿਆਂ ਸੰਦੀਪ ਕੁਮਾਰ ਖੁੱਲਰ ਅਤੇ ਪਰਮਿੰਦਰ ਸਿੰਘ ਡੀ.ਸੀ. ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਨੇ ਸਮੁੱਚੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਲੰਬੇ ਸਮੇਂ ਤੋਂ ਸ਼ਹਿਰੀ ਸੰਸਥਾਵਾਂ ਅੰਦਰ ਕਾਮਿਆਂ ਦੇ ਹੋ ਰਹੇ ਸ਼ੋਸ਼ਣ ਨੂੰ ਬੰਦ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।
ਪਿਛਲੀ ਖ਼ਬਰ ਹੱਕੀ ਮੰਗਾਂ ਲਈ ਸਫ਼ਾਈ ਸੇਵਕਾਂ ਦੀ ਕੰਮ ਛੋੜ ਹੜਤਾਲ ਲਗਾਤਾਰ ਜਾਰੀ ਪੰਜਾਬ ਬੰਦ ’ਚ ਸ਼ਹਿਰ ਵਾਸੀ ਪੂਰਾ ਸਾਥ ਦੇਣ- ਪ੍ਰਧਾਨ... ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅੱਜ ਪਹੁੰਚੇਗਾ ਸ਼ਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।