02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਹੱਕੀ ਮੰਗਾਂ ਲਈ ਸਫ਼ਾਈ ਸੇਵਕਾਂ ਦੀ ਕੰਮ ਛੋੜ ਹੜਤਾਲ ਲਗਾਤਾਰ ਜਾਰੀ ਪੰਜਾਬ ਬੰਦ ’ਚ ਸ਼ਹਿਰ ਵਾਸੀ ਪੂਰਾ ਸਾਥ ਦੇਣ- ਪ੍ਰਧਾਨ ਰਾਜੂ ਮੇਟ

ਅਜੀਤ ਡੈਸਕ 30-07-2026
ਮੱਖੂ, 29 ਜੁਲਾਈ (ਵਰਿੰਦਰ ਮਨਚੰਦਾ)- ਸੂਬਾ ਸਰਕਾਰ ਵਲੋਂ ਸਫ਼ਾਈ ਸੇਵਕਾਂ ਦੀਆਂ ਤਨਖ਼ਾਹਾਂ ’ਚ ਕੀਤੇ ਵਾਧੇ ’ਤੇ ਤਸੱਲੀ ਨਾ ਪ੍ਰਗਟਾਉਂਦਿਆਂ ਸਫ਼ਾਈ ਸੇਵਕਾਂ ਦਾ ਧਰਨਾ ਲਗਾਤਾਰ ਜਾਰੀ ਹੈ। ਜਿਸ ਦੇ ਚੱਲਦਿਆਂ ਮੱਖੂ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਸਫ਼ਾਈ ਸੇਵਕ ਯੂਨੀਅਨ ਮੱਖੂ ਦੇ ਪ੍ਰਧਾਨ ਰਾਜੂ ਮੇਟ ਨੇ ਕਿਹਾ ਕਿ ਸਰਕਾਰ ਵਲੋਂ ਭਾਵੇਂ ਉਨ੍ਹਾਂ ਦੇ ਹੱਕ ਵਿਚ ਫ਼ੈਸਲਾ ਦਿੱਤਾ ਗਿਆ ਹੈ। ਜਿਸ ਵਿਚ ਸਰਕਾਰ ਵਲੋਂ ਉਨ੍ਹਾਂ ਦੀ ਕੇਵਲ ਤਨਖ਼ਾਹ ਵਧਾ ਕੇ ਹੀ ਡੰਗ ਟਪਾਇਆ ਜਾ ਰਿਹਾ ਹੈ। ਪ੍ਰਧਾਨ ਰਾਜੂ ਮੇਟ ਨੇ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਹੜਤਾਲ ਖ਼ਤਮ ਹੋਣ ਬਾਰੇ ਫੈਲਾਈਆਂ ਜਾ ਰਹੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ ਅਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 30 ਜੁਲਾਈ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਉਹ ਆਪੋ-ਆਪਣੀਆਂ ਦੁਕਾਨਾਂ ਤੇ ਹੋਰ ਕਾਰੋਬਾਰ ਬੰਦ ਰੱਖ ਕੇ ਸਹਿਯੋਗ ਕਰਨ।
ਪਿਛਲੀ ਖ਼ਬਰ ਸਫਾਈ ਸੇਵਕ ਯੂਨੀਅਨ ਵਲੋਂ ਹੜਤਾਲ ਦੇ 22ਵੇਂ ਦਿਨ ‘ਪੰਜਾਬ ਬੰਦ’ ਦਾ ਐਲਾਨ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਅਗਲੀ ਖ਼ਬਰ ਨਗਰ ਕੌਂਸਲ ਤਲਵੰਡੀ ਭਾਈ ਦੇ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ ਰੋਹ ਭਰਪੂਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।