02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫਾਈ ਸੇਵਕ ਯੂਨੀਅਨ ਵਲੋਂ ਹੜਤਾਲ ਦੇ 22ਵੇਂ ਦਿਨ ‘ਪੰਜਾਬ ਬੰਦ’ ਦਾ ਐਲਾਨ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ

ਅਜੀਤ ਡੈਸਕ 30-07-2026
ਫ਼ਿਰੋਜ਼ਪੁਰ 29 ਜੁਲਾਈ (ਰਾਕੇਸ਼ ਚਾਵਲਾ)-ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੀ ਸਫਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਲੈ ਕੇ ਲਗਾਤਾਰ ਦਿੱਤੇ ਜਾ ਰਹੇ ਧਰਨੇ ਨੂੰ ਅੱਜ 22 ਦਿਨ ਪੂਰੇ ਹੋ ਚੁੱਕੇ ਹਨ। ਸਰਕਾਰ ਵਲੋਂ ਕੋਈ ਈਮਾਨਦਾਰਾਨਾ ਹੁੰਗਾਰਾ ਨਾ ਮਿਲਣ ਤੋਂ ਨਰਾਜ਼ ਯੂਨੀਅਨ ਆਗੂਆਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅੱਜ 30 ਜੁਲਾਈ ਨੂੰ ਪੂਰੇ ਪੰਜਾਬ ਨੂੰ ਮੁਕੰਮਲ ਬੰਦ ਕਰਨ ਦਾ ਵੱਡਾ ਐਲਾਨ ਕੀਤਾ ਹੈ। ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਫਿਰੋਜ਼ਪੁਰ ਸ਼ਹਿ) ਦੇ ਪ੍ਰਧਾਨ ਡੈਨੀ ਅਤੇ ਸੈਕਟਰੀ ਰਾਮ ਚਰਨ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਵਿੱਢਿਆ ਸੰਘਰਸ਼ 22ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ।ਉਨ੍ਹਾਂ ਮੰਗ ਕੀਤੀ ਕਿ 2023 ਦੀ 10 ਸਾਲਾ ਨੀਤੀ ਰੱਦ ਕਰਕੇ 3 ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੇ ਮਿਊਂਸੀਪਲ ਮੁਲਾਜ਼ਮਾਂ ਨੂੰ ਸਮੇਤ ਸਾਰੀਆਂ ਸਹੂਲਤਾਂ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਹੋਰ ਮੁੱਖ ਮੰਗਾਂ ਵਿਚ ਯੂ.ਪੀ.ਐੱਸ. ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕੀਤੀ ਜਾਵੇ, ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਲਈ ‘ਬਰਾਬਰ ਕੰਮ-ਬਰਾਬਰ ਤਨਖਾਹ’ ਦਾ ਫਾਰਮੂਲਾ ਲਾਗੂ ਹੋਵੇ।ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਿੰਨਾ ਚਿਰ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਇਹ ਆਰ-ਪਾਰ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਹੱਕੀ ਮੰਗਾਂ ਲਈ ਸਫ਼ਾਈ ਸੇਵਕਾਂ ਦੀ ਕੰਮ ਛੋੜ ਹੜਤਾਲ ਲਗਾਤਾਰ ਜਾਰੀ ਪੰਜਾਬ ਬੰਦ ’ਚ ਸ਼ਹਿਰ ਵਾਸੀ ਪੂਰਾ ਸਾਥ ਦੇਣ- ਪ੍ਰਧਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।