02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਸੇਵਕਾਂ ਵਲੋਂ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

ਅਜੀਤ ਡੈਸਕ 30-07-2026
ਮੁੱਦਕੀ, 29 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਹੱਕੀ ਮੰਗਾਂ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਸਫ਼ਾਈ ਸੇਵਕਾਂ ਵਲੋਂ ਸ਼ੁਰੂ ਕੀਤੀ ਕੰਮ ਛੋੜ ਹੜਤਾਲ ਦੇ 22ਵੇਂ ਦਿਨ ਸਫ਼ਾਈ ਸੇਵਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਨੇ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਤੋਂ ਪਹਿਲਾਂ ਨਗਰ ਪੰਚਾਇਤ ਤੋਂ ਸ਼ੁਰੂ ਹੋ ਕੇ ਬਾਜ਼ਾਰਾਂ ਵਿਚ ਦੀ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਮੇਨ ਲੀਡਰਸ਼ਿਪ ਦੇ ਫ਼ੈਸਲੇ ਅਨੁਸਾਰ ਕੱਲ੍ਹ 30 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਨਗਰ ਪੰਚਾਇਤ ਮੁੱਦਕੀ ਦੇ ਸਮੂਹ ਸਫ਼ਾਈ ਸੇਵਕਾਂ ਵਲੋਂ ਮੁੱਦਕੀ ਸ਼ਹਿਰ ਅਤੇ ਇਲਾਕਾ ਮੁਕੰਮਲ ਬੰਦ ਰੱਖਿਆ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਸੰਘਰਸ਼ ਸਾਡੀ ਰੋਜ਼ੀ ਰੋਟੀ ਦੇ ਨਾਲ ਜੁੜਿਆ ਹੈ, ਜਿਸ ਵਿਚ ਸਾਡਾ ਸਾਥ ਦਿੱਤਾ ਜਾਵੇ। ਉਨ੍ਹਾਂ ਸਮੂਹ ਭਰਾਤਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਸ ਜ਼ਬਰ ਜ਼ੁਲਮ ਦੇ ਵਿਰੁੱਧ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਅੰਗਰੇਜ ਸਿੰਘ ਬਰਾੜ, ਤਰਸੇਮ ਸਿੰਘ, ਅਸ਼ੋਕ, ਸਿਮਰਨ, ਸੁਨੀਲ, ਰਮੇਸ਼ ਕੁਮਾਰ, ਰਾਜੇਸ਼, ਗੁਰਪ੍ਰੀਤ ਸਿੰਘ, ਸਤਪਾਲ, ਸਾਜਨ, ਰਾਹੁਲ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ‘ਨੋ ਵਰਕ’ ਜਾਰੀ, ਫੂਕਿਆ ਪੁਤਲਾ ਅਗਲੀ ਖ਼ਬਰ ਸਫਾਈ ਸੇਵਕ ਯੂਨੀਅਨ ਵਲੋਂ ਹੜਤਾਲ ਦੇ 22ਵੇਂ ਦਿਨ ‘ਪੰਜਾਬ ਬੰਦ’ ਦਾ ਐਲਾਨ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।