02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਕੀਲਾਂ ਵਲੋਂ ਜਾਰੀ ਹੜਤਾਲ ਵਿਚ ‘ਆਪ’ ਵਿਧਾਇਕ ਐਡਵੋਕੇਟ ਦਹੀਯਾ ਨੇ ਕੀਤੀ ਸ਼ਮੂਲੀਅਤ

ਫ਼ਿਰੋਜ਼ਪੁਰ, 1 ਅਗਸਤ (ਰਾਕੇਸ਼ ਚਾਵਲਾ)-ਐੱਲ. ਏ.

ਐੱਲ.ਏ.ਡੀ.ਸੀ. ਨੀਤੀ ਖ਼ਿਲਾਫ਼ ਫਿਰੋਜ਼ਪੁਰ ਦੇ ਵਕੀਲਾਂ ਵਲੋਂ ਜਾਰੀ ਹੜਤਾਲ ਵਿਚ ‘ਆਪ’ ਵਿਧਾਇਕ ਐਡਵੋਕੇਟ ਦਹੀਯਾ ਵਲੋਂ ਆਪਣਾ ਸਮਰਥਨ ਦੇਣ ਦੀ ਤਸਵੀਰ। ਅਜੀਤ ਤਸਵੀਰ 02-08-2026
ਫ਼ਿਰੋਜ਼ਪੁਰ, 1 ਅਗਸਤ (ਰਾਕੇਸ਼ ਚਾਵਲਾ)-ਐੱਲ.ਏ.ਡੀ.ਸੀ.(ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲਾਂ ਦੀ ਹੜਤਾਲ 26ਵੇਂ ਦਿਨ ਜਾਰੀ ਰਹੀ। ਫ਼ਿਰੋਜ਼ਪੁਰ ਬਾਰ ਐਸੋਸੀਸ਼ਨ ਦੇ ਮੈਂਬਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਹਲਕਾ ਦਿਹਾਤੀ ਤੋਂ ਐੱਮ.ਐੱਲ.ਏ ਰਜਨੀਸ਼ ਦਹੀਯਾ ਨੇ ਵਕੀਲਾਂ ਦੇ ਧਰਨੇ ’ਚ ਸ਼ਮੂਲੀਅਤ ਕਰਦੇ ਹੋਏ ਆਪਣਾ ਸਮਰਥਨ ਦਿੱਤਾ। ਇਸ ਤੋਂ ਇਲਾਵਾ ਚੱਲ ਰਹੀ ਲੜੀਵਾਰ ਭੁੱਖ ਹੜਤਾਲ ’ਤੇ ਦਰਜਨ ਤੋਂ ਵੱਧ ਵਕੀਲ ਬੈਠੇ ਸਨ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਲਵਜੀਤ ਪਾਲ ਟੁਰਨਾ, ਮੀਤ ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਅਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਕਿਹਾ ਕਿ ਸਾਂਝੀ ਸੰਘਰਸ਼ ਕਮੇਟੀ ਵਲੋਂ ਪਾਸ ਕੀਤੇ ਗਏ ਸਾਰੇ ਮਤਿਆਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘‘ਨੋ ਵਰਕ ਡੇ’’ ਅੰਦੋਲਨ ਦੇ ਨਾਲ-ਨਾਲ ਭੁੱਖ ਹੜਤਾਲ ਵੀ ਲਗਾਤਾਰ ਜਾਰੀ ਰਹੇਗੀ ਅਤੇ ਵਕੀਲ ਭਾਈਚਾਰਾ ਐੱਲ.ਏ.ਡੀ.ਸੀ. ਨੀਤੀ ਦੀ ਵਾਪਸੀ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ।
ਪਿਛਲੀ ਖ਼ਬਰ ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ ’ਚ ਤੀਆਂ ਦੇ ਮੇਲੇ ਦੀਆਂ ਰੌਣਕਾਂ ਅਗਲੀ ਖ਼ਬਰ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਮਾਰਟ ਲਾਇਬ੍ਰੇਰੀ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।