ਪਾਰਟੀ ਬਦਲਣ ਦੀਆਂ ਅਫ਼ਵਾਹਾਂ ਬੇਬੁਨਿਆਦ, ਮੈਂ ਅਕਾਲੀ ਸੀ, ਹਾਂ ਅਤੇ ਹਮੇਸ਼ਾਂ ਰਹਾਂਗਾ-ਜੁਗਿੰਦਰ ਸਿੰਘ ਜਿੰਦੂ
ਫ਼ਿਰੋਜ਼ਪੁਰ, 2 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਨੇ ਆਪਣੇ ਪਾਰਟੀ ਬਦਲਣ ਸਬੰਧੀ ਸੋਸ਼ਲ ਮੀਡੀਆ ’ਤੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਇਨ੍ਹਾਂ ਨੂੰ ਵਿਰੋਧੀਆਂ ਦੀ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਢ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਰਹੇ ਹਨ ਅਤੇ ਅੰਤ ਤੱਕ ਪਾਰਟੀ ਨਾਲ ਡਟ ਕੇ ਖੜ੍ਹੇ ਰਹਿਣਗੇ।
ਸ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ।
03-08-2026
ਫ਼ਿਰੋਜ਼ਪੁਰ, 2 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਨੇ ਆਪਣੇ ਪਾਰਟੀ ਬਦਲਣ ਸਬੰਧੀ ਸੋਸ਼ਲ ਮੀਡੀਆ ’ਤੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਇਨ੍ਹਾਂ ਨੂੰ ਵਿਰੋਧੀਆਂ ਦੀ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਢ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਰਹੇ ਹਨ ਅਤੇ ਅੰਤ ਤੱਕ ਪਾਰਟੀ ਨਾਲ ਡਟ ਕੇ ਖੜ੍ਹੇ ਰਹਿਣਗੇ। ਜੁਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੀ ਉਨ੍ਹਾਂ ਨੂੰ ਵਿਧਾਇਕ ਬਣਨ ਦਾ ਮਾਣ ਬਖ਼ਸ਼ਿਆ ਅਤੇ ਅੱਜ ਵੀ ਉਹ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਅਜਿਹੇ ਹਾਲਤਾਂ ਵਿਚ ਆਪਣੀ ਮਾਂ ਪਾਰਟੀ ਨੂੰ ਛੱਡ ਕੇ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਫਿਰੋਜ਼ਪੁਰ ਦਿਹਾਤੀ ਵਿਚ ਮਿਲ ਰਹੇ ਭਰਵੇਂ ਜਨ ਸਮਰਥਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਸੰਭਾਵੀ ਹਾਰ ਨੂੰ ਦੇਖਦਿਆਂ ਵਿਰੋਧੀ ਬੁਖਲਾਹਟ ਦਾ ਸ਼ਿਕਾਰ ਹੋ ਗਏ ਹਨ। ਇਸੇ ਕਾਰਨ ਉਹ ਸੋਸ਼ਲ ਮੀਡੀਆ ਰਾਹੀਂ ਝੂਠੀਆਂ ਅਤੇ ਭਰਮ ਪੈਦਾ ਕਰਨ ਵਾਲੀਆਂ ਅਫ਼ਵਾਹਾਂ ਫੈਲਾ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਾਬਕਾ ਵਿਧਾਇਕ ਨੇ ਕਿਹਾ ਕਿ ਉਹ ਜੀਵਨ ਦੇ ਉਸ ਪੜਾਅ ’ਤੇ ਪਹੁੰਚ ਚੁੱਕੇ ਹਨ, ਜਿੱਥੇ ਸਿਧਾਂਤਾਂ ਨਾਲ ਸਮਝੌਤਾ ਕਰਨ ਜਾਂ ਸਿਆਸੀ ਲਾਭ ਲਈ ਪਾਰਟੀ ਬਦਲਣ ਦਾ ਕੋਈ ਸਵਾਲ ਨਹੀਂ ਉੱਠਦਾ। ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਕਿਹਾ, ਮੈਂ ਅਕਾਲੀ ਸੀ, ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗਾ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਅਕਾਲੀ ਅਖਵਾਉਣ ਵਿਚ ਉਨ੍ਹਾਂ ਨੂੰ ਹਮੇਸ਼ਾ ਮਾਣ ਮਹਿਸੂਸ ਹੁੰਦਾ ਹੈ ਅਤੇ ਉਹ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਵਾਂਗ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ ਭੁੱਲਰ, ਕੋਰ ਕਮੇਟੀ ਮੈਂਬਰ ਬੂਟਾ ਸਿੰਘ ਭੁੱਲਰ ਸਤੀਏਵਾਲਾ, ਸਕੱਤਰ ਜਨਰਲ ਜੋਗਾ ਸਿੰਘ ਮੁਰਕਵਾਲਾ ਆਦਿ ਆਗੂ ਵੀ ਮੌਜੂਦ ਸਨ।