ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਸਮਾਜ ਸੇਵੀ ਚੰਦੂ ਨੂੰ ਕੀਤਾ ਸਨਮਾਨਿਤ
ਫਿਰੋਜ਼ਪੁਰ, 2 ਅਗਸਤ (ਸੁਖਵਿੰਦਰ ਸਿੰਘ)-ਇੰਟਰਨੈਸ਼ਨਲ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਵਲੋਂ ਸਮਾਜ ਸੇਵੀ ਚੰਦਨ ਉਪ ਚੰਦੂ ਨੂੰ ਸਨਮਾਨਿਤ ਕੀਤਾ ਗਿਆ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਸਮਾਜ ਸੇਵੀ ਚੰਦਨ ਉਰਫ਼ ਚੰਦੂ ਸਮਾਜਿਕ ਅਤੇ ਧਾਰਮਿਕ ਕੰਮ ਕਰ ਰਹੇ ਹਨ। ਸਮਾਜ ਵਿਚ ਅਤੇ ਜਨਤਾ ਵਿਚ ਜਾ ਕੇ ਉਨ੍ਹਾਂ ਦੀਆਂ ਜ਼ਰੂਰਤਾਂ ਉਨ੍ਹਾਂ ਦੇ ਮੁਸ਼ਕਲਾਂ ਨੂੰ ਹੱਲ ਕਰਦੇ ਹਨ।
ਮਰਦਾਨਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਸਮਾਜ ਸੇਵੀ ਚੰਦਨ ਉਰਫ਼ ਚੰਦੂ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
03-08-2026