03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਧਰਤੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਨੂੰ ਬਚਾਉਣ ਲਈ ਕਿਸਾਨ ਖਾਦਾਂ ਅਤੇ ਸਪਰੇਹਾਂ ਦੀ ਵਰਤੋਂ ’ਚ ਵੱਡੀ ਪੱਧਰ ’ਤੇ ਕਟੌਤੀ ਕਰਨ-ਡਾ.ਕੁਲਦੀਪ ਸਿੰਘ ਸ਼ੇਰਗਿੱਲ

ਜ਼ੀਰਾ, 2 ਅਗਸਤ (ਰਜਨੀਸ਼ ਕਥੂਰੀਆ)-ਕਿਸਾਨਾਂ ਵਲੋਂ ਫਸਲਾਂ ਦੀ ਵੱਧ ਪੈਦਾਵਾਰ ਲੈਣ ਲਈ ਖਾਦਾਂ ਸਪਰੇਹਾਂ ਅਤੇ ਕੀਟ ਨਾਸ਼ਕ ਦਵਾਈਆਂ ਦੀ ਕੀਤੀ ਜਾ ਰਹੀ ਅੰਨੇ੍ਹਵਾਹ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਇਕ ਕਿਸਾਨ ਮੇਲਾ ਕਰਵਾਇਆ ਗਿਆ। ਇਸ ਕਿਸਾਨ ਮੇਲੇ ਵਿਚ ਪਿੰਡ ਮੀਹਾਂ ਸਿੰਘ ਵਾਲਾ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਵਿਚ ਪਹੁੰਚੇ।

ਸੈਮੀਨਾਰ ਦੌਰਾਨ ਡਾ.ਕੁਲਦੀਪ ਸਿੰਘ ਸ਼ੇਰਗਿੱਲ ਮਰਖਾਈ ਅਤੇ ਹਾਜਰ ਕਿਸਾਨ। ਅਜੀਤ ਤਸਵੀਰ 03-08-2026
ਜ਼ੀਰਾ, 2 ਅਗਸਤ (ਰਜਨੀਸ਼ ਕਥੂਰੀਆ)-ਕਿਸਾਨਾਂ ਵਲੋਂ ਫਸਲਾਂ ਦੀ ਵੱਧ ਪੈਦਾਵਾਰ ਲੈਣ ਲਈ ਖਾਦਾਂ ਸਪਰੇਹਾਂ ਅਤੇ ਕੀਟ ਨਾਸ਼ਕ ਦਵਾਈਆਂ ਦੀ ਕੀਤੀ ਜਾ ਰਹੀ ਅੰਨੇ੍ਹਵਾਹ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਇਕ ਕਿਸਾਨ ਮੇਲਾ ਕਰਵਾਇਆ ਗਿਆ। ਇਸ ਕਿਸਾਨ ਮੇਲੇ ਵਿਚ ਪਿੰਡ ਮੀਹਾਂ ਸਿੰਘ ਵਾਲਾ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਵਿਚ ਪਹੁੰਚੇ। ਇਸ ਦੌਰਾਨ ਖੇਤੀ ਮਾਹਿਰ ਡਾ.ਕੁਲਦੀਪ ਸਿੰਘ ਸ਼ੇਰਗਿੱਲ ਮਰਖਾਈ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਸਲਾਂ ਦਾ ਵੱਧ ਝਾੜ ਲੈਣ ਦੇ ਲਾਲਚ ਵਿਚ ਕਿਸਾਨ ਕਣਕ ਅਤੇ ਝੋਨੇ ਦੀ ਫਸਲ ’ਤੇ ਅੰਨੇ੍ਹਵਾਹ ਖਾਦਾਂ, ਸਪਰੇਹਾਂ ਅਤੇ ਕੀਟਨਾਸ਼ਕ ਦਵਾਈਆਂ ਦਾ ਛਿੜਕਾਓ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਕਿਸਾਨ ਫ਼ਾਲਤੂ ਖਰਚਾ ਕਰਦੇ ਹਨ ਉੱਥੇ ਇਹ ਇਹ ਜਹਿਰਾਂ ਧਰਤੀ ਹੇਠਲੇ ਪਾਣੀ ਵਿਚ ਪਹੁੰਚਣ ਤੋਂ ਇਲਾਵਾ ਫਸਲਾਂ ਦੇ ਬੀਜਾਂ ਰਾਹੀਂ ਮਨੁੱਖੀ ਸਰੀਰ ਵਿਚ ਵੀ ਪਹੁੰਚਦੀਆਂ ਹਨ ਜਿਸ ਕਰਕੇ ਮਨੁੱਖ ਲੀਵਰ, ਕਿਡਨੀਆਂ, ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਕੈਂਸਰ ਵਰਗੀਆਂ ਜਾਨ ਲੇਵਾ ਬਿਮਾਰੀਆਂ ਤੋਂ ਪੀੜਤ ਹੋ ਕੇ ਆਪਣੇ ਇਲਾਜ ਲਈ ਲੱਖਾਂ ਰੁਪਏ ਹਸਪਤਾਲਾਂ ਵਿਚ ਲੁਟਾ ਰਹੇ ਹਨ। ਡਾ.ਕੁਲਦੀਪ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕਿਸਾਨ ਲੋੜ ਤੋਂ ਪੰਜ ਗੁਣਾ ਤੱਕ ਵੱਧ ਖਾਦਾਂ, ਸਪਰੇਹਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਾਣੀ ਦੇ ਰਾਹੀਂ ਜ਼ਮੀਨ ਹੇਠ ਜਾ ਰਹੀਆਂ ਜਹਿਰਾਂ ਪਾਣੀ ਨੂੰ ਵੀ ਜ਼ਹਿਰੀਲਾ ਕਰ ਰਹੀਆਂ ਹਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤਾਂ ਘੱਟ ਹੀ ਰਹੀ ਹੈ ਬਲਕਿ ਅਸੀਂ ਵੀ ਇਸ ਦੇ ਗੰਭੀਰ ਨਤੀਜੇ ਭੁਗਤ ਰਹੇ ਹਾਂ। ਡਾ.ਕੁਲਦੀਪ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕੇਵਲ ਆਪਣੇ ਸਵਾਰਥ ਲਈ ਅਸੀਂ ਆਪਣੀ ਸਿਹਤ ਨਾਲ ਹੀ ਖਿਲਵਾੜ ਕਰ ਰਹੇ ਹਾਂ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕੇਵਲ ਇਕ-ਇਕ ਏਕੜ ਵਿਚ ਹੀ ਕੁਦਰਤੀ ਖੇਤੀ ਕਰਨ ਦਾ ਤਜਰਬਾ ਕਰਨ ਅਤੇ ਇਹ ਤਜਰਬਾ ਪੰਜ ਸਾਲ ਤੱਕ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਇਹ ਤਜਰਬਾ ਸਫਲ ਹੋ ਜਾਂਦਾ ਹੈ ਤਾਂ ਕਿਸਾਨ ਆਪਣੀ ਫਸਲ ਹੇਠ ਰਕਬਾ ਵਧਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੇਰੇ ਸੁਝਾਵਾਂ ’ਤੇ ਅਨੇਕਾਂ ਕਿਸਾਨ ਅਮਲ ਕਰ ਚੁੱਕੇ ਹਨ ਜਿਸ ਨਾਲ ਕਿਸਾਨਾਂ ਦਾ ਖਰਚਾ ਵੀ ਘਟਿਆ ਹੈ ਅਤੇ ਫਸਲ ਦਾ ਝਾੜ ਵੀ ਪੂਰਾ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੇ ਨੀਮ ਹਕੀਮ ਵਲੌਗਰਾਂ ਦੀਆਂ ਸਲਾਹਾਂ ’ਤੇ ਕਿਸਾਨਾਂ ਨੂੰ ਅਮਲ ਨਾ ਕਰਨ ਦੀ ਅਪੀਲ ਕੀਤੀ। ਡਾ.ਕੁਲਦੀਪ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜੇਕਰ ਅਸੀਂ ਕੁਦਰਤੀ ਖੇਤੀ ਵੱਲ ਨਾ ਮੁੜੇ ਤਾਂ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਇਸ ਦੇ ਬਹੁਤ ਖ਼ਤਰਨਾਕ ਨਤੀਜੇ ਭੁਗਤਣੇ ਪੈਣਗੇ। ਇਸ ਮੌਕੇ ’ਤੇ ਡਾ.ਕੁਲਦੀਪ ਸਿੰਘ ਸ਼ੇਰਗਿੱਲ ਵਲੋਂ ਦਿੱਤੇ ਗਏ ਸੁਝਾਵਾਂ ’ਤੇ ਹਾਜ਼ਰ ਕਿਸਾਨਾਂ ਨੇ ਅਮਲ ਕਰਨ ਦਾ ਭਰੋਸਾ ਦਿੱਤਾ ਅਤੇ ਇਹ ਵਡਮੁੱਲੀ ਜਾਣਕਾਰੀ ਦੇਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਕਿਸਾਨ ਮੇਲੇ ਵਿਚ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਸੂਬਾ ਕਾਰਜਕਾਰੀ ਮੈਂਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸਰਪ੍ਰਸਤ ਗੁਲਜ਼ਾਰ ਸਿੰਘ ਮੀਹਾਂ ਸਿੰਘ ਵਾਲਾ, ਹਰਬੰਸ ਸਿੰਘ, ਬਖਤੌਰ ਸਿੰਘ, ਗੁਰਜੰਟ ਸਿੰਘ ਨੰਬਰਦਾਰ, ਸਤਨਾਮ ਸਿੰਘ ਨੰਬਰਦਾਰ, ਮੁਖ਼ਤਿਆਰ ਸਿੰਘ ਸੰਧੂ,ਪਵਨ, ਸੁਖਜੀਤ ਸਿੰਘ, ਗੁਰਜੰਟ ਸਿੰਘ ਸੰਧੂ, ਰਾਜਾ ਢਿੱਲੋਂ, ਬਲਵੰਤ ਸਿੰਘ, ਜਲੌਰ ਸਿੰਘ, ਗੁਰਨੇਕ ਸਿੰਘ, ਕੁਲਵੰਤ ਗਿੱਲ, ਬਾਬੂ ਸਿੰਘ, ਜਸ਼ਨ ਸਿੱਧੂ, ਹਰਵੰਤ ਸਿੰਘ, ਸਹਿਜਪਾਲ ਸਿੰਘ ਢਿੱਲੋਂ, ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ ਅਤੇ ਰੂਪ ਸਿੱਧੂ ਆਦਿ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਜਸਵੰਤ ਸਿੰਘ ਨਾਮਦੇਵ ਦੇ ਖੇਤ ਵਿਚ ਪ੍ਰਕਿਰਤੀ ਕਲੱਬ ਨੇ 30 ਬੂਟੇ ਲਗਾਏ ਅਗਲੀ ਖ਼ਬਰ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਸਮਾਜ ਸੇਵੀ ਚੰਦੂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।