ਜ਼ੀਰਾ ਤੋਂ ‘ਆਪ’ ਆਗੂ ਕਰਨ ਸੰਧੂ ਵਲੋਂ ਤੀਰਥ ਯਾਤਰਾ ਲਈ ਸ਼ਰਧਾਂਜਲੂਆਂ ਦੀ ਬੱਸ ਝੰਡੀ ਦੇ ਕੇ ਰਵਾਨਾ
ਜ਼ੀਰਾ,2 ਅਗਸਤ (ਰਜਨੀਸ਼ ਕਥੂਰੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵੱਖ-ਵੱਖ ਗੁਰਧਾਮਾਂ,ਤੀਰਥ ਅਸਥਾਨਾਂ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨਾਂ ਲਈ ਚਲਾਈ ਜਾ ਰਹੀ,‘ਤੀਰਥ ਯਾਤਰਾ ਸਕੀਮ’ ਦੇ ਤਹਿਤ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਦੀ ਟੀਮ ਦੇ ਮੈਂਬਰ ਅਤੇ ਨਗਰ ਕੌਂਸਲ ਜ਼ੀਰਾ ਦੇ ਸੀਨੀਅਰ ਮੀਤ ਪ੍ਰਧਾਨ ਕਰਨ ਸੰਧੂ ਨੇ ਵਾਰਡ ਨੰਬਰ,16 ਜ਼ੀਰਾ ਤੋਂ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਕਰਨ ਸੰਧੂ ਅਤੇ ਉਸ ਦੇ ਸਾਥੀਆਂ ਸੁਖਜਿੰਦਰ ਸਿੰਘ ਸ਼ੰਮੀ ਕੌਂਸਲਰ ਵਾਰਡ ਨੰਬਰ 11, ਹਰਵਿੰਦਰ ਸਿੰਘ ਨੰਢਾ ਆਦਿ ਨੇ ਸ਼ਰਧਾਲੂਆਂ ਦੇ ਗਲਾਂ ਵਿਚ ਹਾਰ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਤੀਰਥ ਯਾਤਰਾ ਦੀ ਸਫਲਤਾ ਲਈ ਅਰਦਾਸ ਕੀਤੀ ।
ਜ਼ੀਰਾ,2 ਅਗਸਤ (ਰਜਨੀਸ਼ ਕਥੂਰੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵੱਖ-ਵੱਖ ਗੁਰਧਾਮਾਂ,ਤੀਰਥ ਅਸਥਾਨਾਂ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨਾਂ ਲਈ ਚਲਾਈ ਜਾ ਰਹੀ,‘ਤੀਰਥ ਯਾਤਰਾ ਸਕੀਮ’ ਦੇ ਤਹਿਤ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਦੀ ਟੀਮ ਦੇ ਮੈਂਬਰ ਅਤੇ ਨਗਰ ਕੌਂਸਲ ਜ਼ੀਰਾ ਦੇ ਸੀਨੀਅਰ ਮੀਤ ਪ੍ਰਧਾਨ ਕਰਨ ਸੰਧੂ ਨੇ ਵਾਰਡ ਨੰਬਰ,16 ਜ਼ੀਰਾ ਤੋਂ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਕਰਨ ਸੰਧੂ ਅਤੇ ਉਸ ਦੇ ਸਾਥੀਆਂ ਸੁਖਜਿੰਦਰ ਸਿੰਘ ਸ਼ੰਮੀ ਕੌਂਸਲਰ ਵਾਰਡ ਨੰਬਰ 11, ਹਰਵਿੰਦਰ ਸਿੰਘ ਨੰਢਾ ਆਦਿ ਨੇ ਸ਼ਰਧਾਲੂਆਂ ਦੇ ਗਲਾਂ ਵਿਚ ਹਾਰ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਤੀਰਥ ਯਾਤਰਾ ਦੀ ਸਫਲਤਾ ਲਈ ਅਰਦਾਸ ਕੀਤੀ । ਇਸ ਦੌਰਾਨ ਗੱਲਬਾਤ ਕਰਦਿਆਂ ਨਗਰ ਕੌਂਸਲ ਜ਼ੀਰਾ ਦੇ ਸੀਨੀਅਰ ਮੀਤ ਪ੍ਰਧਾਨ ਕਰਨ ਸੰਧੂ ਨੇ ਦੱਸਿਆ ਕਿ ਤੀਰਥ ਯਾਤਰਾ ਬੱਸ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਰ, ਅਟਾਰੀ ਬਾਰਡਰ ਅਤੇ ਜਲਿਆਂਵਾਲਾ ਬਾਗ਼ ਦੇ ਦਰਸ਼ਨ ਕਰਵਾ ਕੇ ਵਾਪਸ ਪਰਤੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੇ ਦੌਰਾਨ ਸ਼ਰਧਾਲੂਆਂ ਦੇ ਖਾਣ ਪੀਣ ਅਤੇ ਰਹਿਮ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵਲੋਂ ਕੀਤਾ ਜਾਂਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਚਲਾਈ ਜਾ ਰਹੀ ਤੀਰਥ ਯਾਤਰਾ ਸਕੀਮ ਦੇ ਤਹਿਤ ਸ਼ਰਧਾਲੂ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘ ਕਰ ਰਹੇ ਹਨ।