03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਜੇਕਰ ਮੋਟਰ ਚੋਰ ਗਰੋਹ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਸੰਘਰਸ਼ ਹੋਵੇਗਾ ਤੇਜ਼

ਖੋਸਾ ਦਲ ਸਿੰਘ, 2 ਅਗਸਤ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਮੀਟਿੰਗ ਖੋਸਾ ਦਲ ਸਿੰਘ ਵਿਖੇ ਹੋਈ। ਮੀਟਿੰਗ ਵਿਚ ਪਾਸ ਹੋਇਆ ਕਿ ਜੋ ਪਿਛਲੇ ਦਿਨੀਂ ਥਾਣਾ ਘੱਲ ਖ਼ੁਰਦ ਅਧੀਨ ਆਉਂਦੇ ਪਿੰਡ ਵਿਚ ਜੋ ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋਈਆਂ ਹਨ, ਜਿਸ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਈ।

ਅਜੀਤ ਡੈਸਕ 03-08-2026
ਖੋਸਾ ਦਲ ਸਿੰਘ, 2 ਅਗਸਤ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਮੀਟਿੰਗ ਖੋਸਾ ਦਲ ਸਿੰਘ ਵਿਖੇ ਹੋਈ। ਮੀਟਿੰਗ ਵਿਚ ਪਾਸ ਹੋਇਆ ਕਿ ਜੋ ਪਿਛਲੇ ਦਿਨੀਂ ਥਾਣਾ ਘੱਲ ਖ਼ੁਰਦ ਅਧੀਨ ਆਉਂਦੇ ਪਿੰਡ ਵਿਚ ਜੋ ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋਈਆਂ ਹਨ, ਜਿਸ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਈ। ਮੀਟਿੰਗ ਵਿਚ ਚਰਚਾ ਹੋਈ ਕਿ ਪਤਾ ਲੱਗਿਆ ਹੈ ਕਿ ਆਮ ਆਦਮੀ ਪਾਰਟੀ ਦਾ ਅਖੌਤੀ ਚੇਅਰਮੈਨ ਆਪਣੇ ਗਿਰੋਹ ਨਾਲ ਮਿਲ ਕੇ ਮੋਟਰਾਂ ਚੋਰੀ ਕਰਦਾ ਹੈ। ਪੁਲਿਸ ਪ੍ਰਸ਼ਾਸਨ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਮੰਗ ਕੀਤੀ ਹੈ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਕੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਿਹੜੇ ਕਬਾੜੀਏ ਨੇ ਚੋਰੀ ਦਾ ਸਮਾਨ ਖ਼ਰੀਦ ਕੀਤਾ ਹੈ ਉਸ ’ਤੇ ਵੀ ਨਾਲ ਸਖ਼ਤ ਕਾਰਵਾਈ ਕੀਤੀ ਜਾਵੇ। ਜੇਕਰ ਪੁਲਿਸ ਪ੍ਰਸ਼ਾਸਨ ਇਸ ਕੰਮ ਵਿਚ ਢਿੱਲ ਕਰਦਾ ਹੈ ਤਾਂ ਪੀੜਤ ਕਿਸਾਨਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਯੂਨੀਅਨ ਵਲੋਂ ਕੀਤਾ ਜਾਵੇਗਾ। ਮੀਟਿੰਗ ਵਿਚ ਕਿਰਪਾਲ ਸਿੰਘ ਮੋਤੀ ਪੰਜਾਬ ਮੀਤ ਪ੍ਰਧਾਨ, ਹਰਦਿਆਲ ਸਿੰਘ ਸਰਪੰਚ ਪੰਜਾਬ ਮੀਤ ਪ੍ਰਧਾਨ, ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਸ਼੍ਰਵਣ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਜ਼ਿਲ੍ਹਾ ਆਗੂ, ਜਲ਼ੋਰ ਸਿੰਘ, ਗੁਰਪ੍ਰਤਾਪ ਸਿੰਘ, ਅਨੰਦ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਜੋਗਿੰਦਰ ਸਿੰਘ ਜਿੰਦੂ ਨੇ ‘ਆਪ’ ਪਾਰਟੀ ’ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਨੂੰ ਕੀਤਾ ਰੱਦ ਆਖ਼ਰੀ ਸਾਹ ਤੱਕ ਅਕਾਲੀ ਦਲ ’ਚ ਰਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।