03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ 4 ਅਗਸਤ ਨੂੰ , ਸਮੁੱਚੀ ਹਾਈਕਮਾਨ ਕਰੇਗੀ ਸ਼ਿਰਕਤ ਬੂਥ ਤੋਂ ਜ਼ਿਲ੍ਹਾ ਪੱਧਰ ਤੱਕ ਦੀ ਲੀਡਰਸ਼ਿਪ ਨੂੰ ਪੁੱਜਣ ਦਾ ਸੱਦਾ-ਆਸ਼ੂ ਬੰਗੜ

ਫਿਰੋਜ਼ਪੁਰ, 2 ਅਗਸਤ (ਸੁਖਵਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ 4 ਅਗਸਤ ਨੂੰ ਦੁਪਹਿਰ 2 ਵਜੇ ਐਮ. ਕੇ.

ਜਾਣਕਾਰੀ ਦਿੰਦੇ ਹੋਏ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ। ਅਜੀਤ ਤਸਵੀਰ 03-08-2026
ਫਿਰੋਜ਼ਪੁਰ, 2 ਅਗਸਤ (ਸੁਖਵਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ 4 ਅਗਸਤ ਨੂੰ ਦੁਪਹਿਰ 2 ਵਜੇ ਐਮ.ਕੇ.ਪੈਲਸ, ਫਿਰੋਜ਼ਪੁਰ ਛਾਉਣੀ ਦਾਣਾ ਮੰਡੀ ਨੇੜੇ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਵਾਈ ਜਾ ਰਹੀ ਹੈ। ਇਹ ਮੀਟਿੰਗ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਇੰਚ. ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਪੰਜਾਬ ਕਾਂਗਰਸ ਦੀ ਸਮੁੱਚੀ ਹਾਈਕਮਾਂਡ ਸ਼ਿਰਕਤ ਕਰੇਗੀ। ਜਾਣਕਾਰੀ ਦਿੰਦੇ ਹੋਏ ਹਲਕਾ ਫਿਰੋਜ਼ਪੁਰ ਦਿਹਾਤੀ ਇੰਚ.ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਪਾਰਟੀ ਦਾ ਟੀਚਾ ਹਰ ਬੂਥ ਨੂੰ ਮਜ਼ਬੂਤ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਸੰਗਠਨ ਖੜ੍ਹਾ ਕਰਨਾ ਹੈ। ਪਾਰਟੀ ਵਲੋਂ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ, ਸਾਬਕਾ ਅਤੇ ਮੌਜੂਦਾ ਚੁਣੇ ਹੋਏ ਨੁਮਾਇੰਦਿਆਂ, ਜ਼ਿਲ੍ਹਾ ਬਾਡੀ, ਬਲਾਕ ਬਾਡੀ, ਬਲਾਕ ਪ੍ਰਧਾਨਾਂ, ਪੰਚਾਇਤੀ ਨੁਮਾਇੰਦਿਆਂ, ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ, ਨਗਰ ਕੌਂਸਲ ਮੈਂਬਰਾਂ (ਐਮ.ਸੀ.), ਚੋਣ ਲੜ ਚੁੱਕੇ ਉਮੀਦਵਾਰਾਂ ਅਤੇ ਸਮੁੱਚੇ ਕਾਂਗਰਸੀ ਵਰਕਰਾਂ ਨੂੰ ਮੀਟਿੰਗ ਵਿਚ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਗਈ ਹੈ। ਆਸ਼ੂ ਬੰਗੜ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬੂਥ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਸੰਗਠਨ ਦੇ ਵਿਸਥਾਰ ਅਤੇ ਚੋਣੀ ਰਣਨੀਤੀ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਸਾਲਾਨਾ ਜੋੜ ਮੇਲਾ 15 ਤੋਂ ਅਗਲੀ ਖ਼ਬਰ ਰੋਗਨਿਵਾਰਨ ਜੀਵਨਧਾਰਾ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।