04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ’ਚ ਵੱਡਾ ਕਾਫ਼ਲਾ ਫਿਰੋਜ਼ਪੁਰ ਨੂੰ ਰਵਾਨਾ ਹੋਵੇਗਾ-ਸਭਰਾ/ਵੱਟੂ ਭੱਟੀ

ਮੱਖੂ,3 ਅਗਸਤ (ਕੁਲਵਿੰਦਰ ਸਿੰਘ ਸੰਧੂ)-ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਪੰਜਾਬ ਕਾਂਗਰਸ ਕਮੇਟੀ ਇੰਚ. ਭੁਪੇਸ਼ ਬਗੇਲ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਦਿਸ਼ਾ ਨਿਰਦੇਸ਼ ਅਨੁਸਾਰ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ ਦੀ ਅਗਵਾਈ ਹੇਠ ਐਮ.

ਯੂਥ ਕਾਂਗਰਸੀ ਆਗੂ ਜਸਕਰਨ ਸਿੰਘ ਭੁੱਲਰ ਵੱਟੂ ਭੱਟੀ ਅਤੇ ਸੀਨੀਅਰ ਕਾਂਗਰਸੀ ਆਗੂ ਹਰਭਜਨ ਸਿੰਘ ਸਭਰਾ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ 04-08-2026
ਮੱਖੂ,3 ਅਗਸਤ (ਕੁਲਵਿੰਦਰ ਸਿੰਘ ਸੰਧੂ)-ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਪੰਜਾਬ ਕਾਂਗਰਸ ਕਮੇਟੀ ਇੰਚ.ਭੁਪੇਸ਼ ਬਗੇਲ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਦਿਸ਼ਾ ਨਿਰਦੇਸ਼ ਅਨੁਸਾਰ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ ਦੀ ਅਗਵਾਈ ਹੇਠ ਐਮ.ਕੇ ਰਿਜ਼ੋਰਟਸ ਲੁਧਿਆਣਾ ਰੋਡ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਕਾਂਗਰਸ ਕਮੇਟੀ ’ਤੇ ਵੱਡੇ ਅਹੁਦੇਦਾਰ ਪਹੁੰਚ ਰਹੇ ਹਨ, ਹਰ ਬੂਥ ਅਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਭਜਨ ਸਿੰਘ ਸਭਰਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫਿਰੋਜ਼ਪੁਰ ਅਤੇ ਯੂਥ ਆਗੂ ਜਸਕਰਨ ਸਿੰਘ ਭੁੱਲਰ ਵੱਟੂ ਭੱਟੀ ਨੇ ਦੱਸਿਆ ਕਿ ਦਾਣਾ ਮੰਡੀ ਜ਼ੀਰਾ ਤੋਂ ਠੀਕ 12 ਵਜੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਫਿਰੋਜ਼ਪੁਰ ਨੂੰ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕਾਫ਼ਲਾ ਸਾਰੀਆਂ ਪਾਰਟੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗਾ ਕਿਉਂਕਿ ਕੁਲਬੀਰ ਸਿੰਘ ਜ਼ੀਰਾ ਇਕ ਨਿਧੜਕ ਆਗੂ ਹਨ ਅਤੇ ਹਰ ਵਕਤ ਆਪਣੇ ਵਰਕਰਾਂ ਨਾਲ ਖੜ੍ਹਨ ਦੀ ਜੁਰਤ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਹਲਕਾ ਜ਼ੀਰਾ ਦੇ ਸਮੂਹ ਆਗੂ ਅਤੇ ਵਰਕਰਾਂ ਨੂੰ ਅਪੀਲ ਕਰਦੇ ਹਾਂ ਕਿ ਆਪਾਂ ਵੱਡੀ ਗਿਣਤੀ ਵਿਚ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਸ਼ਾਮਿਲ ਹੋ ਕੇ ਕਾਂਗਰਸ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਅਸੀਂ ਪੰਜਾਬ ਵਿਚ ਕਾਂਗਰਸ ਸਰਕਾਰ ਬਣਾ ਕੇ ਪੰਜਾਬ ਦੇ ਰੁਕੇ ਹੋਏ ਵਿਕਾਸ ਨੂੰ ਦੁਬਾਰਾ ਸ਼ੁਰੂ ਕਰਵਾ ਸਕੀਏ।
ਪਿਛਲੀ ਖ਼ਬਰ ਚੰਡੀਗੜ੍ਹ ਮਹਾਂ ਰੈਲੀ ’ਚ ਖੇਤੀਬਾੜੀ ਅਤੇ ਬਾਗ਼ਬਾਨੀ ਵਿਕਾਸ ਅਫ਼ਸਰਾਂ ਵਲੋਂ ਸ਼ਮੂਲੀਅਤ ਕਰਨ ਦਾ ਐਲਾਨ ਅਗਲੀ ਖ਼ਬਰ ਲਖਵਿੰਦਰ ਸਿੰਘ ਮੋਮੀ ਦੀ ਨਿਯੁਕਤੀ ਨਾਲ ਭਾਜਪਾ ਕਿਸਾਨ ਮੋਰਚਾ ਹੋਰ ਮਜ਼ਬੂਤ ਹੋਵੇਗਾ - ਬੀਬੀ ਰਾਜਵਿੰਦਰ ਸਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।