ਚੰਡੀਗੜ੍ਹ ਮਹਾਂ ਰੈਲੀ ’ਚ ਖੇਤੀਬਾੜੀ ਅਤੇ ਬਾਗ਼ਬਾਨੀ ਵਿਕਾਸ ਅਫ਼ਸਰਾਂ ਵਲੋਂ ਸ਼ਮੂਲੀਅਤ ਕਰਨ ਦਾ ਐਲਾਨ
ਤਲਵੰਡੀ ਭਾਈ, 3 ਅਗਸਤ (ਰਵਿੰਦਰ ਸਿੰਘ ਬਜਾਜ)-ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਫ਼ਰੰਟ ਪੰਜਾਬ ਦੇ ਸੱਦੇ ’ਤੇ 7 ਅਗਸਤ ਨੂੰ ਸੈਕਟਰ 39, ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ’ਚ ਪੰਜਾਬ ਭਰ ਦੇ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਬਾਗ਼ਬਾਨੀ ਵਿਕਾਸ ਅਫ਼ਸਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਹਰਮਨਦੀਪ ਸਿੰਘ ਘੁੰਮਣ, ਮਨਜਿੰਦਰ ਸਿੰਘ, ਸਤਵਿੰਦਰਬੀਰ ਸਿੰਘ, ਸੁਖਚੈਨ ਸਿੰਘ, ਵਿਕਰਾਤ, ਗੁਰਲਵਲੀਨ ਸਿੰਘ ਰਾਣਾ ਸਿੱਧੂ, ਜਸਪਾਲ ਸਿੰਘ ਧੰਜੂ, ਗੁਰਬੀਰ ਸਿੰਘ, ਲਵਜੀਤ ਸਿੰਘ, ਗਗਨ ਕੁਮਾਰ ਅਤੇ ਅਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਰਗ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਤਲਵੰਡੀ ਭਾਈ, 3 ਅਗਸਤ (ਰਵਿੰਦਰ ਸਿੰਘ ਬਜਾਜ)-ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਫ਼ਰੰਟ ਪੰਜਾਬ ਦੇ ਸੱਦੇ ’ਤੇ 7 ਅਗਸਤ ਨੂੰ ਸੈਕਟਰ 39, ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ’ਚ ਪੰਜਾਬ ਭਰ ਦੇ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਬਾਗ਼ਬਾਨੀ ਵਿਕਾਸ ਅਫ਼ਸਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਹਰਮਨਦੀਪ ਸਿੰਘ ਘੁੰਮਣ, ਮਨਜਿੰਦਰ ਸਿੰਘ, ਸਤਵਿੰਦਰਬੀਰ ਸਿੰਘ, ਸੁਖਚੈਨ ਸਿੰਘ, ਵਿਕਰਾਤ, ਗੁਰਲਵਲੀਨ ਸਿੰਘ ਰਾਣਾ ਸਿੱਧੂ, ਜਸਪਾਲ ਸਿੰਘ ਧੰਜੂ, ਗੁਰਬੀਰ ਸਿੰਘ, ਲਵਜੀਤ ਸਿੰਘ, ਗਗਨ ਕੁਮਾਰ ਅਤੇ ਅਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਰਗ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਬਕਾਇਆ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ, 17-07-2020 ਦੇ ਪੱਤਰ ਨੂੰ ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 4-9-14 ਦੇ ਪੇ ਸਕੇਲ ਲਾਗੂ ਕਰਨ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਸਮੇਤ ਹੋਰ ਜਾਇਜ਼ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ’ਚ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਫ਼ਰੰਟ ਪੰਜਾਬ ਦੇ ਸੱਦੇ ’ਤੇ 7 ਅਗਸਤ ਨੂੰ ਦਾਣਾ ਮੰਡੀ, ਸੈਕਟਰ 39, ਚੰਡੀਗੜ੍ਹ ਵਿਖੇ ਵਿਸ਼ਾਲ ਮਹਾਂ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰ ਵਰਗ ਦੀਆਂ ਮੰਗਾਂ ਪੂਰੀਆਂ ਕਰਨ ਦੇ ਦਾਅਵਿਆਂ ਨਾਲ ਸੱਤਾ ਵਿਚ ਆਈ ਸਰਕਾਰ ਦੇ ਰਾਜ ਵਿਚ ਖੇਤੀਬਾੜੀ ਵਿਕਾਸ ਅਫ਼ਸਰ 14 ਸਾਲ ਦੀ ਨੌਕਰੀ ਵਿਚ ਇਕ ਤਰੱਕੀ ਨੂੰ ਵੀ ਤਰਸ ਰਹੇ ਹਨ। ਸੂਬਾ ਬਾਡੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਸ ਵਿਸ਼ਾਲ ਮਹਾਂ ਰੈਲੀ ਵਿਚ ਵੱਧ ਤੋਂ ਵੱਧ ਸਾਥੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪੂਰੇ ਕੇਡਰ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।