04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ’ਚ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਅੱਗੇ ਆਉਣ ਦਾ ਸੱਦਾ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਪ੍ਰੋਗਰਾਮ ਦਾ ਪ੍ਰਭਾਵਸ਼ਾਲੀ ਆਯੋਜਨ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਅਪਣਾਉਣ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 04-08-2026
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਪ੍ਰੋਗਰਾਮ ਦਾ ਪ੍ਰਭਾਵਸ਼ਾਲੀ ਆਯੋਜਨ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਅਪਣਾਉਣ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦੇਸ਼ ਨੂੰ ਸੁਣਾਇਆ ਗਿਆ, ਜਿਸ ਵਿਚ ਉਨ੍ਹਾਂ ਨੌਜਵਾਨਾਂ ਨੂੰ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਲਈ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਨਾ ਸਿਰਫ਼ ਵਿਅਕਤੀ ਅਤੇ ਪਰਿਵਾਰ, ਸਗੋਂ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਵੀ ਗੰਭੀਰ ਰੁਕਾਵਟ ਹੈ। ਇਸ ਸਮਾਗਮ ਵਿਚ ਐਨ.ਐਸ.ਐਸ ਵਲੰਟੀਅਰਾਂ, ਐਨ.ਸੀ.ਸੀ ਕੈਡਿਟਾਂ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰਾਂ, ਫੈਕਲਟੀ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.ਸੁਰੇਸ਼ ਕੁਮਾਰ ਸ਼ਰਮਾ ਨੇ ਸ਼ਿਰਕਤ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਨਿਰੰਤਰ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ.ਰਾਜੀਵ ਅਰੋੜਾ ਅਤੇ ਰਾਸ਼ਟਰੀ ਪੁਰਸਕਾਰ ਜੇਤੂ ’ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫਿਰੋਜ਼ਪੁਰ ਡਾ.ਸਤਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ। ਆਪਣੇ ਸੰਬੋਧਨ ਵਿਚ ਡਾ.ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਰਹਿਣ ਅਤੇ ਸਮਾਜ ਵਿਚ ਜਾਗਰੂਕਤਾ ਫੈਲਾ ਕੇ ‘ਨਸ਼ਾ ਮੁਕਤ ਭਾਰਤ ਅਭਿਆਨ’ ਦੇ ਦੂਤ ਬਣਨ ਦੀ ਅਪੀਲ ਕੀਤੀ। ਪ੍ਰੋ.ਰਾਜੀਵ ਅਰੋੜਾ ਨੇ ਡਾ.ਕਮਲ ਖੰਨਾ, ਰਾਹੁਲ ਚੋਪੜਾ, ਜਸਵੀਰ ਚੰਦ ਅਤੇ ਅਨੁਰਾਧਾ ਰਾਣੀ ਸਮੇਤ ਐਨ.ਐਸ.ਐਸ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟੀਮ ਵਰਕ ਅਤੇ ਸਮਰਪਣ ਸਦਕਾ ਇਹ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਸਮਾਗਮ ਨੇ ਨੌਜਵਾਨਾਂ ਵਿਚ ਸਮਾਜਿਕ ਜ਼ਿੰਮੇਵਾਰੀ, ਨਸ਼ਾ ਵਿਰੋਧੀ ਸੋਚ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਵਚਨਬੱਧਤਾ ਦਾ ਮਜ਼ਬੂਤ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਮੀਟਿੰਗ ’ਚ ਵੱਧ ਤੋਂ ਵੱਧ ਕਾਂਗਰਸੀ ਸ਼ਮੂਲੀਅਤ ਕਰਨ-ਆਸ਼ੂ ਬੰਗੜ ਅਗਲੀ ਖ਼ਬਰ ਫ਼ਿਰੋਜ਼ਪੁਰ ਵਿਚ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।