ਹੜਤਾਲ ਖ਼ਤਮ ਹੋਣ ਬਾਅਦ ਸਫ਼ਾਈ ਕਰਮਚਾਰੀਆਂ ਨੇ ਸ਼ੁਰੂ ਕੀਤੀ ਸ਼ਹਿਰ ਦੀ ਸਫ਼ਾਈ
ਮੁੱਦਕੀ, 4 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕਾਂ ਕੰਮ ਹੜਤਾਲ ਕਾਰਨ ਚਾਰ ਹਫ਼ਤਿਆਂ ਤੋਂ ਸ਼ਹਿਰ ਵਿਚ ਸਫ਼ਾਈ ਦਾ ਕੰਮ ਠੱਪ ਪਿਆ ਸੀ ਅਤੇ ਸਫ਼ਾਈ ਰੁਕਣ ਅਤੇ ਡੋਰ ਟੂ ਡੋਰ ਕੂੜੇ ਦੀ ਕੁਲੈਕਸ਼ਨ ਬੰਦ ਹੋਣ ਕਰਕੇ ਸ਼ਹਿਰ ਵਿਚ ਕੂੜੇ ਦੇ ਢੇਰ ਲੱਗੇ ਹੋਏ ਸਨ। ਗਰਮੀ ਦੇ ਚੱਲਦਿਆਂ ਥਾਂ-ਥਾਂ ’ਤੇ ਪਿਆ ਕੂੜਾ ਬਦਬੂ ਮਾਰ ਰਿਹਾ ਸੀ ਅਤੇ ਲੋਕ ਭਾਰੀ ਪ੍ਰੇਸ਼ਾਨੀ ਵਿਚ ਸਨ, ਪਰ ਸੋਮਵਾਰ ਨੂੰ ਜਿਵੇਂ ਹੀ ਹੜਤਾਲ ਖਤਮ ਹੋਣ ਦੀ ਖ਼ਬਰ ਸਾਹਮਣੇ ਆਈ ਤਾਂ ਲੋਕਾਂ ਨੇ ਰਾਹਤ ਦਾ ਸਾਹ ਲਿਆ।
ਸ਼
ਸ਼ਹਿਰ ਅੰਦਰ ਸਫ਼ਾਈ ਕਰਵਾਉਣ ਸਮੇਂ ਪ੍ਰਧਾਨ ਦੀਪ ਕੁਮਾਰ ਅਤੇ ਮਹਿਲਾ ਸਫ਼ਾਈ ਕਰਮਚਾਰੀ ਸਫ਼ਾਈ ਕਰਦੇ ਹੋਏ। ਤਸਵੀਰਾਂ-ਭਾਰਤ ਭੂਸ਼ਨ ਅਗਰਵਾਲ
05-08-2026
ਮੁੱਦਕੀ, 4 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕਾਂ ਕੰਮ ਹੜਤਾਲ ਕਾਰਨ ਚਾਰ ਹਫ਼ਤਿਆਂ ਤੋਂ ਸ਼ਹਿਰ ਵਿਚ ਸਫ਼ਾਈ ਦਾ ਕੰਮ ਠੱਪ ਪਿਆ ਸੀ ਅਤੇ ਸਫ਼ਾਈ ਰੁਕਣ ਅਤੇ ਡੋਰ ਟੂ ਡੋਰ ਕੂੜੇ ਦੀ ਕੁਲੈਕਸ਼ਨ ਬੰਦ ਹੋਣ ਕਰਕੇ ਸ਼ਹਿਰ ਵਿਚ ਕੂੜੇ ਦੇ ਢੇਰ ਲੱਗੇ ਹੋਏ ਸਨ। ਗਰਮੀ ਦੇ ਚੱਲਦਿਆਂ ਥਾਂ-ਥਾਂ ’ਤੇ ਪਿਆ ਕੂੜਾ ਬਦਬੂ ਮਾਰ ਰਿਹਾ ਸੀ ਅਤੇ ਲੋਕ ਭਾਰੀ ਪ੍ਰੇਸ਼ਾਨੀ ਵਿਚ ਸਨ, ਪਰ ਸੋਮਵਾਰ ਨੂੰ ਜਿਵੇਂ ਹੀ ਹੜਤਾਲ ਖਤਮ ਹੋਣ ਦੀ ਖ਼ਬਰ ਸਾਹਮਣੇ ਆਈ ਤਾਂ ਲੋਕਾਂ ਨੇ ਰਾਹਤ ਦਾ ਸਾਹ ਲਿਆ। ਸਫ਼ਾਈ ਸੇਵਕਾਂ ਵਲੋਂ ਪ੍ਰਧਾਨ ਦੀਪ ਕੁਮਾਰ ਦੀ ਅਗਵਾਈ ਹੇਠ ਪਹਿਲ ਦੇ ਆਧਾਰ ’ਤੇ ਉਨ੍ਹਾਂ ਇਲਾਕਿਆਂ ਦੀ ਸਫ਼ਾਈ ਕੀਤੀ ਜਾ ਰਹੀ ਹੈ, ਜਿੱਥੇ ਸਭ ਤੋਂ ਵੱਧ ਗੰਦਗੀ ਇਕੱਠੀ ਹੋ ਗਈ ਸੀ ਅਤੇ ਸ਼ਹਿਰ ਵਾਸੀ ਵੀ ਲੰਬੇ ਸਮੇਂ ਤੋਂ ਕੂੜੇ ਦੇ ਢੇਰਾਂ ਨੂੰ ਚੁਕਵਾਉਣ ਦੀ ਉਡੀਕ ਕਰ ਰਹੇ ਸਨ। ਹੜਤਾਲ ਖ਼ਤਮ ਹੋਣ ਤੋਂ ਬਾਅਦ ਨਗਰ ਪੰਚਾਇਤ ਮੁੱਦਕੀ ਵਲੋਂ ਸਫ਼ਾਈ ਵਿਵਸਥਾ ਨੂੰ ਮੁੜ ਪਟੜੀ ’ਤੇ ਲਿਆਉਣ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਨਗਰ ਪੰਚਾਇਤ ਵਲੋਂ ਆਪਣੀ ਮਸ਼ੀਨਾਂ ਅਤੇ ਟਰੈਕਟਰਾਂ ਦੀ ਮਦਦ ਨਾਲ ਵੱਖ-ਵੱਖ ਥਾਵਾਂ ’ਤੇ ਇਕੱਠੇ ਹੋਏ ਕੂੜੇ ਦੇ ਢੇਰਾਂ ਨੂੰ ਚੁੱਕ ਕੇ ਸ਼ਹਿਰ ਤੋਂ ਬਾਹਰ ਲਿਜਾਇਆ ਜਾ ਰਿਹਾ ਹੈ। ਸਫ਼ਾਈ ਕਰਮਚਾਰੀ ਵੀ ਇਸ ਕੰਮ ਵਿਚ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ। ਕਈ ਸੜਕਾਂ ਤੋਂ ਕੂੜਾ ਚੁੱਕਣ ਕਾਰਨ ਸੜਕਾਂ ਖੁੱਲ੍ਹੀਆਂ-ਖੁੱਲ੍ਹੀਆਂ ਜਾਪ ਰਹੀਆਂ ਸਨ। ਲੋਕਾਂ ਨੂੰ ਕੂੜੇ ਦੇ ਢੇਰਾਂ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ।