ਸਾਈਬਰ ਠੱਗਾਂ ਨੇ ਬੈਂਕ ਖਾਤੇ ’ਚੋਂ 7.16 ਲੱਖ ਰੁਪਏ ਉਡਾਏ 1930 ਹੈਲਪਲਾਈਨ ’ਤੇ ਸ਼ਿਕਾਇਤ ਤੋਂ ਬਾਅਦ ਸਾਈਬਰ ਪੁਲਿਸ ਵਲੋਂ ਅਣਪਛਾਤੇ ਖ਼ਿਲਾਫ਼ ਕੇਸ
ਫ਼ਿਰੋਜ਼ਪੁਰ, 4 ਅਗਸਤ (ਰਾਕੇਸ਼ ਚਾਵਲਾ)-ਜ਼ਿਲ੍ਹਾ ਫਿਰੋਜ਼ਪੁਰ ਵਿਚ ਸਾਈਬਰ ਅਪਰਾਧ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਆਨਲਾਈਨ ਠੱਗਾਂ ਨੇ ਇਕ ਵਿਅਕਤੀ ਦੇ ਬੈਂਕ ਖਾਤੇ ’ਚੋਂ 7 ਲੱਖ ਰੁਪਏ ਤੋਂ ਵੱਧ ਦੀ ਰਕਮ ਧੋਖੇ ਨਾਲ ਕੱਢ ਲਈ। ਘਟਨਾ ਤੋਂ ਬਾਅਦ ਪੀੜ੍ਤ ਵਲੋਂ ਤੁਰੰਤ ਸਾਈਬਰ ਹੈਲਪਲਾਈਨ 1930 ’ਤੇ ਸ਼ਿਕਾਇਤ ਦਰਜ ਕਰਵਾਈ ਗਈ।
ਅਜੀਤ ਡੈਸਕ
05-08-2026