ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ’ਚ ਨਵੇਂ ਵਿਦਿਆਰਥੀਆਂ ਲਈ ਓਰੀਅਨਟੇਸ਼ਨ ਪ੍ਰੋਗਰਾਮ ਕਰਵਾਇਆ
ਤਲਵੰਡੀ ਭਾਈ, 4 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਅਤੇ ਆਰਟਸ, ਕਾਮਰਸ ਅਤੇ ਸਾਇੰਸ ਵਿਭਾਗ ਦੀ ਦੇਖ-ਰੇਖ ਹੇਠ ਨਵੇਂ ਵਿਦਿਆਰਥੀਆਂ ਲਈ ਓਰੀਅਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਵੀਂ ਐਜੂਕੇਸ਼ਨ ਪਾਲਿਸੀ ਨਾਲ ਸਬੰਧਿਤ ਸਿਲੇਬਸ, ਕਾਲਜ ਦੇ ਅਕਾਦਮਿਕ ਮਾਹੌਲ, ਸਕਾਲਰਸ਼ਿਪ, ਸਹਿ ਵਿੱਦਿਅਕ ਗਤੀਵਿਧੀਆਂ ਆਦਿ ਤੋਂ ਜਾਣੂ ਕਰਵਾਉਣਾ ਸੀ।
ਤਲਵੰਡੀ ਭਾਈ, 4 ਅਗਸਤ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਅਤੇ ਆਰਟਸ, ਕਾਮਰਸ ਅਤੇ ਸਾਇੰਸ ਵਿਭਾਗ ਦੀ ਦੇਖ-ਰੇਖ ਹੇਠ ਨਵੇਂ ਵਿਦਿਆਰਥੀਆਂ ਲਈ ਓਰੀਅਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਵੀਂ ਐਜੂਕੇਸ਼ਨ ਪਾਲਿਸੀ ਨਾਲ ਸਬੰਧਿਤ ਸਿਲੇਬਸ, ਕਾਲਜ ਦੇ ਅਕਾਦਮਿਕ ਮਾਹੌਲ, ਸਕਾਲਰਸ਼ਿਪ, ਸਹਿ ਵਿੱਦਿਅਕ ਗਤੀਵਿਧੀਆਂ ਆਦਿ ਤੋਂ ਜਾਣੂ ਕਰਵਾਉਣਾ ਸੀ। ਇਸ ਦੌਰਾਨ ਅਮਨਦੀਪ ਕੌਰ ਨੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੱਤੀ। ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਵੱਖ-ਵੱਖ ਸਹੂਲਤਾਂ ਸਭਿਆਚਾਰਕ ਗਤੀਵਿਧੀਆਂ ਅਤੇ ਯੂਥ ਫ਼ੈਸਟੀਵਲ ਆਦਿ ਬਾਰੇ ਜਾਣਕਾਰੀ ਦਿੱਤੀ। ਡਾ.ਸੁਖਜਿੰਦਰ ਕੌਰ ਪੰਜਾਬੀ ਵਿਭਾਗ ਨੇ ਵਿਦਿਆਰਥੀਆਂ ਨਾਲ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਰੋਹਿਨੀ ਗੁਪਤਾ ਨੇ ਸਿਲੇਬਸ ਦੀ ਰੂਪ ਰੇਖਾ, ਅਕਾਦਮਿਕ ਪ੍ਰਾਪਤੀਆਂ ਕਾਲਜ ਵਿਚ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਮਨਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪਲੇਸਮੈਂਟ ਸੈੱਲ, ਯੂ.ਪੀ.ਐੱਸ.ਸੀ ਅਤੇ ਐਨ.ਡੀ.ਏ ਲਈ ਮੁਫ਼ਤ ਕੋਚਿੰਗ ਅਤੇ ਕਾਲਜ ਦੇ ਅਨੁਸ਼ਾਸਨ ਸਬੰਧੀ ਭਰਪੂਰ ਜਾਣਕਾਰੀ ਦਿੱਤੀ। ਇਸੇ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਆਪਣੇ-ਆਪਣੇ ਵਿਸ਼ਿਆਂ ਨਾਲ ਸੰਬੰਧਿਤ ਸਿਲੇਬਸ ਆਦਿ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਕੈਰੀਅਰ ਯੋਜਨਾਬੰਦੀ, ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਹੁਨਰ ਆਧਾਰਿਤ ਸਿਖਲਾਈ, ਰੋਜ਼ਗਾਰ ਯੋਗਤਾ ’ਤੇ ਵਿਦਿਆਰਥੀਆਂ ਦੇ ਹਰ ਤਰ੍ਹਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਆ। ਇਸ ਮੌਕੇ ਗੁਰਜਗਜੀਤ ਕੌਰ, ਗੂੰਜਨ, ਮਨਦੀਪ ਕੌਰ, ਸੋਨੀਕਾ, ਰਮਨਦੀਪ ਕੌਰ ਆਦਿ ਹਾਜ਼ਰ ਸਨ।