05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਫੁੱਲਾਂ ਦੇ ਗੁਲਦਸਤੇ ਨਾਲ ਰਾਜਾ ਵੜਿੰਗ ਅਤੇ ਭੁਪੇਸ਼ ਬਘੇਲ ਦਾ ਨਿੱਘਾ ਸਵਾਗਤ ਮਹਿਲਾ ਵਿੰਗ ਨੇ ਦਿਖਾਇਆ ਉਤਸ਼ਾਹ

ਫ਼ਿਰੋਜ਼ਪੁਰ, 4 ਅਗਸਤ (ਸੁਖਵਿੰਦਰ ਸਿੰਘ)–‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਐੱਮ. ਕੇ.

ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਧਾਨ ਅਰਮਿੰਦਰ ਸਿੰਘ ਰਾਜਾ ਵੜਿੰਗ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕਰਦੇ ਹੋਏ ਮਹਿਲਾ ਵਿੰਗ ਦੇ ਪ੍ਰਧਾਨ ਬਲਜੀਤ ਕੌਰ ਬੰਗੜ। ਤਸਵੀਰ—ਸੁਖਵਿੰਦਰ ਸਿੰਘ 05-08-2026
ਫ਼ਿਰੋਜ਼ਪੁਰ, 4 ਅਗਸਤ (ਸੁਖਵਿੰਦਰ ਸਿੰਘ)–‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਐੱਮ.ਕੇ. ਪੈਲੇਸ, ਲੁਧਿਆਣਾ ਰੋਡ, ਫਿਰੋਜ਼ਪੁਰ ਵਿਖੇ ਕਰਵਾਈ ਗਈ ਵਿਸ਼ਾਲ ਰੈਲੀ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦਾ ਮਹਿਲਾ ਵਿੰਗ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਫਿਰੋਜ਼ਪੁਰ ਮਹਿਲਾ ਵਿੰਗ ਦੀ ਸੀਨੀਅਰ ਉਪ ਪ੍ਰਧਾਨ ਬਲਜੀਤ ਕੌਰ ਬੰਗੜ ਨੇ ਦੋਵਾਂ ਆਗੂਆਂ ਨੂੰ ਫੁੱਲਾਂ ਦੇ ਸੁੰਦਰ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ। ਬਲਜੀਤ ਕੌਰ ਬੰਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਰਾਹੀਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਜਿਸ ਦਾ ਲਾਭ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਨੂੰ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਮਹਿਲਾ ਵਿੰਗ ਵੀ ਇਸ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਜੋਸ਼ੀਲੇ ਨਾਅਰਿਆਂ ਨਾਲ ਸਮਾਗਮ ਦਾ ਮਾਹੌਲ ਕਾਂਗਰਸਮਈ ਬਣਾ ਦਿੱਤਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਦੁਹਰਾਇਆ।
ਪਿਛਲੀ ਖ਼ਬਰ ਪਿੰਡ ਬੱਗੇ ਕੇ ਪਿੱਪਲ ਵਿਖੇ ਤੀਆਂ ਦੇ ਮੇਲੇ ਨੇ ਬਿਖੇਰੇ ਪੰਜਾਬੀ ਸੱਭਿਆਚਾਰ ਦੇ ਰੰਗ ਧੀਆਂ ਨੂੰ ਸੁਪਨਿਆਂ ਦੀ ਉਡਾਣ ਦੇਣ ਵ... ਅਗਲੀ ਖ਼ਬਰ ਦੇਸ਼ ਭਗਤੀ ਦੇ ਰੰਗਾਂ ’ਚ ਜ਼ੀਰਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।