ਪਿੰਡ ਬੱਗੇ ਕੇ ਪਿੱਪਲ ਵਿਖੇ ਤੀਆਂ ਦੇ ਮੇਲੇ ਨੇ ਬਿਖੇਰੇ ਪੰਜਾਬੀ ਸੱਭਿਆਚਾਰ ਦੇ ਰੰਗ ਧੀਆਂ ਨੂੰ ਸੁਪਨਿਆਂ ਦੀ ਉਡਾਣ ਦੇਣ ਵੱਲ ਸਮਾਜ ਦੀ ਬਦਲਦੀ ਸੋਚ ਸ਼ਲਾਘਾਯੋਗ-ਡਾ.ਅਮਨਦੀਪ ਕੌਰ
ਫ਼ਿਰੋਜ਼ਪੁਰ, 4 ਅਗਸਤ (ਕੁਲਬੀਰ ਸਿੰਘ ਸੋਢੀ)-ਸ਼ਹਿਰੀ ਹਲਕੇ ਦੇ ਪਿੰਡ ਬੱਗੇ ਕੇ ਪਿੱਪਲ ਵਿਖੇ ਸਰਪੰਚ ਬੀਬਾ ਅਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਤੀਆਂ ਦੇ ਮੇਲੇ ਨੇ ਪੰਜਾਬੀ ਸੱਭਿਆਚਾਰ, ਰਿਵਾਇਤਾਂ ਅਤੇ ਵਿਰਾਸਤ ਦੀ ਮਨਮੋਹਕ ਝਲਕ ਪੇਸ਼ ਕੀਤੀ। ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਮਹਿਲਾਵਾਂ ਅਤੇ ਨੌਜਵਾਨ ਕੁੜੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਮਾਗਮ ਨੂੰ ਯਾਦਗਾਰ ਬਣਾਇਆ।
ਪ
ਪਿੰਡ ਬੱਗੇ ਕੇ ਪਿੱਪਲ ਵਿਖੇ ਮਨਾਏ ਗਏ ਤੀਆਂ ਦੇ ਤਿਉਹਾਰ ਦੀਆਂ ਤਸਵੀਰਾਂ। ਅਜੀਤ ਤਸਵੀਰਾਂ
05-08-2026
ਫ਼ਿਰੋਜ਼ਪੁਰ, 4 ਅਗਸਤ (ਕੁਲਬੀਰ ਸਿੰਘ ਸੋਢੀ)-ਸ਼ਹਿਰੀ ਹਲਕੇ ਦੇ ਪਿੰਡ ਬੱਗੇ ਕੇ ਪਿੱਪਲ ਵਿਖੇ ਸਰਪੰਚ ਬੀਬਾ ਅਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਤੀਆਂ ਦੇ ਮੇਲੇ ਨੇ ਪੰਜਾਬੀ ਸੱਭਿਆਚਾਰ, ਰਿਵਾਇਤਾਂ ਅਤੇ ਵਿਰਾਸਤ ਦੀ ਮਨਮੋਹਕ ਝਲਕ ਪੇਸ਼ ਕੀਤੀ। ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਮਹਿਲਾਵਾਂ ਅਤੇ ਨੌਜਵਾਨ ਕੁੜੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਮਾਗਮ ਨੂੰ ਯਾਦਗਾਰ ਬਣਾਇਆ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨ ਪੁੱਜੀ ਡਾ. ਅਮਨਦੀਪ ਕੌਰ ਪਤਨੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਯੋਜਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਵਰਗੇ ਮੇਲੇ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਇਹ ਦੇਖ ਕੇ ਖ਼ੁਸ਼ੀ ਹੁੰਦੀ ਹੈ ਕਿ ਸਮਾਜ ਧੀਆਂ-ਧਿਆਣੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਉਨ੍ਹਾਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਵਿਚ ਆਪਣਾ ਯੋਗਦਾਨ ਪਾ ਰਿਹਾ ਹੈ । ਮੇਲੇ ਦੌਰਾਨ ਨੌਜਵਾਨ ਕੁੜੀਆਂ ਨੇ ਪੰਜਾਬੀ ਲੋਕ - ਗੀਤਾਂ, ਗਿੱਧੇ ਅਤੇ ਵਿਰਾਸਤੀ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਰਵਾਇਤੀ ਪਹਿਰਾਵਿਆਂ ਅਤੇ ਸੱਭਿਆਚਾਰਕ ਰੰਗਾਂ ਨਾਲ ਸਜੇ ਇਸ ਸਮਾਗਮ ਨੇ ਹਰ ਪਾਸੇ ਤਿਉਹਾਰੀਂ ਮਾਹੌਲ ਸਿਰਜ ਦਿੱਤਾ। ਇਸ ਮੌਕੇ ਡਾ.ਅਮਨਦੀਪ ਕੌਰ ਨੇ ਸਮਾਗਮ ਦੇ ਸਫਲ ਆਯੋਜਨ ਲਈ ਸਰਪੰਚ ਬੀਬਾ ਅਮਨਦੀਪ ਕੌਰ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਣ, ਸਤਿਕਾਰ ਅਤੇ ਪਿਆਰ ਹੀ ਸਮਾਜ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ ਅਤੇ ਅਜਿਹੇ ਸਮਾਗਮ ਆਪਸੀ ਭਾਈਚਾਰੇ ਅਤੇ ਸੱਭਿਆਚਾਰਕ ਸਾਂਝ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦੇ ਹਨ।