05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਵਿਖੇ ਸਾਇੰਸ ਪ੍ਰਦਰਸ਼ਨੀ ਨੇ ਖਿੱਚਿਆ ਸਭ ਦਾ ਧਿਆਨ ਵਿਦਿਆਰਥੀਆਂ ਨੇ ਵਿਗਿਆਨਕ ਮਾਡਲਾਂ ਨਾਲ ਦਿਖਾਈ ਨਵੀਨ ਸੋਚ

ਫ਼ਿਰੋਜ਼ਪੁਰ, 4 ਅਗਸਤ (ਗੁਰਿੰਦਰ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਵਿਖੇ ਪ੍ਰਿੰਸੀਪਲ ਪਵਨਦੀਪ ਕੌਰ ਦੀ ਅਗਵਾਈ ਹੇਠ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਸਾਇੰਸ ਪ੍ਰਦਰਸ਼ਨੀ ਵਿਦਿਆਰਥੀਆਂ ਦੀ ਵਿਗਿਆਨਕ ਸੋਚ, ਰਚਨਾਤਮਕਤਾ ਅਤੇ ਨਵੀਨਤਾ ਦਾ ਕੇਂਦਰ ਬਣੀ, ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਕੰਵਲਜੀਤ ਕੌਰ ਦੀ ਨਿਗਰਾਨੀ ਹੇਠ ਆਪਣੇ ਤਿਆਰ ਕੀਤੇ ਵਿਗਿਆਨਕ ਮਾਡਲਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ।

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਵਿਖੇ ਸਾਇੰਸ ਪ੍ਰਦਰਸ਼ਨੀ ਦੌਰਾਨ ਆਪਣੇ ਵਿਗਿਆਨਕ ਮਾਡਲ ਪੇਸ਼ ਕਰਦੇ ਵਿਦਿਆਰਥੀ। ਤਸਵੀਰ-ਗੁਰਿੰਦਰ ਸਿੰਘ 05-08-2026
ਫ਼ਿਰੋਜ਼ਪੁਰ, 4 ਅਗਸਤ (ਗੁਰਿੰਦਰ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਵਿਖੇ ਪ੍ਰਿੰਸੀਪਲ ਪਵਨਦੀਪ ਕੌਰ ਦੀ ਅਗਵਾਈ ਹੇਠ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਸਾਇੰਸ ਪ੍ਰਦਰਸ਼ਨੀ ਵਿਦਿਆਰਥੀਆਂ ਦੀ ਵਿਗਿਆਨਕ ਸੋਚ, ਰਚਨਾਤਮਕਤਾ ਅਤੇ ਨਵੀਨਤਾ ਦਾ ਕੇਂਦਰ ਬਣੀ, ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਕੰਵਲਜੀਤ ਕੌਰ ਦੀ ਨਿਗਰਾਨੀ ਹੇਠ ਆਪਣੇ ਤਿਆਰ ਕੀਤੇ ਵਿਗਿਆਨਕ ਮਾਡਲਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ। ਵੱਖ-ਵੱਖ ਵਿਗਿਆਨਕ ਸੰਕਲਪਾਂ ’ਤੇ ਆਧਾਰਿਤ ਮਾਡਲਾਂ ਨੇ ਮਾਪਿਆਂ, ਅਧਿਆਪਕਾਂ ਅਤੇ ਮਹਿਮਾਨਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਜਮਾਤ ਅਨੁਸਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਪਵਨਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਖੋਜੀ ਸੋਚ, ਰਚਨਾਤਮਕਤਾ ਅਤੇ ਵਿਗਿਆਨ ਪ੍ਰਤੀ ਰੁਚੀ ਨੂੰ ਹੋਰ ਪ੍ਰਫੁੱਲਤ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਵੀਂ ਸੋਚ ਨਾਲ ਅੱਗੇ ਵਧਣ ਅਤੇ ਵਿਗਿਆਨ ਦੇ ਖੇਤਰ ਵਿਚ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਸਕੂਲ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ। ਡਾ. ਨਵਨੀਤ ਕੌਰ, ਡਾ. ਕਮਲ (ਮੈਡੀਕਲ ਅਫ਼ਸਰ), ਡਾ. ਰਜਨੀਸ਼ ਗੋਇਲ (ਡੈਂਟਿਸਟ), ਸਤਿੰਦਰ ਕੌਰ ਅਤੇ ਸ਼ੈਰਿਨ (ਸਟਾਫ਼ ਨਰਸ), ਨਵਨੀਤ ਕੌਰ (ਲੈਬ ਟੈਕਨੀਸ਼ੀਅਨ), ਰਮੇਸ਼ ਅਤੇ ਕੁਲਵਿੰਦਰ ਕੌਰ (ਐਮ.ਪੀ.ਐਚ.ਡਬਲਿਊ.) ਸਮੇਤ ਵਿਭਾਗ ਦੀ ਟੀਮ ਨੇ ਵਿਦਿਆਰਥੀਆਂ ਦੀਆਂ ਅੱਖਾਂ, ਅਨੀਮੀਆ ਅਤੇ ਹੋਰ ਰੁਟੀਨ ਸਿਹਤ ਜਾਂਚ ਕੀਤੀ। ਲੋੜ ਅਨੁਸਾਰ ਵਿਦਿਆਰਥੀਆਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਦੌਰਾਨ ਚਾਹਵਾਨ ਮਾਪਿਆਂ ਨੇ ਵੀ ਆਪਣੀ ਸਿਹਤ ਜਾਂਚ ਕਰਵਾਈ ਅਤੇ ਡਾਕਟਰਾਂ ਤੋਂ ਸਿਹਤ ਸੰਬੰਧੀ ਸਲਾਹ ਲਈ। ਇਸ ਮੌਕੇ ਮਾਪੇ-ਅਧਿਆਪਕ ਮਿਲਣੀ ਵੀ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਦੀ ਅਕਾਦਮਿਕ ਅਤੇ ਸਹਿ-ਅਕਾਦਮਿਕ ਪ੍ਰਗਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਿੰਸੀਪਲ ਪ ਵਨਦੀਪ ਕੌਰ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੰਦਰੁਸਤ ਵਿਦਿਆਰਥੀ ਹੀ ਉਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੁੰਦੇ ਹਨ। ਡਾਕਟਰਾਂ ਨੇ ਵੀ ਬੱਚਿਆਂ ਨੂੰ ਸੰਤੁਲਿਤ ਖੁਰਾਕ, ਸਫ਼ਾਈ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਕਾਂਗਰਸ ਵਰਕਰ ਇਕਜੁੱਟ ਹੋਣ-ਪਰਮਿੰਦਰ ਸਿੰਘ ਪਿੰਕੀ ਅਗਲੀ ਖ਼ਬਰ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਚਲਾਇਆ ‘ਸਰਪ੍ਰਾਈਜ਼ ਟਿਕਟ ਚੈਕਿੰਗ’ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।