ਪ੍ਰਕਿਰਤੀ ਕਲੱਬ ਜ਼ੀਰਾ ਨੇ ਕਾਰੋਬਾਰੀ ਸੁਰਜੀਤ ਕੁਮਾਰ ਚੌਧਰੀ ਦੇ ਸ਼ੈਲਰ ਵਿਖੇ ਬੂਟੇ ਲਗਾਏ
ਜ਼ੀਰਾ, 4 ਅਗਸਤ (ਰਜਨੀਸ਼ ਕਥੂਰੀਆ)- ਵਧ ਰਹੇ ਪ੍ਰਦੂਸ਼ਣ ਅਤੇ ਬਦਲਦੇ ਵਾਤਾਵਰਨ ਨੂੰ ਧਿਆਨ ਵਿਚ ਰੱਖਦਿਆਂ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਵਾਤਾਵਰਨ ਸੁਰੱਖਿਆ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਜ਼ੀਰਾ ਦੇ ਕਾਰੋਬਾਰੀ ਸੁਰਜੀਤ ਕੁਮਾਰ ਚੌਧਰੀ ਦੇ ਸ਼ੈਲਰ ਵਿਖੇ ਬੂਟੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਦੌਰਾਨ ਕਲੱਬ ਦੇ ਮੈਂਬਰਾਂ ਨੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਵਾਤਾਵਰਨ ਲਈ ਲਾਹੇਵੰਦ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਵੀ ਲਿਆ।
ਕ
ਕਾਰੋਬਾਰੀ ਅਜੀਤ ਕੁਮਾਰ ਚੌਧਰੀ ਦੇ ਸ਼ੈਲਰ ਵਿੱਚ ਬੂਟੇ ਲਗਾਉਂਦੇ ਹੋਏ ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਅਤੇ ਹੋਰ। ਤਸਵੀਰ-ਰਜਨੀਸ਼ ਕਥੂਰੀਆ
05-08-2026
ਜ਼ੀਰਾ, 4 ਅਗਸਤ (ਰਜਨੀਸ਼ ਕਥੂਰੀਆ)- ਵਧ ਰਹੇ ਪ੍ਰਦੂਸ਼ਣ ਅਤੇ ਬਦਲਦੇ ਵਾਤਾਵਰਨ ਨੂੰ ਧਿਆਨ ਵਿਚ ਰੱਖਦਿਆਂ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਵਾਤਾਵਰਨ ਸੁਰੱਖਿਆ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਜ਼ੀਰਾ ਦੇ ਕਾਰੋਬਾਰੀ ਸੁਰਜੀਤ ਕੁਮਾਰ ਚੌਧਰੀ ਦੇ ਸ਼ੈਲਰ ਵਿਖੇ ਬੂਟੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਦੌਰਾਨ ਕਲੱਬ ਦੇ ਮੈਂਬਰਾਂ ਨੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਵਾਤਾਵਰਨ ਲਈ ਲਾਹੇਵੰਦ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਵੀ ਲਿਆ। ਇਸ ਦੌਰਾਨ ਸੁਰਜੀਤ ਕੁਮਾਰ ਚੌਧਰੀ ਨੇ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਚਲਾਈ ਗਈ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਆਧਾਰ ਹਨ। ਰੁੱਖ ਸਾਨੂੰ ਸ਼ੁੱਧ ਹਵਾ, ਆਕਸੀਜਨ, ਛਾਂ ਅਤੇ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖ-ਭਾਲ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਲਈ ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ। ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਕਿਹਾ ਕਿ ਕਲੱਬ ਵਲੋਂ ਵਾਤਾਵਰਨ ਸੰਭਾਲ ਸਬੰਧੀ ਬੂਟੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਵੱਖ-ਵੱਖ ਪਿੰਡਾਂ ਵਿਚ ਬੂਟੇ ਲਗਾਏ ਜਾ ਰਹੇ ਹਨ । ਇਸ ਮੌਕੇ ਤੇ ਜਸਵੰਤ ਸਿੰਘ ਨਾਮਦੇਵ, ਅਵਤਾਰ ਸਿੰਘ ਕਾਨੂੰਗੋ, ਚਰਨਪ੍ਰੀਤ ਸਿੰਘ ਸੋਨੂੰ, ਹਰਜੀਤ ਸਿੰਘ ਸਚਦੇਵਾ, ਬਲਦੇਵ ਸਿੰਘ ਬਾਵਾ, ਰਾਜਵਿੰਦਰ ਸਿੰਘ ਮਾਨਸਾ, ਜਗਰਾਜ ਸਿੰਘ ਭੂਈ, ਅਜੇ ਚੌਧਰੀ, ਵਿਨੇ ਚੌਧਰੀ, ਮਨੀਸ਼ ਚੌਧਰੀ ਅਤੇ ਗੁਰਪ੍ਰੀਤ ਸਿੰਘ ਸਮੇਤ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ।