06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

5 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਢੇ ਸਮੇਤ 2 ਮੁਲਜ਼ਮ ਕਾਬੂ

ਮੱਲਾਂਵਾਲਾ, 5 ਅਗਸਤ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਅਤੇ ਕੰਪਿਊਟਰ ਕੰਢੇ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 06-08-2026
ਮੱਲਾਂਵਾਲਾ, 5 ਅਗਸਤ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਅਤੇ ਕੰਪਿਊਟਰ ਕੰਢੇ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ’ਤੇ ਰਵਾਨਾ ਸੀ ਤਾਂ ਪਿੰਡ ਕੋਹਾਲਾ ਕੋਲ 2 ਮੋਨੇ ਵਿਅਕਤੀ ਦਿਖਾਈ ਦਿੱਤੇ, ਜਿੰਨਾਂ ਨੂੰ ਕਾਬੂ ਕੀਤੇ ਜਾਣ ਬਾਅਦ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਅਤੇ 1 ਛੋਟਾ ਕੰਪਿਊਟਰ ਕੰਢਾ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਅਮਰਜੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਜਾਮਾ ਰਖਈਆ ਹਿਥਾੜ ਥਾਣਾ ਮਮਦੋਟ ਅਤੇ ਜੋਰਜ ਪੁੱਤਰ ਬਸੀਰ ਵਾਸੀ ਪਿੰਡ ਕਾਮਲ ਵਾਲਾ ਖ਼ੁਰਦ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਵਿਖੇ ਵਿਸ਼ਵ ਸਕਾਊਟ ਸਕਾਰਫ ਦਿਵਸ ਮਨਾਇਆ ਅਗਲੀ ਖ਼ਬਰ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਐਸ.ਡੀ.ਐਮ. ਹਰਦੀਪ ਸਿੰਘ ਨੇ ਕੀਤੀ ਸਮੀਖਿਆ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।