06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਾਰਡਰ ਰੋਡ ’ਤੇ ਬੇਆਬਾਦ ਥਾਂ ਤੋਂ 5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਬਾਰਡਰ ਰੋਡ ਸਥਿਤ ਦਾਸ ਐਂਡ ਬਰਾਊਨ ਸਕੂਲ ਫ਼ਿਰੋਜ਼ਪੁਰ ਨੇੜੇ ਇਕ ਬੇਆਬਾਦ ਥਾਂ ’ਤੇ ਛਾਪੇਮਾਰੀ ਕਰਕੇ ਅਰਸ਼ਦੀਪ ਉਰਫ਼ ਅਰਸ਼ ਪੁੱਤਰ ਪਿੱਪਲ ਵਾਸੀ ਪਿੰਡ ਖਲਚੀਆਂ ਜਦੀਦ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕੀਤਾ।

ਅਜੀਤ ਡੈਸਕ 06-08-2026
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਬਾਰਡਰ ਰੋਡ ਸਥਿਤ ਦਾਸ ਐਂਡ ਬਰਾਊਨ ਸਕੂਲ ਫ਼ਿਰੋਜ਼ਪੁਰ ਨੇੜੇ ਇਕ ਬੇਆਬਾਦ ਥਾਂ ’ਤੇ ਛਾਪੇਮਾਰੀ ਕਰਕੇ ਅਰਸ਼ਦੀਪ ਉਰਫ਼ ਅਰਸ਼ ਪੁੱਤਰ ਪਿੱਪਲ ਵਾਸੀ ਪਿੰਡ ਖਲਚੀਆਂ ਜਦੀਦ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਦੋਸ਼ੀ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐਸ ਐਕਟ (ਨਾਨ-ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਹੱਸਨ ਢੁੱਕ ਨੂੰ ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਕਮੇਟੀ ਵਲੋਂ ਤਿੰਨ ਏ.ਸੀ. ਭੇਟ ਅਗਲੀ ਖ਼ਬਰ ਸਾਬਕਾ ਵਿਧਾਇਕ ਰਮਿੰਦਰ ਆਂਵਲਾ ਵਲੋਂ ਕਾਂਵੜੀਆਂ ਲਈ 11 ਹਜ਼ਾਰ ਦੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।