06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਫ਼ਿਰੋਜ਼ਪੁਰ ਵਲੋਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਗੇਟ ਰੈਲੀ

ਫ਼ਿਰੋਜ਼ਪੁਰ 6 ਅਗਸਤ (ਕੁਲਬੀਰ ਸਿੰਘ ਸੋਢੀ)-ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਫ਼ਿਰੋਜ਼ਪੁਰ ਵਲੋਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਮੁਹਾਲੀ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਵਿਚ ਜਸਵਿੰਦਰ ਸਿੰਘ ਕੋੜਾ ਅਤੇ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ। ਇਸ ਰੈਲੀ ’ਚ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਵੱਖ-ਵੱਖ ਕੇਡਰਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।

ਅਜੀਤ ਡੈਸਕ 07-08-2026
ਫ਼ਿਰੋਜ਼ਪੁਰ 6 ਅਗਸਤ (ਕੁਲਬੀਰ ਸਿੰਘ ਸੋਢੀ)-ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਫ਼ਿਰੋਜ਼ਪੁਰ ਵਲੋਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਮੁਹਾਲੀ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਵਿਚ ਜਸਵਿੰਦਰ ਸਿੰਘ ਕੋੜਾ ਅਤੇ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ। ਇਸ ਰੈਲੀ ’ਚ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਵੱਖ-ਵੱਖ ਕੇਡਰਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਜਾਣਕਾਰੀ ਸਾਂਝੀ ਕਰਦਿਆਂ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਮੂਹ ਕੱਚੇ ਕਾਮੇ ਪੱਕੇ ਕੀਤੇ ਜਾਣਗੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਡੀ.ਏ ਦੀਆਂ ਕਿਸ਼ਤਾਂ ਰਿਲੀਜ਼ ਕੀਤੀਆਂ ਜਾਣਗੀਆਂ ਪਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ। ਆਗੂਆਂ ਨੇ ਦੱਸਿਆ ਕਿ ਜਿਸ ਦੇ ਰੋਸ ਵਿਚ ਅੱਜ 7 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮ ਛੁੱਟੀ ਲੈ ਕੇ ਮੁਹਾਲੀ ਵਿਖੇ ਵਿਸ਼ਾਲ ਰੋਸ ਰੈਲੀ ਕਰ ਰਹੇ ਹਨ। ਜਿਸ ’ਚ ਫ਼ਿਰੋਜ਼ਪੁਰ ਜ਼ਿਲ੍ਹੇ ਵਲੋਂ ਪੈਰਾਮੈਡੀਕਲ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਆਪਣੀਆਂ ਦੋ ਬੱਸਾਂ ਲੈ ਕੇ ਸਵੇਰੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਰਵਾਨਾ ਹੋਣਗੀਆਂ। ਜਿਸ ਦੀ ਅਗਵਾਈ ਗੁਰਮੇਲ ਸਿੰਘ, ਰਮੇਸ਼ ਕੁਮਾਰ, ਰਾਮ ਪ੍ਰਸਾਦ, ਪ੍ਰੀਤ ਮਖੀਜਾ, ਕਰਨਜੀਤ ਸਿੰਘ, ਨਛੱਤਰ ਸਿੰਘ, ਜਤਿੰਦਰ ਸ਼ਰਮਾ, ਰਮਨਦੀਪ ਸਿੰਘ, ਆਕਾਸ਼ਦੀਪ ਸਿੰਘ, ਗੁਰਵਿੰਦਰ ਸਿੰਘ, ਅਰਚਦੀਪ ਸਿੰਘ, ਅਨੀਤਾ ਸਟਾਫ ਨਰਸ, ਮਨਪ੍ਰੀਤ ਸਟਾਫ, ਤਰਨ ਸਟਾਫ, ਰੇਖਾ ਸਟਾਫ, ਗੁਰਚਰਨ ਸਿੰਘ, ਗੁਰਬਚਨ ਸਿੰਘ, ਗੌਰਵ, ਨਵਜੀਤ ਸਿੰਘ, ਰੇਨੂ ਮੈਡਮ, ਡਾਕਟਰ ਸ਼ਿਵ, ਨੇਹਾ, ਦਵਿੰਦਰ ਸਿੰਘ, ਮਨਜੀਤ ਸਿੰਘ, ਪਰਮਵੀਰ ਸਿੰਘ, ਗੁਰਦੇਵ ਸਿੰਘ, ਰੋਬਿਨ, ਗਗਨਦੀਪ ਸਿੰਘ ਅਤੇ ਆਸ਼ਾ ਵਰਕਰ ਯੂਨੀਅਨ ਦੀ ਆਗੂ ਰਾਜਵੰਤ ਕੌਰ ਕੈਂਡੀ ਵਲੋਂ ਕੀਤੀ ਜਾਵੇਗੀ। ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਗੇਟ ਰੈਲੀ ਕੱਢਣ ਸਮੇਂ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਫ਼ਿਰੋਜ਼ਪੁਰ ਅਤੇ ਵੱਡੀ ਸੰਖਿਆ ਵਿਚ ਸੀ.ਐੱਚ.ਓ ਹਾਜ਼ਰ ਸਨ।
ਪਿਛਲੀ ਖ਼ਬਰ 2 ਮਹੀਨਿਆਂ ਤੋਂ ਨਿਰੰਤਰ ਜਾਰੀ ਹੈ ਹਬੀਬ ਕੇ ਬੰਨ੍ਹ ਨੂੰ ਹਰਿਆ-ਭਰਿਆ ਬਣਾਉਣ ਦੀ ਮੁਹਿੰਮ ਅਗਲੀ ਖ਼ਬਰ ਭਾਜਪਾ ਕੌਂਸਲਰ ਪੂਨਮ ਰਾਣੀ ਨੇ ਅਸਤੀਫ਼ਾ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।