08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜ਼ਿਲ੍ਹੇ ਭਰ ’ਚ ਸਪੈਸ਼ਲ ਇੰਟੈਂਸਿਵ ਰਿਵੀਜਨ ਤਹਿਤ ਘਰ- ਘਰ ਐਨੂਮੇਰੇਸ਼ਨ ਦਾ ਕੰਮ ਸਫਲਤਾਪੂਰਵਕ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ

ਫ਼ਿਰੋਜ਼ਪੁਰ, 7 ਅਗਸਤ (ਸੁਖਵਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਕਿਰਿਆ 25 ਜੂਨ ਤੋਂ ਸ਼ੁਰੂ ਹੋਈ ਸੀ ਅਤੇ 12 ਅਕਤੂਬਰ ਤੱਕ ਚੱਲਣੀ ਹੈ। ਸਭ ਤੋਂ ਪਹਿਲਾ ਪੜਾਅ ਘਰ ਘਰ ਐਨੁਮਰੇਸ਼ਨ ਦਾ ਸੀ, ਜੋ ਕਿ 3 ਅਗਸਤ ਨੂੰ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ। 08-08-2026

ਫ਼ਿਰੋਜ਼ਪੁਰ, 7 ਅਗਸਤ (ਸੁਖਵਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਕਿਰਿਆ 25 ਜੂਨ ਤੋਂ ਸ਼ੁਰੂ ਹੋਈ ਸੀ ਅਤੇ 12 ਅਕਤੂਬਰ ਤੱਕ ਚੱਲਣੀ ਹੈ। ਸਭ ਤੋਂ ਪਹਿਲਾ ਪੜਾਅ ਘਰ ਘਰ ਐਨੁਮਰੇਸ਼ਨ ਦਾ ਸੀ, ਜੋ ਕਿ 3 ਅਗਸਤ ਨੂੰ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਜ਼ਿਲ੍ਹੇ ਦੇ 903 ਬੀ.ਐਲ.ਓ., 91 ਸੁਪਰਵਾਈਜ਼ਰਜ਼, 04 ਈ.ਆਰ.ਓਜ਼ ਅਤੇ ਚੋਣ ਅਮਲੇ ਵੱਲੋਂ ਦਿਨ-ਰਾਤ ਮਿਹਨਤ ਕਰਕੇ ਇਸ ਕੰਮ ਨੂੰ ਮੁਕੰਮਲ ਕਰ ਲਿਆ ਹੈ। ਇਸਦੇ ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਿਆਸੀ ਪਾਰਟੀਆਂ ਅਤੇ ਮੀਡੀਆ ਦੇ ਸਹਿਯੋਗ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅੰਕੜੇ ਅਤੇ ਜ਼ਿਲ੍ਹੇ ਦੀ ਰਿਪੋਰਟ ਸਾਂਝੀ ਕਰਦਿਆ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਕੁੱਲ 717773 ਵੋਟਰਾਂ ਵਿਚੋਂ 6,63,744 ਵੋਟਰਾਂ ਦਾ ਗਣਨਾ ਫਾਰਮ ਪ੍ਰਾਪਤ ਕਰਕੇ ਡਿਜ਼ੀਟਾਈਜ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਕੁੱਲ ਵੋਟਰਾਂ ਦਾ 92.47 ਪ੍ਰਤੀਸ਼ਤ ਬਣਦਾ ਹੈ ਅਤੇ ਬਾਕੀ ਰਹਿ ਗਏ 54,029 ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ। ਜਿਸ ਵਿਚ ਪ੍ਰਮੁੱਖ ਤੌਰ ’ਤੇ 20,707 ਵੋਟਰਾਂ ਦੀ ਮੌਤ ਹੋ ਜਾਣ ਕਾਰਨ ਅਤੇ 24,442 ਵੋਟਰਾਂ ਵਲੋਂ ਆਪਣੀ ਰਿਹਾਇਸ਼ ਪੱਕੇ ਤੌਰ ’ਤੇ ਹੋਰ ਸ਼ਹਿਰਾਂ/ਥਾਵਾਂ ’ਤੇ ਸ਼ਿਫਟ ਹੋਣ ਕਰਕੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵਲੋਂ ਵਿਸ਼ੇਸ਼ ਤੌਰ ’ਤੇ ਇਹ ਜਾਣਕਾਰੀ ਦਿੱਤੀ ਗਈ ਕਿ ਜੇਕਰ ਡਰਾਫਟ ਵੋਟਰ ਸੂਚੀ ਵਿੱਚ ਕਿਸੇ ਵੋਟਰ ਦਾ ਨਾਮ ਦਰਜ ਨਹੀਂ ਹੈ ਤਾਂ ਉਹ 13 ਅਗਸਤ ਤੋਂ 12 ਸਤੰਬਰ (30 ਦਿਨ) ਤੱਕ ਆਪਣਾ ਫਾਰਮ ਨੰਬਰ 6 ਭਰ ਕੇ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਜਾਂ ਆਪਣੇ ਬੂਥ ਲੈਵਲ ਅਫ਼ਸਰ ਕੋਲ ਦੁਬਾਰਾ ਦਾਅਵਾ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 13 ਅਗ ਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਜਾਵੇਗੀ ਅਤੇ ਵੋਟਰ ਸੂਚੀ ਦੀ ਕਾਪੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਉਪਲੱਬਧ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੀ ਵੋਟ ਅਨਮੈਪਡ ਰਹਿ ਗਈ ਹੈ, ਜੋ ਕਿ ਸਿਰਫ਼ 35,251 ਹਨ ਨੂੰ 13 ਅਗਸਤ ਤੋਂ ਨੋਟਿਸ ਭੇਜੇ ਜਾਣਗੇ। ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਵੇਗਾ, ਉਹ ਨੋਟਿਸ ਦੇ ਜੁਆਬ ਵਜੋਂ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਕੀਤੇ 12 ਦਸਤਾਵੇਜਾਂ ਦੀ ਸੂਚੀ ਵਿਚੋ ਕੋਈ ਵੀ ਦਸਤਾਵੇਜ ਜਿਵੇ ਕਿ ਜਨਮ ਸਰਟੀਫਿਕੇਟ ਜਾਂ ਵਿਦਿਅਕ ਯੋਗਤਾ ਦਾ ਸਰਟੀਫਿਕੇਟ ਆਦਿ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਸ ਉਪਰੰਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸੁਣਵਾਈ ਕਰਕੇ ਆਪਣਾ ਆਰਡਰ ਪਾਸ ਕਰਨਗੇ ਅਤੇ 12 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜਪੁਰ ਵਿਚ ਪਹਿਲਾਂ 903 ਪੋਲਿੰਗ ਬੂਥ ਸਨ ਅਤੇ ਹੁਣ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਰੈਸ਼ਨੇਲਾਈਜੇਸ਼ਨ ਉਪਰੰਤ ਹੁਣ ਜ਼ਿਲ੍ਹੇ ਵਿਚ 29 ਪੋਲਿੰਗ ਬੂਥ ਵਧ ਕੇ 932 ਪੋਲਿੰਗ ਬੂਥ ਹੋ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਜ਼ਿਲ੍ਹਾ ਵਾਸੀਆਂ, ਰਾਜਨੀਤਕ ਪਾਰਟੀਆਂ ਦੇ ਨੁਮਾਂਇੰਦਿਆਂ ਅਤੇ ਮੀਡੀਆ ਸਾਥੀਆਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਦੇ ਅਗਲੇ ਪੜਾਅ ਵਿਚ ਵੀ ਪਹਿਲਾਂ ਦੀ ਤਰ੍ਹਾਂ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।

ਪਿਛਲੀ ਖ਼ਬਰ ਆਈ.ਆਰ.ਸੀ.ਟੀ.ਸੀ ਨੇ ‘ਭਾਰਤ ਗੌਰਵ ਡਿਲਕਸ ਏਸੀ ਟੂਰਿਸਟ ਟਰੇਨ’ ’ਤੇ ਸ਼ਾਨਦਾਰ ‘ਸਪਤ ਜੋਤੀਲਿੰਗ ਮਹਾਯਾਤਰਾ’ ਸ਼ੁਰੂ ਕਰਨ ਦਾ ਐ... ਅਗਲੀ ਖ਼ਬਰ ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਮਗਰੋਂ ਘਰੋਂ ਕੱਢਿਆ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।