08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਬਹਾਦਰ ਖੇੜਾ ਸਕੂਲ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਬੱਲੂਆਣਾ, 7 ਅਗਸਤ (ਜਸਮੇਲ ਸਿੰਘ ਢਿੱਲੋਂ)-ਜ਼ੋਨ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਅੰਡਰ-14 ਵਿਚ ਬਹਾਦਰ ਖੇੜਾ ਸਕੂਲ ਦੀਆਂ ਵਿਦਿਆਰਥਣਾਂ ਨੇ ਦੂਸਰਾ ਸਥਾਨ ਪ੍ਰਾਪਤ ਕਰ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ੋਨ ਝੁਰੜ ਖੇੜਾ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਹੋਈਆਂ।

ਅਜੀਤ ਡੈਸਕ 08-08-2026
ਬੱਲੂਆਣਾ, 7 ਅਗਸਤ (ਜਸਮੇਲ ਸਿੰਘ ਢਿੱਲੋਂ)-ਜ਼ੋਨ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਅੰਡਰ-14 ਵਿਚ ਬਹਾਦਰ ਖੇੜਾ ਸਕੂਲ ਦੀਆਂ ਵਿਦਿਆਰਥਣਾਂ ਨੇ ਦੂਸਰਾ ਸਥਾਨ ਪ੍ਰਾਪਤ ਕਰ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ੋਨ ਝੁਰੜ ਖੇੜਾ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਹੋਈਆਂ। ਇਸ ਜ਼ੋਨ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਅੰਡਰ-14 ਵਿਚ ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਦੀਆਂ ਵਿਦਿਆਰਥਣਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਜਿੱਤ ਦਾ ਸਿਹਰਾ ਸਰੀਰਕ ਸਿੱਖਿਆ ਅਧਿਆਪਕ ਅਨਿਲ ਕੁਮਾਰ ਦੇ ਸਿਰ ਜਾਂਦਾ ਹੈ। ਕਿਉਂ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਹੀ ਜਿੱਤ ਪ੍ਰਾਪਤ ਹੋਈ ਹੈ। ਇਸ ਸਮੇਂ ਸਕੂਲ ਮੁਖੀ ਮੈਡਮ ਜਯੋਤੀ ਬਤਰਾ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਗੁਰਦੁਆਰਾ ਸੰਗਤਸਰ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਬੂਟੇ ਵੰਡੇ ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।