09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀ ਤੇ ਅਣਗਹਿਲੀ ਕਾਰਨ ਆਯੁਸ਼ਮਾਨ ਆਰੋਗਿਆ ਕੇਂਦਰਾਂ ’ਤੇ ਲੱਗੇ ਤਾਲੇ ਸੀ.ਐੱਚ.ਓ ਐਸੋਸੀਏਸ਼ਨ ਵਲੋਂ ਪੰਜਾਬ ਭਰ ਵਿਚ ਲਗਾਏ ਰੋਸ ਪੋਸਟਰ

ਫ਼ਿਰੋਜ਼ਪੁਰ, 8 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਪਿੰਡਾਂ ਵਿਚ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਕੰਮ ਕਰ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀ. ਐੱਚ.

ਆਯੁਸ਼ਮਾਨ ਆਰੋਗਿਆ ਕੇਂਦਰਾਂ ਦੇ ਬਾਹਰ ਰੋਸ ਪੋਸਟਰ ਲਗਾਉਣ ਸਮੇਂ ਸੀ.ਐੱਚ.ਓ ਐਸੋਸੀਏਸ਼ਨ ਦੇ ਮੈਂਬਰ। ਅਜੀਤ ਤਸਵੀਰ 09-08-2026
ਫ਼ਿਰੋਜ਼ਪੁਰ, 8 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਦੇ ਪਿੰਡਾਂ ਵਿਚ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਕੰਮ ਕਰ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐੱਚ.ਓ) ਵਲੋਂ ਆਪਣੀਆਂ ਜਾਇਜ਼ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਲਈ ਚੱਲ ਰਹੇ ਸੰਘਰਸ਼ ਤਹਿਤ ਸੂਬੇ ਭਰ ਦੇ ਸਿਹਤ ਕੇਂਦਰਾਂ ’ਤੇ ਰੋਸ ਅਤੇ ਜਾਗਰੂਕਤਾ ਪੋਸਟਰ ਲਗਾਏ ਗਏ। ਇਨ੍ਹਾਂ ਪੋਸਟਰਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਸਿਹਤ ਕੇਂਦਰਾਂ ’ਤੇ ਲੱਗੇ ਤਾਲੇ ਸੀ.ਐੱਚ.ਓ ਦੀ ਮਰਜ਼ੀ ਨਾਲ ਨਹੀਂ, ਬਲਕਿ ਸਰਕਾਰ ਅਤੇ ਸਿਹਤ ਵਿਭਾਗ ਦੀ ਲਗਾਤਾਰ ਅਣਗਹਿਲੀ ਕਾਰਨ ਲੱਗੇ ਹਨ। ਯੂਨੀਅਨ ਆਗੂ ਕਮਿਊਨਿਟੀ ਹੈਲਥ ਅਫ਼ਸਰ ਨਰਿੰਦਰ ਸਿੰਘ ਅਤੇ ਡਾ.ਪ੍ਰੀਤ ਮੁਖੀਜਾ ਨੇ ਕਿਹਾ ਕਿ ਸਰਕਾਰ ਵਲੋਂ ਤਨਖ਼ਾਹ ਵਿਚ ਸਥਾਈ ਵਾਧੇ ਵਜੋਂ ਦੇਣ ਦੀ ਬਜਾਏ ਇੰਨਸੈਂਟਿਵ ਨਾਲ ਜੋੜ ਕੇ ਬੈਂਚ ਮਾਰਕ ਦੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਜਿਸ ਦਾ ਸੀ.ਐੱਚ.ਓ ਐਸੋਸੀਏਸ਼ਨ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੀ.ਐੱਚ.ਓ ਦਾ ਰੈਗੂਲਰ ਕੈਡਰ, ਲੌਇਲਟੀ ਬੋਨਸ, ਤਨਖ਼ਾਹ ਅਤੇ ਇੰਨਸੈਂਟਿਵ ਨੂੰ ਮਰਜ ਕਰਨਾ ਅਤੇ ਹੋਰ ਜਾਇਜ਼ ਮੰਗਾਂ ਵੀ ਅਜੇ ਤੱਕ ਹੱਲ ਨਹੀਂ ਕੀਤੀਆਂ ਗਈਆਂ। ਆਗੂਆਂ ਨੇ ਕਿਹਾ ਕਿ ਸੀ.ਐੱਚ.ਓ ਪਿੰਡਾਂ ਦੇ ਲੋਕਾਂ ਨੂੰ ਬੀ.ਪੀ, ਸ਼ੂਗਰ, ਮਾਤਾ-ਬੱਚਾ ਸਿਹਤ ਅਤੇ ਹੋਰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਤਿਆਰ ਰਹੇ ਹਨ। ਪਰ ਸਰਕਾਰ ਦੀ ਅਣਗਹਿਲੀ ਕਾਰਨ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਤੋਂ ਵਾਂਝਾ ਹੋਣਾ ਪੈ ਰਿਹਾ ਹੈ ਅਤੇ ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਸਿਹਤ ਵਿਭਾਗ ਦੀ ਹੈ। ਆਗੂਆਂ ਨੇ ਦੱਸਿਆ ਕਿ 10 ਅਗਸਤ ਦੇ ਐੱਨ.ਐੱਚ.ਐੱਮ ਦਫ਼ਤਰ, ਪੰਜਾਬ ਵਿਖੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਜਿਸ ਵਿਚ ਵੱਡੀ ਸੰਖਿਆ ’ਚ ਸੀ.ਐੱਚ.ਓ ਸ਼ਮੂਲੀਅਤ ਕਰਨਗੇ। ਸੀ.ਐੱਚ.ਓ ਐਸੋਸੀਏਸ਼ਨ ਪੰਜਾਬ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ.ਐੱਚ.ਓ ਦੀਆਂ ਜਾਇਜ਼ ਮੰਗਾਂ ਨੂੰ ਸਮਝਣ ਅਤੇ ਇਸ ਸੰਘਰਸ਼ ਵਿਚ ਆਪਣਾ ਸਹਿਯੋਗ ਦੇਣ। ਯੂਨੀਅਨ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਸਾਰੀਆਂ ਜਾਇਜ਼ ਮੰਗਾਂ ਦਾ ਠੋਸ ਅਤੇ ਸਥਾਈ ਹੱਲ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਗੌਰਵ, ਨਵਜੀਤ ਸਿੰਘ, ਨੇਹਾ, ਰੁਪਿੰਦਰ ਕੌਰ, ਮਨੀਸ਼ਾ, ਬਲਦੇਵ ਸਿੰਘ, ਡਾ.ਸਤਿਨਾਮ ਸਿੰਘ, ਡਾ.ਗੁਰਬਚਨ ਸਿੰਘ, ਡਾ.ਪ੍ਰੇਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਜੋਗੀ ਪੀਰ ਦੀ ਯਾਦ ’ਚ ਸਾਲਾਨਾ ਮੇਲਾ ਕੱਲ੍ਹ ਨੂੰ ਅਗਲੀ ਖ਼ਬਰ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਕੇਂਦਰ ਸਰਕਾਰ ਲਈ ਬਣ ਸਕਦੀ ਹੈ ਇਕ ਵੱਡਾ ਤੋਹਫਾ - ਫੈਡਰੇਸ਼ਨ ਮਹਿਤਾ ਸਰਕਾਰ 15 ਅਗਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।