09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

‘ ਆਪ’ ਦੀ ਮਹਿਲਾ ਆਗੂ ਉਰਮਿਲਾ ਗੁਲ੍ਹਾਟੀ ਨੇ ਸ਼ਹਿਰੀ ਹਲਕੇ ਤੋਂ ਉਮੀਦਵਾਰੀ ਦੇਣ ਲਈ ਹਾਈਕਮਾਂਡ ਨੂੰ ਕੀਤੀ ਅਪੀਲ ਪਾਰਟੀ ਦੀਆਂ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਕਰਦੇ ਨੇ ਸ਼ਮੂਲੀਅਤ

ਫ਼ਿਰੋਜ਼ਪੁਰ,8 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਮਹਿਲਾ ਆਗੂ ਉਰਮੀਲਾ ਗੁਲ੍ਹਾਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ਹਿਰੀ ਖੇਤਰ ਤੋਂ ਆਪਣੀ ਦਾਅਵੇਦਾਰੀ ਪਾਰਟੀ ਕੋਲ ਪੇਸ਼ ਕਰਦਿਆਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਿਨ੍ਹਾਂ ਵਲੋਂ ਬੀਤੇ ਕੁੱਝ ਸਮੇਂ ਤੋਂ ਸ਼ਹਿਰੀ ਖੇਤਰ ’ਚ ਲੋਕਾਂ ਨਾਲ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮ ਰਹਿੰਦੇ ਹੋਏ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 09-08-2026
ਫ਼ਿਰੋਜ਼ਪੁਰ,8 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਮਹਿਲਾ ਆਗੂ ਉਰਮੀਲਾ ਗੁਲ੍ਹਾਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ਹਿਰੀ ਖੇਤਰ ਤੋਂ ਆਪਣੀ ਦਾਅਵੇਦਾਰੀ ਪਾਰਟੀ ਕੋਲ ਪੇਸ਼ ਕਰਦਿਆਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਿਨ੍ਹਾਂ ਵਲੋਂ ਬੀਤੇ ਕੁੱਝ ਸਮੇਂ ਤੋਂ ਸ਼ਹਿਰੀ ਖੇਤਰ ’ਚ ਲੋਕਾਂ ਨਾਲ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮ ਰਹਿੰਦੇ ਹੋਏ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਮਹਿਲਾ ਆਗੂ ਉਰਮੀਲਾ ਗੁਲ੍ਹਾਟੀ ਵਲੋਂ ਪਿਛਲੇ ਸਮੇਂ ਦੌਰਾਨ ਲੋਕ ਭਲਾਈ ਨਾਲ ਜੁੜੇ ਵੱਖ-ਵੱਖ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਈ ਗਈ ਅਤੇ ਖਾਸ ਕਰਕੇ ਹੜ੍ਹਾਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਤੱਕ ਰਾਸ਼ਨ, ਦਵਾਈਆਂ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਮਾਨ ਪਹੁੰਚਾਉਣ ਲਈ ਉਨ੍ਹਾਂ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਚਰਚਾ ਵਿਚ ਰਹੀਆਂ ਸਨ। ਸ਼ਹਿਰੀ ਹਲਕੇ ਤੋਂ ਦਾਅਵੇਦਾਰੀ ਪੇਸ਼ ਕਰਨ ਤੋਂ ਬਾਅਦ ਹੁਣ ਉਰਮੀਲਾ ਗੁਲ੍ਹਾਟੀ ਵਲੋਂ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਦਾਅਵੇਦਾਰੀ ਨਾਲ ਸ਼ਹਿਰੀ ਹਲਕੇ ਵਿਚ ਆਮ ਆਦਮੀ ਪਾਰਟੀ ਦੀ ਅੰਦਰੂਨੀ ਸਿਆਸਤ ਵੀ ਦਿਲਚਸਪ ਹੋਣ ਦੇ ਆਸਾਰ ਹਨ। ਇਸ ਦੇ ਨਾਲ ਚਰਚਾਵਾਂ ਦਾ ਬਾਜ਼ਾਰ ਇੱਥੋਂ ਤੱਕ ਗਰਮ ਹੈ ਕਿ ਪਾਰਟੀ ਇਸ ਹਲਕੇ ਤੋਂ ਕਿਸੇ ਮਹਿਲਾ ਅਤੇ ਹਿੰਦੂ ਚਿਹਰੇ ’ਤੇ ਦਾਅ ਖੇਡਣ ਦੀ ਤਿਆਰੀ ਵਿਚ ਹੈ। ਹਾਲਾਂਕਿ ਉਰਮੀਲਾ ਗੁਲ੍ਹਾਟੀ ਨੂੰ ਉਮੀਦਵਾਰ ਬਣਾਏ ਜਾਣ ਸਬੰਧੀ ਆਮ ਆਦਮੀ ਪਾਰਟੀ ਵਲੋਂ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਸਿਆਸੀ ਗਲਿਆਰਿਆਂ ਵਿਚ ਉਨ੍ਹਾਂ ਦੇ ਨਾਮ ਨੂੰ ਲੈ ਕੇ ਚਰਚਾ ਤੇਜ਼ ਹੋਣ ਨਾਲ ਆਉਣ ਵਾਲੇ ਦਿਨਾਂ ਵਿਚ ਇਹ ਮੁੱਦਾ ਹੋਰ ਗਰਮਾਉਣ ਦੇ ਆਸਾਰ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਹਾਈਕਮਾਨ ਗੁਲ੍ਹਾਟੀ ਪਰਿਵਾਰ ਦੀਆਂ ਸੇਵਾਵਾਂ ਅਤੇ ਸਮਾਜਿਕ ਸਰਗਰਮੀਆਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ’ਤੇ ਭਰੋਸਾ ਜਤਾਉਂਦੀ ਹੈ ਜਾਂ ਫਿਰ ਕਿਸੇ ਹੋਰ ਚਿਹਰੇ ਨੂੰ ਮੌਕਾ ਦਿੱਤਾ ਜਾਂਦਾ ਹੈ।
ਪਿਛਲੀ ਖ਼ਬਰ ਸਾਵਣ ਮਹੀਨੇ ਨੂੰ ਲੈ ਕੇ ਮਾਤਾ ਜੱਜਲ ਵਾਲੀ ਮੰਦਰ ਤੋਂ ਕੱਢੀ ਸ਼ਾਨਦਾਰ ਝੰਡਾ ਸ਼ੋਭਾ ਯਾਤਰਾ ਅਗਲੀ ਖ਼ਬਰ ਐਨ.ਆਰ.ਆਈ. ਵੀਰ ਪੰਜਾਬ ’ਚ ਕਾਂਗਰਸ ਦੀ ਸਰਕਾਰ ਲਿਆਉਣਾ ਲੋਚਦੇ- ਸਰਬਜੀਤ ਕੌਰ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।