ਨੌਵੀਂ ਹੀਰੋਜ਼ ਤਾਈਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿਚ ਕੁੱਲਗੜ੍ਹੀ ਦੇ ਇੰਦਰਜੀਤ ਸਿੰਘ ਨੇ ਜਿੱਤਿਆ ਸੋਨੇ ਦਾ ਤਗਮਾ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ
ਕੁੱਲਗੜ੍ਹੀ, 8 ਅਗਸਤ (ਸੁਖਜਿੰਦਰ ਸਿੰਘ ਸੰਧੂ)-ਥਾਈਲੈਂਡ ਦੇ ਸ਼ਹਿਰ ਪਟਾਕਾ ਵਿਖੇ ਕਰਵਾਈ ਗਈ ਨੌਵੀਂ ਹੀਰੋਜ਼ ਤਾਈਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿਚ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਵਿਦਿਆਰਥੀ ਇੰਦਰਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ ਹੈ। ਨੌਵੀਂ ਜਮਾਤ ਦੇ ਵਿਦਿਆਰਥੀ ਇੰਦਰਜੀਤ ਸਿੰਘ ਨੇ ਆਪਣੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਨਾਲ ਇਹ ਪ੍ਰਾਪਤੀ ਹਾਸਲ ਕਰਕੇ ਨਾ ਸਿਰਫ਼ ਸਕੂਲ, ਬਲਕਿ ਸਮੁੱਚੇ ਇਲਾਕੇ ਅਤੇ ਪਰਿਵਾਰ ਦਾ ਨਾਮ ਉੱਚਾ ਕੀਤਾ ਹੈ ।
ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਵਿਖੇ ਪਹੁੰਚਣ ’ਤੇ ਸੋਨ ਤਗਮਾ ਜੇਤੂ ਵਿਦਿਆਰਥੀ ਇੰਦਰਜੀਤ ਸਿੰਘ ਦਾ ਸਵਾਗਤ ਕਰਦੇ ਹੋਏ ਪਰਵਿੰਦਰ ਸਿੰਘ ਸੰਧੂ, ਸਕੂਲ ਪਿ੍ੰਸੀਪਲ ਰੀਤੂ ਚੋਪੜਾ ਅਤੇ ਹੋਰ। ਅਜੀਤ ਤਸਵੀਰ
09-08-2026