09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸੰਤ ਕਬੀਰ ਕਾਲਜ ਜ਼ੀਰਾ ਦੇ ਬੀ.ਸੀ.ਏ. ਭਾਗ -ਛੇਵਾਂ ਸਮੈਸਟਰ ਦਾ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਜ਼ੀਰਾ,8 ਅਗਸਤ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦੇ ਬੀ. ਸੀ.

ਅਜੀਤ ਡੈਸਕ 09-08-2026
ਜ਼ੀਰਾ,8 ਅਗਸਤ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦੇ ਬੀ.ਸੀ.ਏ. ਭਾਗ -ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਮਨਦੀਪ ਕੌਰ ਨੇ 86 ਫੀਸਦੀ ਅੰਕ ਹਾਸਲ ਕਰਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ ,ਜਸਪ੍ਰੀਤ ਕੌਰ ਅਤੇ ਪ੍ਰਭਜੋਤ ਕੌਰ ਨੇ 85 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਜਦੋਂਕਿ ਗੁਰਪ੍ਰਤਾਪ ਸਿੰਘ ਨੇ 84 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਡਾ.ਸੁਖਦੇਵ ਸਿੰਘ ਅਤੇ ਸਵਰਣ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਉਹ ਅੱਗੇ ਵੀ ਮਿਹਨਤ ਜਾਰੀ ਰੱਖਣ ਅਤੇ ਜਿੰਦਗੀ ਵਿਚ ਕਾਮਯਾਬੀ ਹਾਸਲ ਕਰਨ ਲਈ। ਪ੍ਰਿੰਸੀਪਲ ਡਾ. ਵੀਰਪਾਲ ਅਤੇ ਸਮੂਹ ਸਟਾਫ ਮੈਂਬਰ ਹਰਮਨਦੀਪ ਸਿੰਘ,ਸਿਮਰਨਜੀਤ ਕੌਰ, ਜਸਵੰਤ ਸਿੰਘ,ਰਮਨਦੀਪ ਕੌਰ, ਗੁਰਪ੍ਰੀਤ ਸਿੰਘ, ਜਸਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਪਲਕ ਅਤੇ ਵਨੀਤਾ ਨੇ ਵੀ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਵਿਧਾਇਕ ਦਹੀਆ ਵਲੋਂ ਮਮਦੋਟ ਦੀ ਸੜਕਾਂ ਦਾ ਮੁੱਦਾ ਵਿਧਾਨ ਸਭਾ ਵਿਚ ਚੁੱਕਣ ਦੀ ਸ਼ਲਾਘਾ ਅਗਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਨੇ ਮਹੀਨੇਵਾਰ ਮੀਟਿੰਗ ਵਿਚ ਕੀਤੀਆਂ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।