10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜਵਾਹਰ ਨਵੋਦਿਆ ਵਿਦਿਆਲਿਆ ’ਚ ਛੇਵੀਂ ਕਲਾਸ ਦੇ ਦਾਖਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਤਰੀਕ ਅੱਜ

ਜ਼ੀਰਾ, 9 ਅਗਸਤ(ਪ੍ਰਤਾਪ ਸਿੰਘ ਹੀਰਾ)-ਪੀ. ਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਮਹੀਆਂ ਵਾਲਾ ਕਲਾਂ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਨਵੋਦਿਆ ਵਿਦਿਆਲਿਆ ਸਮਿਤੀ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ) ਵਲੋਂ ਸੈਸ਼ਨ 2027-28 ਲਈ ਕਲਾਸ ਛੇਵੀਂ ਵਿਚ ਦਾਖਲੇ ਦੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ 10 ਅਗਸਤ ਆਖਰੀ ਦਿਨ ਤੱਕ ਵਧਾਈ ਗਈ ਹੈ।

ਅਜੀਤ ਡੈਸਕ 10-08-2026
ਜ਼ੀਰਾ, 9 ਅਗਸਤ(ਪ੍ਰਤਾਪ ਸਿੰਘ ਹੀਰਾ)-ਪੀ.ਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਮਹੀਆਂ ਵਾਲਾ ਕਲਾਂ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਨਵੋਦਿਆ ਵਿਦਿਆਲਿਆ ਸਮਿਤੀ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ) ਵਲੋਂ ਸੈਸ਼ਨ 2027-28 ਲਈ ਕਲਾਸ ਛੇਵੀਂ ਵਿਚ ਦਾਖਲੇ ਦੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ 10 ਅਗਸਤ ਆਖਰੀ ਦਿਨ ਤੱਕ ਵਧਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸਵਰਨਜੀਤ ਕੌਰ ਨਿੱਜਰ ਨੇ ਦੱਸਿਆ ਕਿ ਇੱਛੁਕ ਵਿਦਿਆਰਥੀ ਮੁਫ਼ਤ ਆਨਲਾਈਨ ਅਰਜ਼ੀ ’ਤੇ ਭਰ ਸਕਦੇ ਹਨ। ਪ੍ਰਵੇਸ਼ ਪ੍ਰੀਖਿਆ ਯੋਗਤਾ ਟੈਸਟ -2027 ਦੀ ਪ੍ਰੀਖਿਆ 28 ਨਵੰਬਰ 2026 ਸ਼ਨੀਵਾਰ ਨੂੰ ਕਰਵਾਈ ਜਾਵੇਗੀ। ਅਰਜ਼ੀ ਭਰਨ ਲਈ ਵਿਦਿਆਰਥੀਆਂ ਦੀ ਜਨਮ ਮਿਤੀ 1 ਮਈ 2015 ਤੋਂ 31 ਜੁਲਾਈ 2017 ਦੇ ਵਿਚਕਾਰ ਹੋਣੀ ਚਾਹੀਦੀ ਹੈ । ਵਿਦਿਆਰਥੀ 2027-28 ਦੇ ਵਿਦਿਅਕ ਸੈਸ਼ਨ ਵਿਚ ਪੰਜਵੀਂ ਕਲਾਸ ਫਿਰੋਜਪੁਰ ਜ਼ਿਲ੍ਹੇ ਵਿਚ ਪੜ੍ਹਦਾ ਹੋਣਾ ਚਾਹੀਦਾ ਹੈ । ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਨਲਾਈਨ ਅਰਜ਼ੀ ਜਮ੍ਹਾਂ ਕਰਨ ਤੋਂ ਪਹਿਲਾਂ ਸਾਰੇ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰ ਲੈਣ, ਕਿਉਂਕਿ ਅੰਤਿਮ ਸਬਮਿਸ਼ਨ ਤੋਂ ਬਾਅਦ ਸੀਮਿਤ ਸੋਧ ਹੀ ਸੰਭਵ ਹੋਵੇਗੀ। ਚੁਣੇ ਗਏ ਵਿਦਿਆਰਥੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਦਾਖਲੇ ਤੋਂ ਪਹਿਲਾਂ ਕੀਤੀ ਜਾਵੇਗੀ। ਪ੍ਰਵੇਸ਼ ਪੱਤਰ ਪ੍ਰੀਖਿਆ ਤੋਂ ਪਹਿਲਾਂ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ ’ਤੇ ਜਾਰੀ ਕੀਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਸਕੂਲ ਸੁਪਰਡੈਂਟ ਖੇਮ ਰਾਜ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਹਾਈਕੋਰਟ ਦੇ ਫੈਸਲੇ ਅੱਗੇ ਝੁਕੇ ਪੰਜਾਬ ਸਰਕਾਰ, ਮੁਲਾਜ਼ਮਾਂ ਪੈਨਸ਼ਨਰਾਂ ਦੇ ਡੀਏ ਬਕਾਏ ਤੁਰੰਤ ਜਾਰੀ ਕਰੇ - ਜ਼ਿਲ੍ਹਾ ਪ੍ਰ... ਅਗਲੀ ਖ਼ਬਰ ਬੀ.ਸੀ ਇੰਟਰਨੈਸ਼ਨਲ ਹਾਈ ਸਕੂਲ ਵਲੋਂ ਜ਼ੋਨ ਪੱਧਰ ਖੇਡਾਂ ’ਚ 16 ਸੋਨੇ, 6 ਚਾਂਦੀ ਅਤੇ 1 ਕਾਂਸੀ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।