10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਹਾਈਕੋਰਟ ਦੇ ਫੈਸਲੇ ਅੱਗੇ ਝੁਕੇ ਪੰਜਾਬ ਸਰਕਾਰ, ਮੁਲਾਜ਼ਮਾਂ ਪੈਨਸ਼ਨਰਾਂ ਦੇ ਡੀਏ ਬਕਾਏ ਤੁਰੰਤ ਜਾਰੀ ਕਰੇ - ਜ਼ਿਲ੍ਹਾ ਪ੍ਰਧਾਨ ‘ ਆਪ’ ਸਰਕਾਰ ਮੁਲਾਜ਼ਮਾਂ ਦੇ ਹੱਕਾਂ ’ਤੇ ਕੁੰਡਲੀ ਮਾਰ ਕੇ ਬੈਠੀ - ਸਰਬਜੀਤ ਸਿੰਘ ਬਾਠ

ਫ਼ਿਰੋਜ਼ਪੁਰ, 9 ਅਗਸਤ(ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਮਹਿੰਗਾਈ ਭੱਤੇ ਡੀਏ ਦੇ ਬਕਾਏ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਅਣਦੇਖੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਹਾਈਕੋਰਟ ਵਲੋਂ ਡੀਏ ਦੇ ਬਕਾਏ ਰੋਕਣ ਸਬੰਧੀ ਸਰਕਾਰ ਵਲੋਂ ਦਿੱਤੀਆਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਗਿਆ।

ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ। 10-08-2026
ਫ਼ਿਰੋਜ਼ਪੁਰ, 9 ਅਗਸਤ(ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਮਹਿੰਗਾਈ ਭੱਤੇ ਡੀਏ ਦੇ ਬਕਾਏ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਅਣਦੇਖੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਹਾਈਕੋਰਟ ਵਲੋਂ ਡੀਏ ਦੇ ਬਕਾਏ ਰੋਕਣ ਸਬੰਧੀ ਸਰਕਾਰ ਵਲੋਂ ਦਿੱਤੀਆਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕ ਤੁਰੰਤ ਦੇਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸੋਧੇ ਹੋਏ ਤਨਖ਼ਾਹ ਸਕੇਲ ਲਾਗੂ ਕਰਨਾ ਅਤੇ ਉਸ ਦੇ ਅਨੁਸਾਰ ਮਹਿੰਗਾਈ ਭੱਤਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਿਰਫ਼ ਵਿੱਤੀ ਸੰਕਟ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕਾਂ ਨੂੰ ਰੋਕਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੋ ਸਕਦਾ। ਬਾਠ ਨੇ ਕਿਹਾ ਕਿ ਜੇਕਰ ਸਰਕਾਰ ਵਿੱਤੀ ਮੁਸ਼ਕਲਾਂ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਦੇ ਬਕਾਏ ਰੋਕਦੀ ਹੈ, ਤਾਂ ਉਸ ਨੂੰ ਆਪਣੇ ਹੋਰ ਖਰਚਿਆਂ ਅਤੇ ਗੈਰ-ਉਤਪਾਦਕ ਖਰਚਿਆਂ ਦੀ ਵੀ ਸਮੀਖਿਆ ਕਰਨੀ ਚਾਹੀਦੀ ਹੈ।ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਕੀਮਤ ’ਤੇ ਵਿੱਤੀ ਪ੍ਰਬੰਧਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਤੋਂ ਪਲਾਇਨ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਸੋਚ ਇਸ ਗੱਲ ਤੋਂ ਵੀ ਸਪੱਸ਼ਟ ਹੁੰਦੀ ਹੈ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ ਨਾਲ ਗੱਲਬਾਤ ਅਤੇ ਸਨਮਾਨ ਪੂਰਵਕ ਵਿਵਹਾਰ ਕਰਨ ਦੀ ਬਜਾਏ ਉਨ੍ਹਾਂ ’ਤੇ ਲਾਠੀਚਾਰਜ ਤੱਕ ਕੀਤਾ ਗਿਆ। ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਇਹ ਸਿਰਫ਼ ਡੀਏ ਦੇ ਬਕਾਏ ਦਾ ਮਾਮਲਾ ਨਹੀਂ, ਸਗੋਂ ਪੰਜਾਬ ਸਰਕਾਰ ਦੀ ਭਰੋਸੇਯੋਗਤਾ ਦਾ ਵੀ ਸਵਾਲ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ, ਅਦਾਲਤੀ ਹੁਕਮਾਂ ਦੀ ਪਾਲਣਾ ਕਰੇ ਅਤੇ ਉਨ੍ਹਾਂ ਦੇ ਬਣਦੇ ਹੱਕਾਂ ਦਾ ਭੁਗਤਾਨ ਬਿਨਾਂ ਹੋਰ ਦੇਰੀ ਤੋਂ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਜਾਇਜ਼ ਹੱਕਾਂ ਦੀ ਆਵਾਜ਼ ਨੂੰ ਹਰ ਪੱਧਰ ’ਤੇ ਉਠਾਉਂਦੀ ਰਹੇਗੀ।
ਪਿਛਲੀ ਖ਼ਬਰ ਬੱਸ ਅੱਡੇ ’ਤੇ ਚੋਰੀ ਦੀ ਤਾਕ ’ਚ ਘੁੰਮਦੀਆਂ ਦੋ ਔਰਤਾਂ ਕਾਬੂ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ’ਚ ਛੇਵੀਂ ਕਲਾਸ ਦੇ ਦਾਖਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਤਰੀਕ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।