ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਮਾਵਾਂ ਲਈ ਵਰਕਸ਼ਾਪ ਲਗਾਈ
ਗੁਰੂਹਰਸਹਾਏ, 9 ਅਗਸਤ (ਕਪਿਲ ਕੰਧਾਰੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਲਾਕ ਗੁਰੂਹਰਸਹਾਏ-2 ਵਿਖੇ ਸੈਂਟਰ ਹੈੱਡ ਟੀਚਰ ਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਮਾਵਾਂ ਲਈ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਪ੍ਰਥਮ ਜ਼ੋਨਲ ਕੋਆਰਡੀਨੇਟਰ ਹਰਮੀਤ ਸਿੰਘ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਲ
ਲਗਾਈ ਗਈ ਵਰਕਸ਼ਾਪ ਦੌਰਾਨ ਮੌਜੂਦ ਬੱਚਿਆਂ ਦੀਆਂ ਮਾਤਾਵਾਂ ਅਤੇ ਸਟਾਫ। ਤਸਵੀਰ-ਕਪਿਲ ਕੰਧਾਰੀ
10-08-2026
ਗੁਰੂਹਰਸਹਾਏ, 9 ਅਗਸਤ (ਕਪਿਲ ਕੰਧਾਰੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਲਾਕ ਗੁਰੂਹਰਸਹਾਏ-2 ਵਿਖੇ ਸੈਂਟਰ ਹੈੱਡ ਟੀਚਰ ਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਮਾਵਾਂ ਲਈ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਪ੍ਰਥਮ ਜ਼ੋਨਲ ਕੋਆਰਡੀਨੇਟਰ ਹਰਮੀਤ ਸਿੰਘ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਹਾਜ਼ਰ ਮਾਵਾਂ ਨੂੰ ਮਦਰਜ਼ ਵਰਕਸ਼ਾਪ ਦੇ ਉਦੇਸ਼ਾਂ ਅਤੇ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਉਪਲਬਧ ਸਿੱਖਿਆ ਸਮਗਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਵਰਕਸ਼ਾਪ ਦੌਰਾਨ ਹਾਜ਼ਰ ਮਾਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਪ੍ਰੀ-ਪ੍ਰਾਇਮਰੀ ਕਿੱਟ ਦੇ ਸਟਾਲ ਦਿਖਾਏ ਗਏ ਅਤੇ ਪ੍ਰਿੰਟਿਡ ਮੈਟੀਰੀਅਲ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਮਾਪਿਆਂ ਨੂੰ ਸਕੂਲ ਦੇ ਕਿਤਾਬ ਘਰ ਦਾ ਦੌਰਾ ਵੀ ਕਰਵਾਇਆ ਗਿਆ, ਤਾਂ ਜੋ ਉਹ ਬੱਚਿਆਂ ਦੀ ਸਿੱਖਿਆ ਲਈ ਉਪਲਬਧ ਸਾਧਨਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।ਵਰਕਸ਼ਾਪ ਵਿੱਚ ਮਾਵਾਂ ਲਈ ਵੱਖ-ਵੱਖ ਦਿਲਚਸਪ ਅਤੇ ਸਿੱਖਿਆਦਾਇਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਮਾਵਾਂ ਨੂੰ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਪਿਆਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਹਾਜ਼ਰ ਮਾਵਾਂ ਤੋਂ ਵਰਕਸ਼ਾਪ ਸਬੰਧੀ ਫੀਡ ਬੈਕ ਵੀ ਲਿਆ ਗਿਆ।ਵਰਕਸ਼ਾਪ ਵਿੱਚ ਸ਼ਾਮਲ ਮਾਵਾਂ ਲਈ ਚਾਹ-ਪਾਣੀ ਅਤੇ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਅਧਿਆਪਕਾ ਸ਼੍ਰੀਮਤੀ ਰੀਟਾ ਰਾਣੀ, ਅੰਜੂ ਬਾਲਾ ਅਤੇ ਗੀਤਾ ਰਾਣੀ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਵਰਕਸ਼ਾਪ ਦੌਰਾਨ ਮਾਵਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ।