11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜ਼ੀਰਾ ਵਿਕਾਸ ਪ੍ਰੀਸ਼ਦ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਜੱਲੇ ਖਾਂ ਵਿਖੇ 50 ਬੂਟੇ ਲਗਾਏ

ਜ਼ੀਰਾ, 10 ਅਗਸਤ (ਰਜਨੀਸ਼ ਕਥੂਰੀਆ)-ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਵਾਤਾਵਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਪੀ. ਐਮ.

ਅਜੀਤ ਡੈਸਕ 11-08-2026
ਜ਼ੀਰਾ, 10 ਅਗਸਤ (ਰਜਨੀਸ਼ ਕਥੂਰੀਆ)-ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਵਾਤਾਵਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਜੱਲੇ ਖਾਂ ਵਿਖੇ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਅਤੇ ਸਕੂਲ ਦੇ ਸਟਾਫ ਵਲੋਂ ਸਾਂਝੇ ਤੌਰ ’ਤੇ 50 ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਗਿਆ। ਇਸ ਦੌਰਾਨ ਸੁਖਦੇਵ ਬਿੱਟੂ ਵਿੱਜ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜ਼ੀਰਾ ਅਤੇ ਸਰਪ੍ਰਸਤ ਜ਼ੀਰਾ ਵਿਕਾਸ ਪ੍ਰੀਸ਼ਦ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਅਤੇ ਜਨਰਲ ਸਕੱਤਰ ਜਗਦੇਵ ਸ਼ਰਮਾ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ। ਜਿਨਾਂ ਤੋਂ ਸਾਨੂੰ ਸ਼ੁੱਧ ਹਵਾ ਮਿਲਦੀ ਹੈ ਅਤੇ ਇਹ ਵਾਤਾਵਰਨ ਨੂੰ ਸੰਤੁਲਿਤ ਰੱਖਣ ਵਿਚ ਵੀ ਵੱਡੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਵੇਖਦਿਆਂ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਅਪੀਲ ਕੀਤੀ ਕਿ ਲਗਾਏ ਗਏ ਪੌਦਿਆਂ ਦੀ ਸੰਭਾਲ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣ। ਇਸ ਮੌਕੇ ਗੁਰਬਖਸ਼ ਸਿੰਘ ਵਿੱਜ ਸਹਾਇਕ ਖਜ਼ਾਨਚੀ ਜ਼ੀਰਾ, ਡਾ. ਸੁਖਮੀਤ ਫੀਜੀਓਥੈਰਪਿਸਟ,ਗੁਰਦੀਪ ਸਿੰਘ ਕਾਨੂੰਨਗੋ,ਆਸ਼ੂ ਸਚਦੇਵਾ ਅਤੇ ਮੰਗਤ ਰਾਏ ਅਰੋੜਾ ਤੂੰ ਇਲਾਵਾ ਸਕੂਲ ਸਟਾਫ ਵਿਚ ਕਰਮਜੀਤ ਕੌਰ, ਰੇਖਾ ਰਾਣੀ, ਸੰਜੀਵ ਕੁਮਾਰ, ਹਰਜੀਤ ਸਿੰਘ ਅਤੇ ਗਗਨਦੀਪ ਸਿੰਘ ਹਾਜ਼ਰ ਸਨ। ਸਕੂਲ ਸਟਾਫ ਨੇ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਕੀਤੇ ਗਏ ਇਸ ਉਪਰਾਲੇ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਕਥਿਤ ਬਹੁ-ਕਰੋੜੀ ਠੱਗੀ ਮਾਮਲੇ ’ਚ ਪੀੜਤਾਂ ਦੇ ਹੱਕ ’ਚ ਡਟਿਆ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ 13 ਨੂੰ ਗੋਲਡਨ ਗੇਟ ਅੰ... ਅਗਲੀ ਖ਼ਬਰ ਸਾਂਝ ਸਾਹਿਤ ਸਭਾ ਦੀ ਕਾਰਜਕਾਰਨੀ ਦਾ ਗਠਨ, ਜਗਰੂਪ ਸਿੰਘ ਮਾਨ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।