11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰਾਹ ਜਾਂਦੇ ਲੋਕਾਂ ਤੋਂ ਮੋਬਾਈਲ ਅਤੇ ਔਰਤਾਂ ਦੇ ਗਹਿਣੇ ਝਪਟਣ ਵਾਲੇ ਲੁਟੇਰੇ ਕਾਬੂ

ਫ਼ਿਰੋਜ਼ਪੁਰ, 10 ਅਗਸਤ(ਸੁਖਵਿੰਦਰ ਸਿੰਘ)–ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਰਾਹ ਜਾਂਦੇ ਲੋਕਾਂ ਤੋਂ ਮੋਬਾਈਲ ਫੋਨ ਅਤੇ ਔਰਤਾਂ ਦੇ ਕੰਨਾਂ ਵਿਚੋਂ ਗਹਿਣੇ ਝਪਟਣ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਮਾਮਲਿਆਂ ਵਿਚ ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਕੀਤੇ ਤਿੰਨ ਮੋਟਰਸਾਈਕਲ, ਪੰਜ ਮੋਬਾਈਲ ਫੋਨ ਅਤੇ ਸੋਨੇ ਦੀਆਂ ਵਾਲੀਆਂ ਦਾ ਇਕ ਜੋੜਾ ਬਰਾਮਦ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਜੀਵ ਅਤੇ ਹੈਪੀ ਪੁੱਤਰ ਬਿੱਲੂ ਮਸੀਹ, ਵਾਸੀ ਕਰਤਾਰਪੁਰ, ਜ਼ਿਲ੍ਹਾ ਜਲੰਧਰ, ਹਾਲ ਆਬਾਦ ਲਾਲ ਕੁੜਤੀ, ਫਿਰੋਜ਼ਪੁਰ ਵਜੋਂ ਹੋਈ ਹੈ ।

ਸਿਟੀ ਥਾਣਾ ਦੇ ਐੱਸ.ਐੱਚ.ਓ ਸੁਖਚੈਨ ਮਹਿਤਾ ਕਾਬੂ ਕੀਤੇ ਮੁਲਜ਼ਮਾਂ ਨੂੰ ਲਿਜਾਂਦੇ ਹੋਏ ਅਤੇ ਬਰਾਮਦ ਕੀਤੇ ਮੋਟਰਸਾਈਕਲ । ਤਸਵੀਰਾਂ-ਸੁਖਵਿੰਦਰ ਸਿੰਘ 11-08-2026
ਫ਼ਿਰੋਜ਼ਪੁਰ, 10 ਅਗਸਤ(ਸੁਖਵਿੰਦਰ ਸਿੰਘ)–ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਰਾਹ ਜਾਂਦੇ ਲੋਕਾਂ ਤੋਂ ਮੋਬਾਈਲ ਫੋਨ ਅਤੇ ਔਰਤਾਂ ਦੇ ਕੰਨਾਂ ਵਿਚੋਂ ਗਹਿਣੇ ਝਪਟਣ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਮਾਮਲਿਆਂ ਵਿਚ ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਕੀਤੇ ਤਿੰਨ ਮੋਟਰਸਾਈਕਲ, ਪੰਜ ਮੋਬਾਈਲ ਫੋਨ ਅਤੇ ਸੋਨੇ ਦੀਆਂ ਵਾਲੀਆਂ ਦਾ ਇਕ ਜੋੜਾ ਬਰਾਮਦ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਜੀਵ ਅਤੇ ਹੈਪੀ ਪੁੱਤਰ ਬਿੱਲੂ ਮਸੀਹ, ਵਾਸੀ ਕਰਤਾਰਪੁਰ, ਜ਼ਿਲ੍ਹਾ ਜਲੰਧਰ, ਹਾਲ ਆਬਾਦ ਲਾਲ ਕੁੜਤੀ, ਫਿਰੋਜ਼ਪੁਰ ਵਜੋਂ ਹੋਈ ਹੈ । ਪੁਲਿਸ ਨੂੰ ਮਿਲੀ ਭਰੋਸੇਯੋਗ ਇਤਲਾਹ ਅਨੁਸਾਰ ਦੋਵੇਂ ਮੁਲਜ਼ਮ ਕਥਿਤ ਤੌਰ ’ਤੇ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਰਾਹਗੀਰਾਂ ਤੋਂ ਝਪਟ ਮਾਰ ਕੇ ਮੋਬਾਈਲ ਫੋਨ ਅਤੇ ਔਰਤਾਂ ਦੇ ਗਹਿਣੇ ਖੋਹਣ ਦੇ ਨਾਲ-ਨਾਲ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਸਨ। ਇਤਲਾਹ ਮਿਲਣ ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ। ਪੁਲਿਸ ਦੀ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ, ਪੰਜ ਮੋਬਾਈਲ ਫੋਨ ਅਤੇ ਸੋਨੇ ਦੀਆਂ ਵਾਲੀਆਂ ਦਾ ਇਕ ਜੋੜਾ ਬਰਾਮਦ ਹੋਇਆ। ਇਸ ਸਬੰਧੀ ਸਿਟੀ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮੁਲਜ਼ਮਾਂ ਤੋਂ ਹੋਰ ਵਾਰਦਾਤਾਂ ਸੰਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ ’ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰੇਲ ਵਨ ਐਪ ਤੋਂ ਟਿਕਟ ਖ਼ਰੀਦਣ ਲਈ ਯਾਤਰੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹੈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।