ਥਾਣੇ ’ਚੋਂ ਹੀ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਮਾਮਲੇ ’ਚ ਪੁਲਿਸ ਮੁਲਾਜ਼ਮ ਸਮੇਤ 3 ਗ੍ਰਿਫ਼ਤਾਰ
ਗੁਰੂਹਰਸਹਾਏ, 11 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਥਾਣੇ ’ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਥਾਣੇ ਅੰਦਰੋਂ ਹੀ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਮਾਮਲੇ ਨੇ ਪੁਲਿਸ ਵਿਭਾਗ ’ਚ ਵੀ ਹਲਚਲ ਪੈਦਾ ਕਰ ਦਿੱਤੀ ਹੈ। ਇਸ ਮਾਮਲੇ ’ਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ।
ਅਜੀਤ ਡੈਸਕ
12-08-2026