12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

15 ਅਗਸਤ ਨੂੰ ਫ਼ਿਰੋਜ਼ਪੁਰ ’ਚ ਕੰਪਿਊਟਰ ਅਧਿਆਪਕ ਕਰਨਗੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਵਲੋਂ 15 ਅਗਸਤ ਨੂੰ ਫ਼ਿਰੋਜ਼ਪੁਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੌਰੇ ਦੌਰਾਨ ਰੋਸ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਆਜ਼ਾਦੀ ਦਿਵਸ ਮੌਕੇ ਕੰਪਿਊਟਰ ਅਧਿਆਪਕ ਕਾਲੀਆਂ ਝੰਡੀਆਂ ਦਿਖਾ ਕੇ ਸਰਕਾਰ ਪ੍ਰਤੀ ਆਪਣਾ ਰੋਸ ਦਰਜ ਕਰਵਾਉਣਗੇ।

ਗੱਲਬਾਤ ਕਰਦੇ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਆਗੂ। ਅਜੀਤ ਤਸਵੀਰ 12-08-2026

ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਵਲੋਂ 15 ਅਗਸਤ ਨੂੰ ਫ਼ਿਰੋਜ਼ਪੁਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੌਰੇ ਦੌਰਾਨ ਰੋਸ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਆਜ਼ਾਦੀ ਦਿਵਸ ਮੌਕੇ ਕੰਪਿਊਟਰ ਅਧਿਆਪਕ ਕਾਲੀਆਂ ਝੰਡੀਆਂ ਦਿਖਾ ਕੇ ਸਰਕਾਰ ਪ੍ਰਤੀ ਆਪਣਾ ਰੋਸ ਦਰਜ ਕਰਵਾਉਣਗੇ। ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ 15 ਅਗਸਤ ਦਾ ਪ੍ਰਦਰਸ਼ਨ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਸਰਕਾਰ ਦਾ ਧਿਆਨ ਖਿੱਚਣ ਲਈ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ 2022 ਦੇ ਚੋਣ ਮਨੋਰਥ ਪੱਤਰ ਦੀਆਂ ਕਾਪੀਆਂ ਸਾੜ ਕੇ ਸਰਕਾਰ ਦੇ ਚੋਣ ਵਾਅਦਿਆਂ ਅਤੇ ਮੌਜੂਦਾ ਸਥਿਤੀ ਵਿਚਲੇ ਫ਼ਰਕ ਨੂੰ ਉਜਾਗਰ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਆਗੂਆਂ ਮੁਤਾਬਕ ਕਈ ਭਰਾਤਰੀ ਜਥੇਬੰਦੀਆਂ ਵੀ ਇਸ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨਗੀਆਂ। ਐਸੋਸੀਏਸ਼ਨ ਦੇ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਸਿਮਕ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ ਸੋਢੀ, ਮਨੀਸ਼ ਮੁੱਦਕੀ, ਮਿੰਟੂ ਥੌਮਸ, ਵਿਕਾਸ ਛਾਬੜਾ, ਮੋਹਨ ਲਾਲ, ਗੁਰਬਖਸ਼ ਸਿੰਘ, ਰਮਿਤ ਨਾਰੰਗ, ਬਲਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਗੌਰਵ, ਗੁਰਦੀਪ ਸਿੰਘ, ਮਨਦੀਪ ਕੌਰ, ਆਸ਼ਾ, ਸਾਰੀਕਾ, ਗੀਤੂ ਬਾਲਾ, ਮੋਨਿਕਾ, ਯੋਗਿਤਾ, ਲੱਕੀ ਕਥੂਰੀਆ, ਕੁਲਵਿੰਦਰ ਕੌਰ, ਸੋਨੀਆ ਸੇਠੀ, ਕੰਚਨ, ਹਰਦੀਪ ਕੌਰ, ਜੋਤੀ, ਸੁਖਜਿੰਦਰ ਪਾਲ ਕੌਰ ਅਤੇ ਵਿਸ਼ਾਲ ਚਲਾਣਾ ਆਦਿ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਸਬੰਧੀ ਜਲਦ ਠੋਸ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸੰਗਰੂਰ ਵਿਚ ਵੱਡਾ ਮੋਰਚਾ ਲਾਇਆ ਜਾਵੇਗਾ। ਆਗੂਆਂ ਨੇ ਪੰਜਾਬ ਦੇ ਮੁਲਾਜ਼ਮਾਂ, ਅਧਿਆਪਕਾਂ, ਨੌਜਵਾਨਾਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ 15 ਅਗਸਤ ਨੂੰ ਫ਼ਿਰੋਜ਼ਪੁਰ ਪਹੁੰਚ ਕੇ ਸੰਘਰਸ਼ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਸਹੁਰੇ ਪਰਿਵਾਰ ’ਤੇ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ, ਤੰਗ ਪ੍ਰੇਸ਼ਾਨ ਕਰਨ ਅਤੇ ਘਰੋਂ ਕੱਢ ਦੇ ਦੋਸ਼ ਸਹੁਰੇ ਪਰਿਵਾਰ ਦੇ ਤਿ... ਅਗਲੀ ਖ਼ਬਰ ਥਾਣੇ ’ਚੋਂ ਹੀ ਮੋਟਰਸਾਈਕਲ ਚੋਰੀ ਕਰਕੇ ਵੇਚਣ ਦੇ ਮਾਮਲੇ ’ਚ ਪੁਲਿਸ ਮੁਲਾਜ਼ਮ ਸਮੇਤ 3 ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।