12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕੁਸ਼ਤੀ ਮੁਕਾਬਲਿਆਂ ’ਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅੰਡਰ-17 ਵਿਚ ਛੇ ਸੋਨ ਤਗਮੇ, ਅੰਡਰ-19 ’ਚ ਦੋ ਚਾਂਦੀ ਦੇ ਤਗਮੇ ਜਿੱਤੇ

ਗੁਰੂਹਰਸਹਾਏ 11 ਅਗਸਤ (ਕਪਿਲ ਕੰਧਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾ ਰਾਏ ਉਤਾੜ ਵਿਖੇ ਕਰਵਾਈ ਗਈ 70ਵੀ ਜ਼ੋਨ ਸਕੂਲ ਖੇਡਾਂ ਦੇ ਕੁਸ਼ਤੀ (ਫ੍ਰੀ ਸਟਾਈਲ) ਮੁਕਾਬਲਿਆਂ ਵਿਚ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਡਾਕਟਰ ਵੰਦਨਾ ਧਵਨ ਨੇ ਦੱਸਿਆ ਕਿ ਅੰਡਰ-17 ਲੜਕਿਆਂ ਦੇ ਵਰਗ ’ਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਨੇ ਛੇ ਸੋਨ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕਰਦੇ ਹੋਏ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਅਤੇ ਸਕੂਲ ਪ੍ਰਬੰਧਕ। ਤਸਵੀਰਾਂ-ਕਪਿਲ ਕੰਧਾਰੀ 12-08-2026
ਗੁਰੂਹਰਸਹਾਏ 11 ਅਗਸਤ (ਕਪਿਲ ਕੰਧਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾ ਰਾਏ ਉਤਾੜ ਵਿਖੇ ਕਰਵਾਈ ਗਈ 70ਵੀ ਜ਼ੋਨ ਸਕੂਲ ਖੇਡਾਂ ਦੇ ਕੁਸ਼ਤੀ (ਫ੍ਰੀ ਸਟਾਈਲ) ਮੁਕਾਬਲਿਆਂ ਵਿਚ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਡਾਕਟਰ ਵੰਦਨਾ ਧਵਨ ਨੇ ਦੱਸਿਆ ਕਿ ਅੰਡਰ-17 ਲੜਕਿਆਂ ਦੇ ਵਰਗ ’ਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਨੇ ਛੇ ਸੋਨ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰਬੀਰ ਗੌਰਵ ਨੇ 45 ਕਿੱਲੋਗ੍ਰਾਮ, ਰਣਦੀਪ ਸਿੰਘ ਨੇ 51 ਕਿੱਲੋਗ੍ਰਾਮ, ਜਸਕਰਨ ਸਿੰਘ ਨੇ 55 ਕਿੱਲੋਗ੍ਰਾਮ, ਰਾਜਨ ਨੇ 65 ਕਿੱਲੋਗ੍ਰਾਮ, ਕੁਲਜੀਤ ਸਿੰਘ ਨੇ 70 ਕਿਲੋਗ੍ਰਾਮ ਅਤੇ ਰਾਜਕਰਨ ਸਿੰਘ ਨੇ 80 ਕਿਲੋਗ੍ਰਾਮ ਭਾਰ ਵਰਗ ਵਿਚ ਸੋਨ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-19 ਲੜਕਿਆਂ ਦੇ ਵਰਗ ਵਿਚ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਸ਼ਵਨਪ੍ਰੀਤ ਨੇ 65 ਕਿਲੋਗ੍ਰਾਮ ਅਤੇ ਰਮਨਦੀਪ ਸਿੰਘ ਨੇ 70 ਕਿਲੋਗ੍ਰਾਮ ਭਾਰ ਵਰਗ ਵਿਚ ਚਾਂਦੀ ਦੇ ਤਗਮੇ ਜਿੱਤੇ। ਇਸ ਮੌਕੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਅਤੇ ਉਦਯੋਗਪਤੀ ਰਮਿੰਦਰ ਸਿੰਘ ਆਂਵਲਾ, ਅਮਨ ਭਠੇਜਾ ਬੰਟੀ ਕਾਂਗਰਸੀ ਆਗੂ, ਰਜਿੰਦਰ ਕੁਮਾਰ ਕੌਂਸਲਰ, ਸ਼ਿੰਦਰਪਾਲ ਸਿੰਘ ਭੋਲਾ, ਕੌਂਸਲਰ ਬ੍ਰਿਜ ਭੂਸ਼ਣ ਕੌਂਸਲਰ ਅਮਨ ਦੁੱਗਲ, ਆਤਮਜੀਤ ਸਿੰਘ ਡੇਵਿਡ ਸਾਬਕਾ ਪ੍ਰਧਾਨ ਨਗਰ ਕੌਂਸਲਰ ਨੇ ਸਕੂਲ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਸਫਲਤਾ ਹਾਸਲ ਕਰਨ ਲਈ ਨਿਰੰਤਰ ਅਭਿਆਸ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦਾ ਬਹੁਤ ਜ਼ਰੂਰੀ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਡਾ.ਵੰਦਨਾ ਧਵਨ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਅਤੇ ਮੈਨੇਜਰ ਕਮਲਪਾਲ ਸਿੰਘ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ। ਕੋਚ ਬਖ਼ਸ਼ੀਸ਼ ਸਿੰਘ ਅਤੇ ਸਵਰਨ ਸਿੰਘ ਨੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਕੋਆਰਡੀਨੇਟਰ ਅਭੈ, ਰਚਨਾ ਅਤੇ ਸੰਦੀਪ ਨੇ ਵੀ ਸਾਰੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਦੀਆਂ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸੂਬੇ ’ਚ ਲੋਕ ਮੁੜ 2027 ’ਚ ਬਣਾਉਣਗੇ ‘ਆਪ’ ਦੀ ਸਰਕਾਰ-ਗਿੱਲ ਅਗਲੀ ਖ਼ਬਰ 3 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।